30 ਦੀ ਮਹਾਂ ਰੈਲੀ ’ਚ ਸ਼ਾਮਿਲ ਹੋਣ ਲਈ ਹਰ ਬੂਥ ’ਤੇ ਭਾਜਪਾ ਵਰਕਰ ਲੋਕਾਂ ਨੂੰ ਕਰਨਗੇ ਜਾਗਰੂਕ—ਸਰੀਨ
ਜਲੰਧਰ, 19 ਸਤੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਸਥਾਨਕ ਭਾਜਪਾ ਦਫ਼ਤਰ ਵਿਚ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ 30 ਸਤੰਬਰ ਨੂੰ ਜਲੰਧਰ ਵਿੱਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਸੰਗਠਨਾਤਮਕ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਬੂਥ ਪੱਧਰ ਤੱਕ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕਰਨਾ ਸੀ।
ਜਲੰਧਰ, 19 ਸਤੰਬਰ (ਸ਼ਿਵ)- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ ਸਥਾਨਕ ਭਾਜਪਾ ਦਫ਼ਤਰ ਵਿਚ ਇੱਕ ਮੀਟਿੰਗ ਕੀਤੀ ਗਈ। ਮੀਟਿੰਗ ਦਾ ਮੁੱਖ ਉਦੇਸ਼ 30 ਸਤੰਬਰ ਨੂੰ ਜਲੰਧਰ ਵਿੱਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮਹਾਂ ਰੈਲੀ ਨੂੰ ਸਫਲ ਬਣਾਉਣ ਲਈ ਸੰਗਠਨਾਤਮਕ ਤਿਆਰੀਆਂ ਦੀ ਸਮੀਖਿਆ ਕਰਨਾ ਅਤੇ ਬੂਥ ਪੱਧਰ ਤੱਕ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਤੈਅ ਕਰਨਾ ਸੀ। ਮੀਟਿੰਗ ਵਿੱਚ ਮੰਡਲ ਪ੍ਰਧਾਨਾਂ, ਸ਼ਕਤੀ ਕੇਂਦਰ ਮੁਖੀਆਂ ਅਤੇ ਜ਼ਿਲ੍ਹਾ ਅਹੁਦੇਦਾਰਾਂ ਨਾਲ ਵਿਸਥਾਰਪੂਰਵਕ ਚਰਚਾ ਕਰਦੇ ਹੋਏ ਹਰ ਸ਼ਕਤੀ ਕੇਂਦਰ ਲਈ ਵੱਖ-ਵੱਖ ਕੋਆਰਡੀਨੇਟਰ ਨਿਯੁਕਤ ਕੀਤੇ ਗਏ। ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਭਾਜਪਾ ਦਾ ਸੰਗਠਨ ਬੂਥ ਪੱਧਰ ਤੱਕ ਮਜ਼ਬੂਤ ਹੈ ਅਤੇ ਪਾਰਟੀ ਦਾ ਹਰ ਵਰਕਰ ਆਪਣੇ-ਆਪਣੇ ਖੇਤਰ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰੇਗਾ ਅਤੇ ਉਨ੍ਹਾਂ ਨੂੰ ਰੈਲੀ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਦੱਸਿਆ ਕਿ ਜਲੰਧਰ ਸ਼ਹਿਰੀ ਅਧੀਨ ਆਉਂਦੇ 587 ਬੂਥਾਂ ‘ਤੇ ਭਾਜਪਾ ਵਰਕਰ ਵਿਸ਼ੇਸ਼ ਮੀਟਿੰਗਾਂ ਕਰਨਗੇ । ਇਨ੍ਹਾਂ ਮੀਟਿੰਗਾਂ ਰਾਹੀਂ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਵਿਚ ਰਮਨ ਪੱਬੀ, ਭੂਪਿੰਦਰ ਕੁਮਾਰ, ਮਨੀਸ਼ ਵਿਜ, ਅਮਿਤ ਭਾਟੀਆ, ਸ਼ਾਮ ਸ਼ਰਮਾ, ਬਲ ਜੀਤ ਪ੍ਰਿੰਸ, ਕੌਂਸਲਰ ਰਵੀ ਕੁਮਾਰ, ਕੌਂਸਲਰ ਅਮਿਤ ਸਿੰਘ ਸੰਧਾ ਸਮੇਤ ਕਈ ਅਹੁਦੇਦਾਰ ਹਾਜ਼ਰ ਸਨ।