ਜ਼ਿਲ੍ਹੇ ’ਚ ਸਵਾਈਨ ਫਲੂ ਦੇ 2 ਨਵੇਂ ਮਰੀਜ਼ ਆਏ ਸਾਹਮਣੇ, ਗਿਣਤੀ 23 ਹੋਈ
ਜਲੰਧਰ, 19 ਸਤੰਬਰ (ਜਤਿੰਦਰ ਪੰਮੀ)-ਦੋ ਦਿਨਾਂ ਦੀ ਰਾਹਤ ਤੋਂ ਬਾਅਦ ਸਨਿਚਰਵਾਰ ਨੂੰ ਜ਼ਿਲ੍ਹੇ ’ਚ ਸਵਾਈਨ ਫਲੂ ਦੇ ਦੋ ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਪਾਜ਼ੀਟਿਵ ਪਾਏ ਗਏ ਮਰੀਜ਼ਾਂ ’ਚ 62 ਸਾਲਾ ਪੁਰਸ਼ ਵਾਸੀ ਕਿਸ਼ਨਪੁਰਾ ਤੇ 49 ਸਾਲਾ ਪੁਰਸ਼ ਵਾਸੀ ਬਸਤੀ ਪੀਰਦਾਦ ਸ਼ਾਮਿਲ ਹਨ ।
ਜਲੰਧਰ, 19 ਸਤੰਬਰ (ਜਤਿੰਦਰ ਪੰਮੀ)-ਦੋ ਦਿਨਾਂ ਦੀ ਰਾਹਤ ਤੋਂ ਬਾਅਦ ਸਨਿਚਰਵਾਰ ਨੂੰ ਜ਼ਿਲ੍ਹੇ ’ਚ ਸਵਾਈਨ ਫਲੂ ਦੇ ਦੋ ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਪਾਜ਼ੀਟਿਵ ਪਾਏ ਗਏ ਮਰੀਜ਼ਾਂ ’ਚ 62 ਸਾਲਾ ਪੁਰਸ਼ ਵਾਸੀ ਕਿਸ਼ਨਪੁਰਾ ਤੇ 49 ਸਾਲਾ ਪੁਰਸ਼ ਵਾਸੀ ਬਸਤੀ ਪੀਰਦਾਦ ਸ਼ਾਮਿਲ ਹਨ । 2 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਜ਼ਿਲ੍ਹੇ ਵਿੱਚ ਸਵਾਈਨ ਫਲੂ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 23 ਹੋ ਗਈ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਸ਼ੱਕੀ ਮਰੀਜ਼ਾਂ, ਜਿਨ੍ਹਾਂ ਦੇ ਸੈਂਪਲਾਂ ਦੀ ਜਾਂਚ ਕਰਵਾਈ ਜਾ ਚੁੱਕੀ ਹੈ, ਦੀ ਗਿਣਤੀ 123 ਤੱਕ ਪੁੱਜ ਗਈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸ਼ੋਭਨਾ ਬਾਂਸਲ ਨੇ ਦੱਸਿਆ ਕਿ ਅੱਜ ਪਾਜ਼ੀਟਿਵ ਆਏ ਦੋਵੇਂ ਫੋਰਟਿਸ ਹਸਪਤਾਲ ’ਚ ਜ਼ੇਰੇ ਇਲਾਜ ਹਨ।