22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਐਨ. ਆਈ. ਆਈ. ਬੀ. ਦੀ ਕਾਨਵੋਕੇਸ਼ਨ ’ਚ 1500 ਤੋਂ ਵੱਧ ਵਿਦਿਆਰਥੀਆਂ ਨੂੰ ਡਿਗਰੀਆਂ, ਡਿਪਲੋਮੇ ਤੇ ਸਰਟੀਫਿਕੇਟ ਪ੍ਰਦਾਨ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਐਨ. ਆਈ.

Ad Position 21
No active advertisement
ਅਜੀਤ ਡੈਸਕ 22-09-2026
ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਐਨ. ਆਈ. ਆਈ. ਬੀ. ਦਾ 15ਵਾਂ ਸਾਲਾਨਾ ਕਨਵੋਕੇਸ਼ਨ ਸਮਾਗਮ ਸੀ. ਟੀ. ਗਰੁੱਪ ਸ਼ਾਹਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਉੱਤਰੀ ਭਾਰਤ ਦੀਆਂ 30 ਤੋਂ ਵੱਧ ਬ੍ਰਾਂਚਾਂ ਤੋਂ ਪਹੁੰਚੇ 1500 ਤੋਂ ਵੱਧ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅਕਾਦਮਿਕ ਤੇ ਪ੍ਰੋਫੈਸ਼ਨਲ ਪ੍ਰਾਪਤੀਆਂ ਲਈ ਡਿਗਰੀਆਂ, ਡਿਪਲੋਮੇ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ । ਸਮਾਗਮ ਦੌਰਾਨ ਐਨ. ਆਈ. ਆਈ. ਬੀ. ਵਲੋਂ ਆਰਥਿਕ ਤੌਰ ’ਤੇ ਕਮਜ਼ੋਰ ਤੇ ਯੋਗ ਵਿਦਿਆਰਥਣਾਂ ਲਈ 5.5 ਕਰੋੜ ਰੁਪਏ ਦੀ ਸਕਾਲਰਸ਼ਿਪ ਯੋਜਨਾ ਦਾ ਐਲਾਨ ਕੀਤਾ ਗਿਆ । ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਪੰਜਾਬ ਰਾਜ ਆਬਜ਼ਰਵਰ ਗਾਇਤਰੀ ਬਿਸ਼ਨੋਈ, ਸੈਰ-ਸਪਾਟਾ ਤੇ ਸੱਭਿਆਰਚਾਰਕ ਵਿਭਾਗ ਪੰਜਾਬ ਦੇ ਸਲਾਹਕਾਰ ਦੀਪਕ ਬਾਲੀ, ਪੰਜਾਬ ਖਾਦੀ ਬੋਰਡ ਤੇ ਵਿਲੇਜ ਇੰਡਸਟਰੀ ਦੇ ਚੇਅਰਮੈਨ ਕਾਕੂ ਅਲੂਵਾਲੀਆ ਅਤੇ ਜਲੰਧਰ ਛਾਉਣੀ ਦੀ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਇਸ ਮੌਕੇ ਐਨ. ਆਈ. ਆਈ. ਬੀ. ਦੀ ਮੈਨੇਜਿੰਗ ਡਾਇਰੈਕਟਰ ਅਤੇ ‘ਆਪ’ ਪੰਜਾਬ ਦੀ ਸਟੇਟ ਸਪੋਕਸਪਰਸਨ ਡਾ. ਪੂਜਾ ਸਿੰਘ ਅਤੇ ਸੀ. ਈ. ਓ. ਈਸ਼ਾਨ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਨਵੋਕੇਸ਼ਨ ’ਚ ਸ਼ਾਮਿਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਧਾਈ ਦਿੱਤੀ । ਇਸ ਮੌਕੇ ਰਾਜ ਲਾਲੀ ਗਿੱਲ ਨੇ ਐਨ. ਆਈ. ਆਈ. ਬੀ. ਵੱਲੋਂ ਸਕਿਲ ਡਿਵੈਲਪਮੈਂਟ ਅਤੇ ਵਿਦਿਆਰਥਣਾਂ ਨੂੰ ਪ੍ਰੋਫੈਸ਼ਨਲ ਸਿੱਖਿਆ ਰਾਹੀਂ ਸਸ਼ਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ ਦੇ ਨਾਲ ਵਿਹਾਰਕ ਹੁਨਰਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਗਾਇਤਰੀ ਬਿਸ਼ਨੋਈ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਸੰਸਥਾ ਵੱਲੋਂ ਦਿੱਤੀ ਜਾ ਰਹੀ ਸਕਿਲ-ਬੇਸਡ ਸਿੱਖਿਆ ਦੀ ਸ਼ਲਾਘਾ ਕੀਤੀ । ਦੀਪਕ ਬਾਲੀ ਨੇ ਨੌਜਵਾਨਾਂ ਨੂੰ ਹੁਨਰ-ਅਧਾਰਿਤ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਰੋਜ਼ਗਾਰ ਤੇ ਸਵੈ-ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਲਈ ਐਨ. ਆਈ. ਆਈ. ਬੀ. ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ । ਸਮਾਗਮ ਦੌਰਾਨ ਪ੍ਰਸਿੱਧ ਗਾਇਕਾ ਜੋਤੀ ਨੂਰਾਂ ਦੀ ਵਿਸ਼ੇਸ਼ ਪੇਸ਼ਕਾਰੀ ਨੇ ਹਾਜ਼ਰੀਨ ਦਾ ਮਨੋਰੰਜਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਈ ਗਰਿੱਲਾਂ ਚੋਰੀ ਹੋਣ ਨਾਲ ਨਹਿਰ ’ਚ ਦੁਬਾਰਾ ਸੁੱਟੀ ਜਾਣ ਲੱਗੀ ਗੰਦਗੀ, ਕਾਰਵਾਈ ਦੀ ਮੰਗ ਅਗਲੀ ਖ਼ਬਰ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ
Ad Position 24