18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਰੰਗਲਾ ਪੰਜਾਬ ਮਿਸ਼ਨ’ ਤਹਿਤ ਪਿੰਡ ਸਾਰੋਬਾਦ ਨੂੰ ਮਿਲੀ 15 ਲੱਖ ਰੁਪਏ ਦੀ ਗਰਾਂਟ, ਗਲੀਆਂ ਦੇ ਨਿਰਮਾਣ ਕਾਰਜ ਦੀ ਹੋਈ ਸ਼ੁਰੂਆਤ

ਆਦਮਪੁਰ, 18 ਸਤੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਚਲਾਈ ਜਾ ਰਹੀ ‘ਰੰਗਲਾ ਪੰਜਾਬ ਮਿਸ਼ਨ’ ਮੁਹਿੰਮ ਤਹਿਤ ਪਿੰਡ ਸਾਰੋਬਾਦ ਨੂੰ 15 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਨਾਲ ਅੱਜ ਪਿੰਡ ਵਿੱਚ ਗਲੀਆਂ ਦੇ ਨਿਰਮਾਣ ਅਤੇ ਪੱਕਾ ਕਰਨ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ, ਇਸ ਮੌਕੇ ਜਾਣਕਾਰੀ ਦਿੰਦੇ ਹਰਕੀਤ ਸਿੰਘ ਨਿੱਝਰ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ ਸਮੇਤ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਦੱਸਿਆ ਕਿ ਪਵਨ ਕੁਮਾਰ ਟੀਨੂ ਦੇ ਯਤਨਾਂ ਸਦਕਾ ਹੀ ਪਿੰਡ ਦੇ ਵਿਕਾਸ ਕਾਰਜਾਂ ਲਈ ਇਹ 15 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ ਨਾਲ ਪਿੰਡ ਦੀਆਂ ਅਧੂਰੀਆਂ ਗਲੀਆਂ, ਧਰਮਸ਼ਾਲਾ ਦਾ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ।

Ad Position 21
No active advertisement
ਪਿੰਡ ਸਾਰੋਵਾਦ ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਨ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਚੇਅਰਮੈਨ ਹਰਕੀਤ ਸਿੰਘ ਸਮੇਤ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ। ਤਸਵੀਰ- ਹਰਪ੍ਰੀਤ ਸਿੰਘ 19-09-2026
ਆਦਮਪੁਰ, 18 ਸਤੰਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਚਲਾਈ ਜਾ ਰਹੀ ‘ਰੰਗਲਾ ਪੰਜਾਬ ਮਿਸ਼ਨ’ ਮੁਹਿੰਮ ਤਹਿਤ ਪਿੰਡ ਸਾਰੋਬਾਦ ਨੂੰ 15 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਨਾਲ ਅੱਜ ਪਿੰਡ ਵਿੱਚ ਗਲੀਆਂ ਦੇ ਨਿਰਮਾਣ ਅਤੇ ਪੱਕਾ ਕਰਨ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ, ਇਸ ਮੌਕੇ ਜਾਣਕਾਰੀ ਦਿੰਦੇ ਹਰਕੀਤ ਸਿੰਘ ਨਿੱਝਰ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ ਸਮੇਤ ਪਿੰਡ ਦੀ ਪੰਚਾਇਤ ਅਤੇ ਮੋਹਤਬਰਾਂ ਵੱਲੋਂ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਉਚੇਚੇ ਤੌਰ ‘ਤੇ ਧੰਨਵਾਦ ਕਰਦਿਆਂ ਦੱਸਿਆ ਕਿ ਪਵਨ ਕੁਮਾਰ ਟੀਨੂ ਦੇ ਯਤਨਾਂ ਸਦਕਾ ਹੀ ਪਿੰਡ ਦੇ ਵਿਕਾਸ ਕਾਰਜਾਂ ਲਈ ਇਹ 15 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ, ਜਿਸ ਨਾਲ ਪਿੰਡ ਦੀਆਂ ਅਧੂਰੀਆਂ ਗਲੀਆਂ, ਧਰਮਸ਼ਾਲਾ ਦਾ ਕੰਮ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਹਰਕੀਤ ਨਿੱਝਰ,ਸਰਪੰਚ ਗੁਰਪ੍ਰੀਤ ਸਿੰਘ, ਦਲਵੀਰ ਸਿੰਘ ਪੰਚ, ਲਖਬੀਰ ਸਿੰਘ ਸਾਬਕਾ ਸਰਪੰਚ, ਨੰਬਰਦਾਰ ਦਵਿੰਦਰ ਸਿੰਘ, ਕੁਲਵਿੰਦਰ ਕੌਰ ਪੰਚ, ਬਿਪਨ ਕੁਮਾਰ ਬਲਾਕ ਪ੍ਰਧਾਨ, ਸੁਰਿੰਦਰ ਸਿੰਘ ਸਾਧਾ, ਪੀਤਾ ਸਾਰੋਵਾਦ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੁੱਖ.... ਅਗਲੀ ਖ਼ਬਰ 20 ਸਤੰਬਰ ਨੂੰ ਜਲੰਧਰ ਵਿੱਚ ਹੋਵੇਗੀ ਇਤਿਹਾਸਕ ਰੈਲੀ- ਕੁਲਵੰਤ ਸੰਧੂ
Ad Position 24