ਡੀ.ਏ.ਵੀ. ਕਾਲਜ ਵਿਖੇ ਵਿਦਿਆਰਥੀ ਕੌਂਸਲ ਲਈ ਬੈਜਪਿਨਿੰਗ ਸੈਰਮਨੀ ਅਤੇ ਸਹੁੰ ਚੁੱਕ ਸਮਾਗਮ
ਨਕੋਦਰ, 19 ਸਤੰਬਰ (ਤਿਲਕ ਰਾਜ ਸ਼ਰਮਾ) -ਕੇ. ਆਰ.
ਨਕੋਦਰ, 19 ਸਤੰਬਰ (ਤਿਲਕ ਰਾਜ ਸ਼ਰਮਾ) -ਕੇ.ਆਰ.ਐਮ. ਡੀ.ਏ.ਵੀ. ਕਾਲਜ, ਨਕੋਦਰ ਵਿਖੇ ਪ੍ਰਿੰਸੀਪਲ ਡਾ. ਸਲਿਲ ਕੁਮਾਰ ਦੀ ਅਗਵਾਈ ਅਤੇ ਡੀਨ ਵਿਦਿਆਰਥੀ ਭਲਾਈ ਪ੍ਰੋ. (ਡਾ.) ਸਾਹਿਲ ਅਰੋੜਾ ਦੀ ਦੇਖ-ਰੇਖ ਹੇਠ ਵਿਦਿਆਰਥੀ ਕੌਂਸਲ ਲਈ ਬੈਜਪਿਨਿੰਗ ਸੈਰਮਨੀ ਅਤੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਮੌਕੇ ਡਾ. ਸਾਹਿਲ ਅਰੋੜਾ ਨੇ ਸਾਰੇ ਮੈਂਬਰਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਵਿਦਿਆਰਥੀ ਕੌਂਸਲ ਦੀ ਪਰਿਭਾਸ਼ਾ ਬਾਰੇ ਦੱਸਦਿਆਂ ਵਿਦਿਆਰਥੀ ਕੌਂਸਲ ਦੇ ਸਮੂਹ ਮੈਂਬਰਾਂ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਇਆ ਅਤੇ ਆਪਣੇ ਅਹੁਦਿਆਂ ਦੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸਲਿਲ ਕੁਮਾਰ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦਿਆਂ ਪ੍ਰਿੰਸੀਪਲ ਡਾ. ਸਲੀਲ ਕੁਮਾਰ ਦੇ ਨਾਲ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਕਾਲਜ ਦਾ ਨਾਂਅ ਰੌਸ਼ਨ ਕਰਨ । ਇਸ ਮੌਕੇ ਵਿਦਿਆਰਥੀ ਕੌਂਸਲ ਲਈ ਵਿਦਿਆਰਥਣ ਸੇਜਲਪ੍ਰੀਤ ਕੌਰ ਨੂੰ ਪ੍ਰਧਾਨ, ਜਸ਼ਨਦੀਪ ਸਿੰਘ ਤੇ ਗਰੇਜ ਕੰਬੋਜ਼ ਨੂੰ ਵਾਇਸ ਪ੍ਰਧਾਨ ਅਤੇ ਆਸ਼ਿਸ਼ ਨੂੰ ਸਕੱਤਰ ਐਲਾਨਿਆ ਗਿਆ ਅਤੇ ਅਹੁਦੇਦਾਰਾਂ ਤੇ ਮੈਂਬਰਾਂ ਦੇ ਬੈਜ ਲਗਾ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀ ਕੌਂਸਲ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਆਪਣੀ ਜਿੰਮੇਵਾਰੀ ਦੀ ਸਹੁੰ ਵੀ ਚੁਕਾਈ ਗਈ। ਅਖੀਰ ’ਚ ਵਾਇਸ ਪ੍ਰਿੰਸੀਪਲ ਪ੍ਰੋ. ਮਾਧਵੀ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਇੱਕ ਨਵੀਂ ਜਿੰਮੇਵਾਰੀ ਮਿਲੀ ਹੈ, ਜੋ ਕਿ ਕਾਲਜ ਦੀ ਤਰੱਕੀ ਲਈ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਪ੍ਰੋ. ਮੁਸਕਾਨ, ਪ੍ਰੋ. ਅਮਨਦੀਪ ਕੌਰ, ਪ੍ਰੋ. ਆਂਚਲ, ਪ੍ਰੋ. ਰਜਨੀ ਆਦਿ ਹਾਜ਼ਰ ਸਨ।