20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਡਾ. ਕੁਲਦੀਪ ਰਾਏ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਿਲ

ਫਿਲੌਰ, 19 ਸਤੰਬਰ (ਸਤਿੰਦਰ ਸ਼ਰਮਾ)-ਸਿਵਲ ਹਸਪਤਾਲ ਫਿਲੌਰ ਤੋਂ ਸੇਵਾ ਮੁਕਤ ਦੰਦਾਂ ਦੇ ਮਾਹਿਰ ਡਾ. ਕੁਲਦੀਪ ਰਾਏ ਜੋ ਕਿ ਮੁੱਢ ਤੋਂ ਹੀ ਇਲਾਕੇ ਭਰ ’ਚ ਵੱਡੇ ਪੱਧਰ ’ਤੇ ਸਮਾਜ ਸੇਵਾ ਦੇ ਕੰਮ ਕਰਦੇ ਆ ਰਹੇ ਹਨ, ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ।

Ad Position 21
No active advertisement
ਅਜੀਤ ਡੈਸਕ 20-09-2026
ਫਿਲੌਰ, 19 ਸਤੰਬਰ (ਸਤਿੰਦਰ ਸ਼ਰਮਾ)-ਸਿਵਲ ਹਸਪਤਾਲ ਫਿਲੌਰ ਤੋਂ ਸੇਵਾ ਮੁਕਤ ਦੰਦਾਂ ਦੇ ਮਾਹਿਰ ਡਾ. ਕੁਲਦੀਪ ਰਾਏ ਜੋ ਕਿ ਮੁੱਢ ਤੋਂ ਹੀ ਇਲਾਕੇ ਭਰ ’ਚ ਵੱਡੇ ਪੱਧਰ ’ਤੇ ਸਮਾਜ ਸੇਵਾ ਦੇ ਕੰਮ ਕਰਦੇ ਆ ਰਹੇ ਹਨ, ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਿਲ ਹੋ ਗਏ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਾ. ਰਾਏ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਚ ਸ਼ਾਮਿਲ ਹੋਣ ’ਤੇ ਉਨ੍ਹਾਂ ਦਾ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ। ਸ. ਸੁਖਬੀਰ ਨੇ ਕਿਹਾ ਕਿ ਪਾਰਟੀ ’ਚ ਸ਼ਾਮਿਲ ਹੋਣ ਵਾਲੇ ਹਰੇਕ ਵਿਅਕਤੀ ਦਾ ਹਮੇਸ਼ਾ ਬਣਦਾ ਮਾਣ ਸਤਿਕਾਰ ਕੀਤਾ ਜਾਵੇਗਾ। ਡਾ. ਰਾਏ ਨੇ ਪਾਰਟੀ ਪ੍ਰਧਾਨ ਨੂੰ ਭਰੋਸਾ ਦਵਾਉਂਦੇ ਹੋਏ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਪਾਰਟੀ ਲਈ ਕੰਮ ਕਰਨਗੇ। ਇਸ ਮੌਕੇ ਹਲਕਾ ਫਿਲੌਰ ਦੇ ਸਾਬਕਾ ਵਿਧਾਇਕ ਬਲਦੇਵ ਸਿੰਘ ਖਹਿਰਾ, ਜਥੇਦਾਰ ਹਰਜਿੰਦਰ ਸਿੰਘ ਲੱਲ੍ਹੀਆਂ, ਕੁਲਵਿੰਦਰ ਸਿੰਘ, ਅਮਰੀਕ ਸਿੰਘ, ਜੋਗਾ ਸਿੰਘ, ਕੁਲਵਿੰਦਰ ਸਿੰਘ ਸੰਧੂ, ਮਨਜੀਤ ਸਿੰਘ ਬਿੱਲਾ, ਜਸਵੀਰ ਸਿੰਘ ਆਦਿ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਝੋਨੇ ਦੀ ਖ਼ਰੀਦ ਸ਼ੁਰੂ ਕਰ ਕੇ ਕਿਸਾਨਾਂ ਦੀ ਲੁੱਟ ਨੂੰ ਤਰੁੰਤ ਰੋਕੇ-ਕਿਸਾਨ ਯੂਨੀਅਨ ਅਗਲੀ ਖ਼ਬਰ ਝੋਨੇ ਦੀ ਆਮਦ ਦੇ ਚਲਦੇ ਲੋਹੀਆਂ ਦੀ ਇੰਦਰਾ ਦਾਣਾ ਮੰਡੀ ’ਚ ‘ਕੰਕਰੀਟ ਦਾ ਕੰਮ’ ਹੋਰ ਤੇਜ਼
Ad Position 24