ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਨਾਮ ਸਿਮਰਨ ਅਭਿਆਸ ਸਮਾਗਮ ਅੱਜ ਤੋਂ
ਜਲੰਧਰ, 20 ਸਤੰਬਰ (ਐੱਮ. ਐੱਸ.
ਜਲੰਧਰ, 20 ਸਤੰਬਰ (ਐੱਮ. ਐੱਸ. ਲੋਹੀਆ) - ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ, ਚੌਕ ਅੱਡਾ ਹੁਸ਼ਿਆਰਪੁਰ, ਜਲੰਧਰ ਵਿਖੇ 21 ਅਤੇ 22 ਸਤੰਬਰ ਦਿਨ ਸੋਮਵਾਰ ਅਤੇ ਮੰਗਲਵਾਰ ਨੂੰ ਨਾਮ ਸਿਮਰਨ ਅਭਿਆਸ ਸਮਾਗਮ ਕਰਵਾਏ ਜਾ ਰਹੇ ਹਨ। ਪ੍ਰਬੰਧਕ ਕਮੇਟੀ ਦੇ ਸਕੱਤਰ ਮੱਖਣ ਸਿੰਘ ਨੇ ਜਾਣਕਾਰੀ ਦਿੱਤੀ ਕਿ ‘ਪ੍ਰਭ ਮਿਲਣੇ ਕਾ ਚਾਓ’ ਸੰਸਥਾ ਮੋਗਾ ਵਲੋਂ ਇਹ ਸਮਾਗਮ ਸਵੇਰੇ 6.30 ਵਜੇ ਤੋਂ 8 ਵਜੇ ਤੱਕ ਹੋਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।