20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਸੱਪ ਦੇ ਡੰਗ ਤੋਂ ਬਚਾਅ ਸੰਬੰਧੀ ਜਾਗਰੂਕਤਾ ਦਿਵਸ ਮਨਾਇਆ

ਗੁਰਾਇਆ, 19 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਅੰਤਰਰਾਸ਼ਟਰੀ ਸੱਪ ਦੇ ਡੰਗ ਤੋਂ ਬਚਾਅ ਸੰਬੰਧੀ ਜਾਗਰੂਕਤਾ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੜਾ ਪਿੰਡ ਵਿਖੇ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੱਪ ਦੇ ਡੰਗ ਤੋਂ ਬਚਾਅ, ਸਾਵਧਾਨੀਆਂ ਅਤੇ ਮੁੱਢਲੀ ਸਹਾਇਤਾ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 20-09-2026
ਗੁਰਾਇਆ, 19 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਕਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵਲੋਂ ਅੰਤਰਰਾਸ਼ਟਰੀ ਸੱਪ ਦੇ ਡੰਗ ਤੋਂ ਬਚਾਅ ਸੰਬੰਧੀ ਜਾਗਰੂਕਤਾ ਦਿਵਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੜਾ ਪਿੰਡ ਵਿਖੇ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੱਪ ਦੇ ਡੰਗ ਤੋਂ ਬਚਾਅ, ਸਾਵਧਾਨੀਆਂ ਅਤੇ ਮੁੱਢਲੀ ਸਹਾਇਤਾ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਨੇ ਕਿਹਾ ਕਿ ਸੱਪ ਦੇ ਡੰਗ ਦੀ ਸਥਿਤੀ ਵਿੱਚ ਘਬਰਾਉਣ ਦੀ ਬਜਾਏ ਪੀੜਤ ਨੂੰ ਜਲਦ ਤੋਂ ਜਲਦ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਜਾਂ ਹਸਪਤਾਲ ਪਹੁੰਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੱਪ ਦੇ ਡੰਗ ਤੋਂ ਬਾਅਦ ਝਾੜ-ਫੂਕ ਜਾਂ ਗੈਰ-ਵਿਗਿਆਨਕ ਇਲਾਜ ਵਿੱਚ ਸਮਾਂ ਬਰਬਾਦ ਨਹੀਂ ਕਰਨਾ ਚਾਹੀਦਾ। ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਬਲਜਿੰਦਰ ਸਿੰਘ ਨੇ ਸੱਪ ਦੇ ਡੰਗ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਪ੍ਰੀਤਿੰਦਰ ਸਿੰਘ, ਹੈਲਥ ਸੁਪਰਵਾਈਜ਼ਰ ਸਤਨਾਮ, ਪ੍ਰਿੰਸੀਪਲ ਕਮਲ ਰਾਏ, ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਦੀ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਲਈ ਚੋਣ ਅਗਲੀ ਖ਼ਬਰ ਜਥੇ: ਕਾਹਲੋਂ ਨੇ ਗੁਰਮਤਿ ਸਮਾਗਮਾਂ ’ਚ ਸ਼ਮੂਲੀਅਤ ਕਰਨ ਸੰਬੰਧੀ ਪੰਥਕ ਸ਼ਖ਼ਸੀਅਤਾਂ ਨੂੰ ਦਿੱਤਾ ਸੱਦਾ ਪੱਤਰ
Ad Position 24