20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਭਗਵਾਨ ਸ੍ਰੀਚੰਦ੍ਰ ਜੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਉਦਾਸੀਨ ਆਸ਼ਰਮ ਗੋਪਾਲ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਜਲੰਧਰ, 19 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 20-09-2026
ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਉਦਾਸੀਨ ਆਚਾਰਯ ਭਗਵਾਨ ਸ੍ਰੀਚੰਦ੍ਰ ਜੀ ਦੇ 532ਵੇਂ ਪ੍ਰਕਾਸ਼ ਦਿਹਾੜੇ ਮੌਕੇ ਉਦਾਸੀਨ ਆਸ਼ਰਮ, ਪ੍ਰੀਤਮ ਭਵਨ, ਗੋਪਾਲ ਨਗਰ, ਜਲੰਧਰ ਵਿਖੇ ਮਿਤੀ 20 ਸਤੰਬਰ, ਦਿਨ ਐਤਵਾਰ ਨੂੰ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ। ਮਹਾਂਮੰਡਲੇਸ਼ਵਰ ਸੁਆਮੀ ਸ਼ਾਂਤਾਨੰਦ ਉਦਾਸੀਨ ਦੀ ਸਰਪਰਸਤੀ, ਮਹੰਤ ਰਾਮਦਾਸ ਉਦਾਸੀਨ ਅਤੇ ਬਾਬਾ ਚਰਨਦਾਸ ਉਦਾਸੀਨ ਦੇ ਪ੍ਰਬੰਧਾਂ ਹੇਠ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਸੰਬੰਧੀ ਹਰਪ੍ਰੀਤ ਸਿੰਘ (ਅੰਮ੍ਰਿਤ ਕੰਪਿਊਟਰ) ਨੇ ਜਾਣਕਾਰੀ ਦਿੱਤੀ ਕਿ ਇਸ ਮੌਕੇ ਸਵੇਰ 9.30 ਤੋਂ ਦੁਪਹਿਰ 1.30 ਵਜੇ ਤੱਕ ਅਤੇ ਰਾਤ 8 ਵਜੇ ਤੋਂ 9.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਅੰਦਰ ਭਾਈ ਰਵਿੰਦਰ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਅਤੇ ਭਾਈ ਹਰਜਿੰਦਰ ਸਿੰਘ (ਸ੍ਰੀਨਗਰ ਵਾਲੇ) ਦੇ ਜਥੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰਨਗੇ। ਇਸ ਤੋਂ ਇਲਾਵਾ ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ, ਸੰਗਤ ਨੂੰ ਗੁਰਇਤਿਹਾਸ ਨਾਲ ਜੋੜਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ 112 ’ਤੇ ਸੂਚਨਾ ਦੇ ਬਾਵਜੂਦ ਨਹੀਂ ਹੋਈ ਗਸ਼ਤ, ਘੰਟੇ ਬਾਅਦ ਰਾਓਵਾਲੀ ’ਚ ਡਕੈਤੀ ਅਗਲੀ ਖ਼ਬਰ ਮਿੰਟਾ ਤੇ ਰਾਜੂ ਮੱਕੜ ਵਲੋਂ ਸੁਖਬੀਰ ਨਾਲ ਮੁਲਾਕਾਤ
Ad Position 24