22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਮਹੀਨਾਵਾਰੀ ਸਮਾਗਮ ਭਲਕੇ

ਜਲੰਧਰ, 21 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 22-09-2026
ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ 23 ਸਤੰਬਰ, ਦਿਨ ਬੁੱਧਵਾਰ ਨੂੰ ਸ਼ਾਮ 6.30 ਵਜੇ ਤੋਂ 9.30 ਵਜੇ ਤੱਕ ਮਹੀਨਾਵਾਰ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਨੇ ਜਾਣਕਾਰੀ ਦਿੱਤੀ ਕਿ ਇਸ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਭਾਈ ਤਰਨਵੀਰ ਸਿੰਘ ‘ਰੱਬੀ’ (ਲੁਧਿਆਣਾ ਵਾਲੇ) ਦਾ ਜੱਥਾ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕਰੇਗਾ। ਸਮਾਗਮ ਦੌਰਾਨ ਭਾਈ ਸ਼ਨਬੀਰ ਸਿੰਘ ਅਤੇ ਗਿਆਨੀ ਮਨਜੀਤ ਸਿੰਘ ‘ਸੇਵਕ’ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਪ੍ਰਬੰਧਕਾਂ ਨੇ ਸੰਗਤ ਨੂੰ ਸਮਾਗਮ ਦੌਰਾਨ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਣ-ਅਧਿਕਾਰਤ ਉਸਾਰੀ ਸੰਬੰਧੀ ਨਗਰ ਨਿਗਮ ਵਲੋਂ ਇਕ ਹਸਪਤਾਲ ਨੂੰ ਨੋਟਿਸ ਅਗਲੀ ਖ਼ਬਰ ਥੈਲਾਸੀਮਿਕ ਬੱਚਿਆਂ ਲਈ ਖੂਨਦਾਨ ਕੈਂਪ ਭਲਕੇ
Ad Position 24