20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਡਰੋਲੀ ਕਲਾਂ ਵਿਖੇ ਸੰਗਤਾਂ ਵਲੋਂ ਭਰਵਾਂ ਸਵਾਗਤ

ਆਦਮਪੁਰ, 19 ਸਤੰਬਰ (ਹਰਪ੍ਰੀਤ ਸਿੰਘ)- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਕੀਤਾ ਗਿਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਹਲਕਾ ਆਦਮਪੁਰ ਨੇੜਲੇ ਪਿੰਡ ਡਰੋਲੀ ਕਲਾਂ ਨੇੜੇ ਸ਼ੇਰਾਂ ਵਾਲਾ ਪੁਲ ਕਾਲਰਾ ਵਿਖੇ ਪਹੁੰਚਣ ’ਤੇ ਪਿੰਡ ਡਰੋਲੀ ਕਲਾਂ ਪਧਿਆਣਾ ਤੇ ਕਾਲਰਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਸਵਾਗਤੀ ਸਮਾਗਮ ਸ਼ਹੀਦ ਬਾਬਾ ਮਤੀ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਰੋਲੀ ਕਲਾਂ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਆਦਮਪੁਰ, 19 ਸਤੰਬਰ (ਹਰਪ੍ਰੀਤ ਸਿੰਘ)- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਆਰੰਭ ਕੀਤਾ ਗਿਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਹਲਕਾ ਆਦਮਪੁਰ ਨੇੜਲੇ ਪਿੰਡ ਡਰੋਲੀ ਕਲਾਂ ਨੇੜੇ ਸ਼ੇਰਾਂ ਵਾਲਾ ਪੁਲ ਕਾਲਰਾ ਵਿਖੇ ਪਹੁੰਚਣ ’ਤੇ ਪਿੰਡ ਡਰੋਲੀ ਕਲਾਂ ਪਧਿਆਣਾ ਤੇ ਕਾਲਰਾਂ ਪਿੰਡਾਂ ਦੀਆਂ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਸਵਾਗਤੀ ਸਮਾਗਮ ਸ਼ਹੀਦ ਬਾਬਾ ਮਤੀ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਡਰੋਲੀ ਕਲਾਂ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਮਾਰਚ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਸਾਹਿਬ ਨੇ ਅਪੀਲ ਕੀਤੀ ਕਿ ਸਮੁੱਚੀ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੁਆਰਾ ਦਰਸਾਏ ਮਾਰਗ ’ਤੇ ਚੱਲਦਿਆਂ ਸਿੱਖ ਰਹਿਤ ਮਰਿਆਦਾ ’ਚ ਪਰਪੱਕ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅੰਮ੍ਰਿਤ ਛਕ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਅਤੇ ਆਪਣੇ ਮਹਾਨ ਸਿੱਖ ਭਾਈਚਾਰੇ ਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ । ਨਸ਼ਿਆਂ ਦੇ ਗੰਭੀਰ ਮੁੱਦੇ ’ ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮੁੱਖ ਮਕਸਦ ਕੌਮ ’ਚ ਇਕਜੁੱਟਤਾ ਲਿਆਉਣਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ ਹੈ। ਮਾਰਚ ਦੌਰਾਨ ਸਿੰਘ ਸਾਹਿਬ ਕੁਲਦੀਪ ਸਿੰਘ ਗੜਗੱਜ ਅਤੇ ਪੰਜ ਪਿਆਰਿਆਂ ਦਾ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੰਤ ਰਵਿੰਦਰ ਦਾਸ ਕਾਲਰਾ, ਜਥੇਦਾਰ ਮਨੋਹਰ ਸਿੰਘ, ਸਰਪੰਚ ਹਰਮਿੰਦਰ ਸਿੰਘ ਕਾਲਰਾ, ਸੁਖਵਿੰਦਰ ਸਿੰਘ ਕੋਟਲੀ ਹਲਕਾ ਵਿਧਾਇਕ ਆਦਮਪੁਰ, ਗੁਰਦੀਪ ਸਿੰਘ ਕਾਲਰਾ, ਸੀਨੀਅਰ ਅਕਾਲੀ ਆਗੂ ਗੁਰਦਿਆਲ ਸਿੰਘ ਨਿੱਝਰ, ਅਕਾਲੀ ਆਗੂ ਧਰਮਪਾਲ ਲੇਸੜੀਵਾਲ, ਹਰਵਿੰਦਰ ਸਿੰਘ ਪਰਹਾਰ, ਰਣਵੀਰ ਪਾਲ ਸਿੰਘ, ਜਰਨੈਲ ਸਿੰਘ, ਮਾਸਟਰ ਸੁਰਜੀਤ ਸਿੰਘ ,ਕਰਮ ਸਿੰਘ, ਨਰਿੰਦਰ ਪਾਲ ਸਿੰਘ ਨਿੰਦੀ, ਹਰਦਿਆਲ ਸਿੰਘ, ਸਰਪੰਚ ਰਛਪਾਲ ਸਿੰਘ ਡਰੋਲੀ ਕਲਾਂ, ਜਸਪਾਲ ਸਿੰਘ ਸਾਭਾ, ਜਰਨੈਲ ਸਿੰਘ ਖਾਲਸਾ ਨਡਾਲੋ, ਡਾਕਟਰ ਰਣਧੀਰ ਸਿੰਘ ਰੰਧਾਵਾ, ਦਲਵੀਰ ਸਿੰਘ ਖੋਜਕੀਪੁਰ, ਤੀਰਥ ਰਾਮ ਪੰਡੋਰੀ, ਗੁਰਮੇਲ ਸਿੰਘ, ਸਵਰਨ ਸਿੰਘ ਡਰੋਲੀ ਕਲਾਂ, ਕਮਲਜੀਤ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਐਸ.ਬੀ.ਆਈ. ਬਰਾਂਚ ਬਿਆਸ ਪਿੰਡ ਨੇ ਸਕੂਲ ’ਚ ਬੂਟੇ ਲਗਾਏ ਅਗਲੀ ਖ਼ਬਰ ਬੁੱਧਵਾਰ ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨਾਲ ਕਰਨਗੇ ਮੁਲਾਕਾਤ
Ad Position 24