20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮਲਸੀਆਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਖਾਟੂ ਸ਼ਿਆਮ-ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂ ਰਵਾਨਾ

ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਹਲਕਾ ਸ਼ਾਹਕੋਟ ਦੇ ਕਸਬਾ ਮਲਸੀਆਂ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਰਾਸਤ ਸੇਵਾ ਸੰਗਠਨ ਹਲਕਾ ਸ਼ਾਹਕੋਟ ਦੇ ਕੋਆਰਡੀਨੇਟਰ ਕੁਲਵੰਤ ਸਿੰਘ ਸਿੱਧੂ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਪੰਜਾਬ ਸਰਕਾਰ ਦੀ ਅਹਿਮ ਯੋਜਨਾ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਹਲਕਾ ਸ਼ਾਹਕੋਟ ਦੇ ਕਸਬਾ ਮਲਸੀਆਂ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਦੇ ਦਰਸ਼ਨਾਂ ਲਈ ਰਵਾਨਾ ਹੋਇਆ। ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਰਾਸਤ ਸੇਵਾ ਸੰਗਠਨ ਹਲਕਾ ਸ਼ਾਹਕੋਟ ਦੇ ਕੋਆਰਡੀਨੇਟਰ ਕੁਲਵੰਤ ਸਿੰਘ ਸਿੱਧੂ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਸਾਡੇ ਬਜ਼ੁਰਗ ਜਿੰਨ੍ਹਾਂ ਨੇ ਸਾਰੀ ਉਮਰ ਮਿਹਨਤ ਕੀਤੀ ਹੈ, ਉਨ੍ਹਾਂ ਨੂੰ ਤੀਰਥ ਯਾਤਰਾ ਦਾ ਸੁੱਖ ਜ਼ਰੂਰ ਮਿਲਣਾ ਚਾਹੀਦਾ ਹੈ। ਇਸੇ ਸੋਚ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਕਿ ਸਰਕਾਰ ਦਾ ਬਜ਼ੁਰਗਾਂ ਪ੍ਰਤੀ ਸਨਮਾਨ ਹੈ। ਇਸ ਮੌਕੇ ਟਰੇਡ ਵਿੰਗ ਦੇ ਚੇਅਰਮੈਨ ਅਨਿਲ ਕੁਮਾਰ ਅਗਰਵਾਲ, ਸ਼ਹਿਰੀ ਪ੍ਰਧਾਨ ਨਿਰਮਲ ਸਿੰਘ ਸਰਾਭਾ, ਬਲਾਕ ਪ੍ਰਧਾਨ ਸੁਰਜੀਤ ਸਿੰਘ (ਬਾਬਾ ਗੋਰਾ) , ਬਲਾਕ ਪ੍ਰਧਾਨ ਕਰਮਜੀਤ ਸਿੰਘ (ਸਾਧੂ) ਹੁੰਦਲ, ਬਲਾਕ ਪ੍ਰਧਾਨ ਸਰਬਜੀਤ ਸਿੰਘ ਮੁੱਤੀ ਸਰਪੰਚ, ਮੀਡੀਆ ਕੋਆਰਡੀਨੇਟਰ ਜਗਦੀਸ਼ ਸਿੰਘ ਮਹਿਤਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭਿੰਦਾ, ਸਰਪੰਚ ਦਲਵੀਰ ਸਿੰਘ, ਸਰਪੰਚ ਜੋਤੀ ਮਲਸੀਆਂ, ਬਲਾਕ ਪ੍ਰਧਾਨ ਜਸਪਾਲ ਜੱਸਾ, ਬਲਾਕ ਪ੍ਰਧਾਨ ਹਰਭਜਨ ਸਿੰਘ ਸੈਹੰਬੀ, ਅਮਰਜੀਤ ਸਿੰਘ ਪੰਚ, ਦਿਲਬਰ ਸਿੰਘ, ਸੰਦੀਪ ਸਿੰਘ, ਮੀਡੀਆ ਕੋਆਰਡੀਨੇਟਰ ਰੂਪ ਲਾਲ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਵਿਦਿਆਰਥੀ ਕੌਂਸਲ ਲਈ ਬੈਜਪਿਨਿੰਗ ਸੈਰਮਨੀ ਅਤੇ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਅਮਰਦੀਪ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਦੀ ਜੂਨੀਅਰ ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ ਲਈ ਚੋਣ
Ad Position 24