18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਯੁੱਧ ਨਸ਼ਿਆਂ ਵਿਰੁੱਧ ਪ੍ਰੋਗਰਾਮ ’ਚ ਉੱਠਿਆ ਨਸ਼ਿਆਂ ਦੀ ਵਿਕਰੀ ਦਾ ਮੁੱਦਾ

ਮਲਸੀਆਂ, 18 ਸਤੰਬਰ (ਦਲਜੀਤ ਸਿੰਘ ਸਚਦੇਵਾ)- ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲਸੀਆਂ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਰਕਾਰੀ ਪ੍ਰੋਗਰਾਮ ਦੌਰਾਨ ਸ਼ਾਹਕੋਟ ਹਲਕੇ ਵਿਚ ਨਸ਼ਿਆਂ ਦੀ ਵਿਕਰੀ ਦਾ ਮੁੱਦਾ ਚਰਚਾ ਦਾ ਕੇਂਦਰ ਬਣਿਆ ਰਿਹਾ। ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਦੋ-ਤਿੰਨ ਆਗੂਆਂ ਵਲੋਂ ਸਟੇਜ ਤੋਂ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ।

Ad Position 21
No active advertisement
ਅਜੀਤ ਡੈਸਕ 19-09-2026
ਮਲਸੀਆਂ, 18 ਸਤੰਬਰ (ਦਲਜੀਤ ਸਿੰਘ ਸਚਦੇਵਾ)- ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲਸੀਆਂ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਰਕਾਰੀ ਪ੍ਰੋਗਰਾਮ ਦੌਰਾਨ ਸ਼ਾਹਕੋਟ ਹਲਕੇ ਵਿਚ ਨਸ਼ਿਆਂ ਦੀ ਵਿਕਰੀ ਦਾ ਮੁੱਦਾ ਚਰਚਾ ਦਾ ਕੇਂਦਰ ਬਣਿਆ ਰਿਹਾ। ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਦੇ ਦੋ-ਤਿੰਨ ਆਗੂਆਂ ਵਲੋਂ ਸਟੇਜ ਤੋਂ ਨਸ਼ਿਆਂ ਦੀ ਵਿਕਰੀ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਗਏ। ਜਾਣਕਾਰੀ ਅਨੁਸਾਰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ 550 ਦਿਨ ਪੂਰੇ ਹੋਣ ਸੰਬੰਧੀ ਇਹ ਪ੍ਰੋਗਰਾਮ ਕਰਵਾਇਆ ਗਿਆ ਸੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਸੰਬੰਧੀ ਵਿਚਾਰ ਪੇਸ਼ ਕੀਤੇ ਗਏ। ਇਸੇ ਦੌਰਾਨ ਜਦੋਂ ਕੁਝ ‘ਆਪ’ ਆਗੂਆਂ ਨੂੰ ਸੰਬੋਧਨ ਕਰਨ ਲਈ ਸਟੇਜ ’ਤੇ ਸੱਦਾ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਸ਼ਾਹਕੋਟ ਹਲਕੇ ਵਿਚ ਨਸ਼ਾ ਵਿਕਰੀ ਦਾ ਮੁੁੱਦਾ ਉਠਾਇਆ ਗਿਆ। ਦੋ-ਤਿੰਨ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਦਾਅਵਾ ਕੀਤਾ ਕਿ ਸ਼ਾਹਕੋਟ ਹਲਕੇ ਦੇ ਕਸਬਾ ਮਹਿਤਪੁਰ ਅਤੇ ਮਲਸੀਆਂ ਵਿਚ ਨਸ਼ਾ ਵੱਡੇ ਪੱਧਰ ’ਤੇ ਵਿਕ ਰਿਹਾ ਹੈ। ਇਨ੍ਹਾਂ ਇਲਾਕਿਆਂ ਵਿਚ ਨਸ਼ਿਆਂ ਦੀ ਕਥਿਤ ਵਿਕਰੀ ਨੂੰ ਰੋਕਣ ਲਈ ਪੁਲਿਸ ਵਲੋਂ ਹੋਰ ਸਖ਼ਤ ਕਾਰਵਾਈ ਕੀਤੇ ਜਾਣ ਦੀ ਲੋੜ ਹੈ। ਇਕ ਸੇਵਾ ਮੁਕਤ ਏ.ਐੱਸ.ਆਈ ਰਹੇ ‘ਆਪ’ ਆਗੂ ਨੇ ਪੁਲਿਸ ਦੀ ਕਾਰਵਾਈ ਸੰਬੰਧੀ ਕਿਹਾ ਕਿ ਜਦੋਂ ਨਸ਼ਾ ਵਿਕਦਾ ਹੈ ਤਾਂ ਹੀ ਪੁਲਿਸ ਵਲੋਂ ਨਸ਼ਿਆਂ ਨਾਲ ਸਬੰਧਿਤ ਮਾਮਲਿਆਂ ਵਿਚ ਮੁਕੱਦਮੇ ਦਰਜ ਕੀਤੇ ਜਾਂਦੇ ਹਨ। ਜੇਕਰ ਨਸ਼ਿਆਂ ਦੀ ਵਿਕਰੀ ਪੂਰੀ ਤਰ੍ਹਾਂ ਬੰਦ ਹੋ ਜਾਵੇ ਤਾਂ ਨਸ਼ਿਆਂ ਨਾਲ ਸਬੰਧਿਤ ਮੁਕੱਦਮੇ ਦਰਜ ਕਰਨ ਦੀ ਲੋੜ ਹੀ ਨਹੀਂ ਪਵੇਗੀ। ਮੁਕੱਦਮੇ ਦਰਜ ਕਰਨ ਤੋਂ ਬਾਅਦ ਵੀ ਨਸ਼ਿਆਂ ਦੀ ਸਪਲਾਈ ਨਹੀਂ ਰੁਕ ਰਹੀ। ਸਟੇਜ ਤੋਂ ਪੁਲਿਸ ਦੀ ਕਾਰਗੁਜ਼ਾਰੀ ਬਾਰੇ ਸਵਾਲ ਉੱਠਣ ਕਾਰਨ ਕੁਝ ਸਮੇਂ ਲਈ ਪ੍ਰੋਗਰਾਮ ਦਾ ਮਾਹੌਲ ਵੀ ਚਰਚਾ ਦਾ ਵਿਸ਼ਾ ਬਣਿਆ ਰਿਹਾ। ਹਾਲਾਂਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਨਸ਼ਿਆਂ ਵਿਰੁੱਧ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕਰਨਾ ਸੀ, ਪਰ ਇਸ ਦੌਰਾਨ ਸ਼ਾਹਕੋਟ ਹਲਕੇ ਵਿਚ ਨਸ਼ਾ ਵਿਕਰੀ ਦਾ ਮੁੱਦਾ ਵਾਰ-ਵਾਰ ਉੱਠਦਾ ਰਿਹਾ।
Ad Position 22
No active advertisement
ਪਿਛਲੀ ਖ਼ਬਰ ਨਿਜ਼ਾਮਦੀਨਪੁਰ ਵਿਖੇ ਆਪ ਵਰਕਰਾਂ ਵਲੋਂ ਚੇਅਰਮੈਨ ਹਰਕੀਤ ਸਿੰਘ ਨਿੱਝਰ ਸਨਮਾਨਿਤ ਅਗਲੀ ਖ਼ਬਰ ਸ. ਸੁਰਜੀਤ ਸਿੰਘ ਖਾਲਿਸਤਾਨੀ ਨੂੰ ਫਿਲੌਰ ਹਲਕਾ ਇੰਚਾਰਜ ਵਜੋਂ ਸੇਵਾ ਜਾਰੀ ਰੱਖਣ ਲਈ ਜ਼ਿਲ੍ਹਾ ਜਥੇਬੰਦੀ ਵਲੋਂ ਹੌਂਸਲਾ ਅਫ਼ਜ਼...
Ad Position 24