20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਜਾਇਦਾਦ ਕਰ ਜਮ੍ਹਾਂ ਕਰਵਾਉਣ ਲਈ 30 ਤੱਕ ਛੋਟ, ਬਾਅਦ ’ਚ ਡਿਫਾਲਟਰਾਂ ਦੀਆਂ ਜਾਇਦਾਦਾਂ ਹੋਣਗੀਆਂ ਸੀਲ

ਜਲੰਧਰ, 19 ਸਤੰਬਰ (ਸ਼ਿਵ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ 30 ਸਤੰਬਰ ਤੱਕ ਦਿੱਤੀ ਜਾ ਰਹੀ 10 ਫ਼ੀਸਦੀ ਛੋਟ ਨੂੰ ਦੇਖਦਿਆਂ ਕਰ ਵਸੂਲੀ ’ਚ ਤੇਜ਼ੀ ਲਿਆਂਦੀ ਗਈ ਹੈ। ਮੇਅਰ ਵਨੀਤ ਧੀਰ ਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਅਧਿਕਾਰੀਆਂ ਅਤੇ ਸਟਾਫ ਨੂੰ ਬਕਾਇਆ ਜਾਇਦਾਦ ਕਰ ਦੀ ਵਸੂਲੀ ਵੱਧ ਤੋਂ ਵੱਧ ਵਸੂਲੀ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ।

Ad Position 21
No active advertisement
ਅਜੀਤ ਡੈਸਕ 20-09-2026

ਜਲੰਧਰ, 19 ਸਤੰਬਰ (ਸ਼ਿਵ)-ਨਗਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ 30 ਸਤੰਬਰ ਤੱਕ ਦਿੱਤੀ ਜਾ ਰਹੀ 10 ਫ਼ੀਸਦੀ ਛੋਟ ਨੂੰ ਦੇਖਦਿਆਂ ਕਰ ਵਸੂਲੀ ’ਚ ਤੇਜ਼ੀ ਲਿਆਂਦੀ ਗਈ ਹੈ। ਮੇਅਰ ਵਨੀਤ ਧੀਰ ਤੇ ਨਗਰ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਅਧਿਕਾਰੀਆਂ ਅਤੇ ਸਟਾਫ ਨੂੰ ਬਕਾਇਆ ਜਾਇਦਾਦ ਕਰ ਦੀ ਵਸੂਲੀ ਵੱਧ ਤੋਂ ਵੱਧ ਵਸੂਲੀ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਅਧਿਕਾਰੀਆਂ ਅਨੁਸਾਰ ਕਮਿਸ਼ਨਰ ਵਲੋਂ ਸਟਾਫ ਨੂੰ ਦਿੱਤੀਆਂ ਹਦਾਇਤਾਂ ਅਤੇ ਸੰਯੁਕਤ ਕਮਿਸ਼ਨਰ ਸੁਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਵਿਕਰਾਂਤ ਵਰਮਾ ਵਲੋਂ ਕੀਤੀ ਜਾ ਰਹੀ ਨਿਗਰਾਨੀ ਦੇ ਚੱਲਦਿਆਂ ਇਸ ਹਫ਼ਤੇ ਪ੍ਰਾਪਰਟੀ ਟੈਕਸ ਵਿਭਾਗ ਵਲੋਂ ਕਰੀਬ 5 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ। ਵਿਭਾਗ ਵਲੋਂ ਲੋਕਾਂ ਨੂੰ ਬਕਾਇਆ ਜਾਇਦਾਦ ਕਰ ਜਮ੍ਹਾਂ ਕਰਵਾਉਣ ਲਈ ਅਖਬਾਰਾਂ ਰਾਹੀਂ ਇਸ਼ਤਿਹਾਰ, ਐਸ.ਐਮ.ਐਸ. ਅਤੇ ਡਿਫਾਲਟਰ ਲਿਸਟ ਵਿਚ ਸ਼ਾਮਿਲ ਲੋਕਾਂ ਨੂੰ ਫੋਨ ਕਰਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਕਮਿਸ਼ਨਰ ਸੁਰਿੰਦਰ ਸਿੰਘ ਨੇ ਸਸਨਿਚਰਵਾਰ ਅਤੇ ਐਤਵਾਰ ਸਮੇਤ ਆਉਣ ਵਾਲੀਆਂ ਛੁੱਟੀਆਂ ਦੌਰਾਨ ਵੀ ਟੈਕਸ ਵਸੂਲੀ ਜਾਰੀ ਰੱਖਣ ਦੀਆਂ ਹਦਾਇਤਾਂ ਹਨ । ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਜਾਇਦਾਦ ਕਰ ਆਨਲਾਈਨ ਜਮ੍ਹਾਂ ਕਰਵਾਉਣ ਤੋਂ ਇਲਾਵਾ ਨਗਰ ਨਿਗਮ ਦੇ ਮੁੱਖ ਦਫ਼ਤਰ ਅਤੇ ਮਾਡਲ ਟਾਊਨ ਜ਼ੋਨ, ਦਾਦਾ ਕਾਲੋਨੀ ਜ਼ੋਨ, ਬਸਤੀ ਸ਼ੇਖ ਜ਼ੋਨ, ਲਾਲ ਰਤਨ ਜ਼ੋਨ ਅਤੇ ਰਾਮਾ ਮੰਡੀ ਜ਼ੋਨ ਵਿਖੇ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਸਤੰਬਰ ਤੋਂ ਪਹਿਲਾਂ 10 ਫ਼ੀਸਦੀ ਛੋਟ ਦਾ ਲਾਭ ਲੈਂਦਿਆਂ ਆਪਣਾ ਜਾਇਦਾਦ ਕਰ ਜਮ੍ਹਾਂ ਕਰਵਾਉਣ। 30 ਸਤੰਬਰ ਤੋਂ ਬਾਅਦ ਇਹ ਛੋਟ ਖ਼ਤਮ ਹੋ ਜਾਵੇਗੀ। ਇਸ ਤੋਂ ਬਾਅਦ ਡਿਫਾਲਟਰਾਂ ਦੀਆਂ ਪ੍ਰਾਪਰਟੀਆਂ ਖ਼ਿਲਾਫ਼ ਸੀਲਿੰਗ ਸਮੇਤ ਹੋਰ ਕਾਨੂੰਨੀ ਕਾਰਵਾਈ ਕੀਤੇ ਜਾਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਡੈਂਟ ਮਹੀਪ ਸਰੀਨ, ਭੁਪਿੰਦਰ ਸਿੰਘ ਬੜਿੰਗ ਅਤੇ ਰਾਜੀਵ ਰਿਸ਼ੀ ਵੀ ਫੀਲਡ ’ਚ ਜਾ ਕੇ ਪ੍ਰਾਪਰਟੀ ਟੈਕਸ ਸਬੰਧੀ ਚੈਕਿੰਗ ਅਤੇ ਵਸੂਲੀ ਦੀ ਕਾਰਵਾਈ ਕਰ ਰਹੇ ਹਨ। ਯੂ. ਆਈ. ਡੀ. ਨੰਬਰ ਪਲੇਟਾਂ ਮੁਤਾਬਕ ਲੋਕਾਂ ਦੇ ਮੋਬਾਈਲ ’ਤੇ ਆਉਣਗੇ ਜਾਇਦਾਦ ਕਰ ਵਸੂਲੀ ਦੇ ਸੰਦੇਸ਼ ਨਗਰ ਨਿਗਮ ਵਲੋਂ ਜਾਇਦਾਦ ਕਰ ਦੀ ਵਸੂਲੀ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਸ਼ਹਿਰ ਵਿੱਚ ਹੁਣ ਤੱਕ 2.50 ਲੱਖ ਤੋਂ ਵੱਧ ਯੂ.ਆਈ.ਡੀ. ਨੰਬਰ ਪਲੇਟਾਂ ਲਗਾਈਆਂ ਜਾ ਚੁੱਕੀਆਂ ਹਨ। ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਹੁਣ ਵਿਭਾਗ ਕੋਲ ਮੌਜੂਦ ਜਾਇਦਾਦਾਂ ਦੇ ਡਾਟੇ ਦਾ ਯੂ.ਆਈ.ਡੀ. ਨੰਬਰ ਪਲੇਟਾਂ ਨਾਲ ਮਿਲਾਣ ਕੀਤਾ ਜਾ ਰਿਹਾ ਹੈ। ਜਿਨ੍ਹਾਂ ਜਾਇਦਾਦ ਮਾਲਕਾਂ ਵਲੋਂ ਅਜੇ ਤੱਕ ਜਾਇਦਾਦ ਕਰ ਜਮ੍ਹਾਂ ਨਹੀਂ ਕਰਵਾਇਆ ਗਿਆ, ਉਨ੍ਹਾਂ ਦੀ ਵੀ ਪਛਾਣ ਹੋ ਸਕੇਗੀ। 30 ਸਤੰਬਰ ਤੋਂ ਬਾਅਦ ਅਜਿਹੇ ਜਾਇਦਾਦ ਮਾਲਕਾਂ ਨੂੰ ਵਟਸਐਪ ਰਾਹੀਂ ਜਾਇਦਾਦ ਕਰ ਜਮ੍ਹਾਂ ਕਰਵਾਉਣ ਸਬੰਧੀ ਸੰਦੇਸ਼ ਭੇਜਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਲੋਕਾਂ ਦੀ ਸਹੂਲਤ ਲਈ ਟੋਲ-ਫ੍ਰੀ ਨੰਬਰ ਵੀ ਜਾਰੀ ਕੀਤਾ ਜਾਵੇਗਾ। ਇਸ ਪੂਰੇ ਕੰਮ ਲਈ ਪੰਜ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਦੂਜੇ ਪਾਸੇ, ਨਗਰ ਨਿਗਮ ਵਿਚ ਸ਼ਾਮਲ ਕੀਤੇ ਗਏ 11 ਪਿੰਡਾਂ ਤੋਂ ਵੀ ਜਾਇਦਾਦ ਕਰ ਦੀ ਵਸੂਲੀ ਕੀਤੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਪਿੰਡਾਂ ਵਿਚ ਅਜੇ ਯੂ.ਆਈ.ਡੀ. ਨੰਬਰ ਪਲੇਟਾਂ ਲਗਾਉਣ ਦਾ ਕੰਮ ਬਾਕੀ ਹੈ। ਪ੍ਰਾਪਰਟੀ ਟੈਕਸ ਵਿਭਾਗ ਵਲੋਂ ਪਿਛਲੇ ਸਾਲ ਕਰੀਬ 50.60 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਸੀ। ਇਸ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ ਨਗਰ ਨਿਗਮ ਵਲੋਂ ਕਰੀਬ 24 ਕਰੋੜ ਰੁਪਏ ਜਾਇਦਾਦ ਕਰ ਵਜੋਂ ਇਕੱਠੇ ਕੀਤੇ ਜਾ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਬੰਬੀਆਂਵਾਲ ਵਾਸੀ ਔਰਤ ਨੇ ਗੁਆਂਢ ’ਚ ਰਹਿੰਦੀ ਮਹਿਲਾ ਮੁਲਾਜ਼ਮ ’ਤੇ ਲਾਏ ਪ੍ਰੇਸ਼ਾਨ ਕਰਨ ਦੇ ਦੋਸ਼ ਅਗਲੀ ਖ਼ਬਰ ਜ਼ਿਲ੍ਹੇ ’ਚ ਸਵਾਈਨ ਫਲੂ ਦੇ 2 ਨਵੇਂ ਮਰੀਜ਼ ਆਏ ਸਾਹਮਣੇ, ਗਿਣਤੀ 23 ਹੋਈ
Ad Position 24