19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨਸ਼ਿਆਂ ਦੇ ਮੁੱਦੇ ’ਤੇ ਬਿਆਨਬਾਜ਼ੀ ਦੀ ਬਜਾਏ ਪੁਲਿਸ ਕਾਰਵਾਈ ਦੇ ਨਤੀਜੇ ਸਾਹਮਣੇ ਲਿਆਂਦੇ ਜਾਣ- ਡਾ. ਦਹੀਆ

ਜਲੰਧਰ,19 ਸਤੰਬਰ (ਜਸਪਾਲ ਸਿੰਘ)-ਹਲਕਾ ਨਕੋਦਰ ਦੇ ਇੰਚਾਰਜ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਡਾ. ਨਵਜੋਤ ਸਿੰਘ ਦਹੀਆ ਨੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਨਸ਼ਿਆਂ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਹੁਣ ਲੋਕ ਬਿਆਨਾਂ ਦੀ ਬਜਾਏ ਜਵਾਬ ਅਤੇ ਨਤੀਜੇ ਮੰਗ ਰਹੇ ਹਨ।

Ad Position 21
No active advertisement
ਡਾ. ਨਵਜੋਤ ਸਿੰਘ ਦਾਹੀਆ 20-09-2026
ਜਲੰਧਰ,19 ਸਤੰਬਰ (ਜਸਪਾਲ ਸਿੰਘ)-ਹਲਕਾ ਨਕੋਦਰ ਦੇ ਇੰਚਾਰਜ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਡਾ. ਨਵਜੋਤ ਸਿੰਘ ਦਹੀਆ ਨੇ ਹਲਕਾ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਵਲੋਂ ਨਸ਼ਿਆਂ ਸਬੰਧੀ ਦਿੱਤੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਹੁਣ ਲੋਕ ਬਿਆਨਾਂ ਦੀ ਬਜਾਏ ਜਵਾਬ ਅਤੇ ਨਤੀਜੇ ਮੰਗ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਵਿਧਾਇਕਾ ਦੇ ਕਾਰਜਕਾਲ ਦੌਰਾਨ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਗੱਲ ਨਹੀਂ ਮੰਨਦਾ ਸੀ ਤਾਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਸਰਪੰਚੀ ਦੀਆਂ ਚੋਣਾਂ ਸਮੇਂ ਪੁਲਿਸ ਪ੍ਰਸ਼ਾਸਨ ਉਨ੍ਹਾਂ ਦੀ ਗੱਲ ਕਿਉਂ ਸੁਣਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਵਿਰੋਧੀਆਂ ਖ਼ਿਲਾਫ਼ ਕੇਸ ਦਰਜ ਕਰਵਾਉਣ, ਚੋਣਾਂ ਵਿੱਚ ਧੱਕੇਸ਼ਾਹੀ ਜਾਂ ਲੋਕਾਂ ’ਤੇ ਦਬਾਅ ਬਣਾਉਣ ਦੇ ਦੋਸ਼ ਲੱਗਦੇ ਹਨ ਤਾਂ ਪੁਲਿਸ ਦੀ ਭੂਮਿਕਾ ’ਤੇ ਸਵਾਲ ਉੱਠਦੇ ਹਨ, ਪਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਅਤੇ ਨਸ਼ੇ ਦੀ ਸਪਲਾਈ ਰੋਕਣ ਦੀ ਗੱਲ ਆਉਣ ’ਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਕਿਉਂ ਖੜ੍ਹੇ ਹੁੰਦੇ ਹਨ । ਡਾ. ਦਹੀਆ ਨੇ ਕਿਹਾ ਕਿ ਇਹ ਸਿਰਫ਼ ਕਿਸੇ ਸਿਆਸੀ ਪਾਰਟੀ ਦਾ ਨਹੀਂ, ਸਗੋਂ ਨਕੋਦਰ ਹਲਕੇ ਦੇ ਲੋਕਾਂ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਲੋਕ ਨਸ਼ਿਆਂ, ਲੁੱਟ-ਖੋਹ, ਚੋਰੀਆਂ ਤੇ ਹੋਰ ਅਪਰਾਧਾਂ ਨੂੰ ਲੈ ਕੇ ਚਿੰਤਤ ਹਨ, ਇਸ ਲਈ ਸਿਆਸੀ ਬਿਆਨਾਂ ਦੀ ਬਜਾਏ ਪੁਲਿਸ ਵੱਲੋਂ ਕੀਤੀ ਕਾਰਵਾਈ ਦੇ ਅੰਕੜੇ ਤੇ ਨਤੀਜੇ ਜਨਤਾ ਸਾਹਮਣੇ ਰੱਖੇ ਜਾਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਸਾਬਕਾ ਕੈਬਨਿਟ ਮੰਤਰੀ ਚੂਨੀ ਲਾਲ ਭਗਤ ਅਗਲੀ ਖ਼ਬਰ ਬਾਲ ਮੁਕੰਦ ਸ਼ਰਮਾ ਵਲੋਂ ‘ਅਣਡਿੱਠਾ-ਅਣਸੁਣਿਆ ਜਸਵਿੰਦਰ ਭੱਲਾ’ ਕਿਤਾਬ ਜਾਰੀ
Ad Position 24