‘ਆਪ’ ਦੇ ਨਵੇਂ ਹਲਕਾ ਇੰਚਾਰਜ ‘ਪਾਲਾ ਜਲਾਲਪੁਰ’ ਨੇ ਸੰਤ ਸੀਚੇਵਾਲ ਤੋਂ ਲਿਆ ਅਸ਼ੀਰਵਾਦ
ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਨਵੇਂ ਇੰਚਾਰਜ ਵਜੋਂ ਨਿਯੁਕਤ ਹੋਣ ਤੋਂ ਬਾਅਦ ਉੱਘੇ ਕਬੱਡੀ ਖਿਡਾਰੀ ਬਲਵੀਰ ਸਿੰਘ ‘ਪਾਲਾ ਜਲਾਲਪੁਰ’ ਨੇ ਅੱਜ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਾਲਾ ਜਲਾਲਪੁਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਸ਼ੁੱਭਇੱਛਾਵਾਂ ਦਿੱਤੀਆਂ।
‘ਆਪ’ ਹਲਕਾ ਸ਼ਾਹਕੋਟ ਦੇ ਨਵੇਂ ਇੰਚਾਰਜ ਬਲਵੀਰ ਸਿੰਘ ਪਾਲਾ ਜਲਾਲਪੁਰ ਦਾ ਸਨਮਾਨ ਕਰਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਨਾਲ ਸੰਤ ਸੁਖਜੀਤ ਸਿੰਘ, ਸੁਰਜੀਤ ਸਿੰਘ ਸ਼ੰਟੀ ਤੇ ਹੋਰ। ਤਸਵੀਰ- ਸੁਖਦੀਪ ਸਿੰਘ
20-09-2026