21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਬੁਲੰਦਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ

ਕਿਸ਼ਨਗੜ੍ਹ, 21 ਸਤੰਬਰ (ਹੁਸਨ ਲਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਦੇ ਤਹਿਤ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਦ ਆਉਂਦੇ ਪਿੰਡ ਬੁਲੰਦਪੁਰ ਤੋਂ ਰਵਾਨਾ ਹੋਈਆਂ। ਇਸ ਮੌਕੇ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਧਾਇਕ ਬਲਕਾਰ ਸਿੰਘ, ਸੈਕਟਰੀ ਦਵਿੰਦਰ ਸਿੰਘ , ਨੰਬਰਦਾਰ ਲਖਵੀਰ ਸਿੰਘ, ਪਵਨ ਕੁਮਾਰ , ਬਲਜਿੰਦਰ ਬੰਗੜ ,ਦਲੇਰ ਚੰਦ ਤੇ ਆਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਸਾਂਝੇ ਤੌਰ ’ਤੇ ਹਰੀ ਝੰਡੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 22-09-2026
ਕਿਸ਼ਨਗੜ੍ਹ, 21 ਸਤੰਬਰ (ਹੁਸਨ ਲਾਲ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਦੇ ਤਹਿਤ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਦ ਆਉਂਦੇ ਪਿੰਡ ਬੁਲੰਦਪੁਰ ਤੋਂ ਰਵਾਨਾ ਹੋਈਆਂ। ਇਸ ਮੌਕੇ ਰਵਾਨਾ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਵਿਧਾਇਕ ਬਲਕਾਰ ਸਿੰਘ, ਸੈਕਟਰੀ ਦਵਿੰਦਰ ਸਿੰਘ , ਨੰਬਰਦਾਰ ਲਖਵੀਰ ਸਿੰਘ, ਪਵਨ ਕੁਮਾਰ , ਬਲਜਿੰਦਰ ਬੰਗੜ ,ਦਲੇਰ ਚੰਦ ਤੇ ਆਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਸਾਂਝੇ ਤੌਰ ’ਤੇ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਬਲਕਾਰ ਸਿੰਘ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੋਵੇਗੀ ਅਤੇ ਸੰਗਤਾਂ ਨੂੰ ਏ. ਸੀ. ਬੱਸ ’ਚ ਭੇਜਿਆ ਜਾ ਰਿਹਾ ਹੈ। ਸੰਗਤਾਂ ਦੇ ਰਹਿਣ ਦਾ ਪ੍ਰਬੰਧ ਵੀ ਏ.ਸੀ. ਕਮਰਿਆਂ ਵਿਚ ਕੀਤਾ ਜਾਵੇਗਾ। ਉਨ੍ਹਾਂ ਨੂੰ ਖਾਣਾ ਵੀ ਸੂਬਾ ਸਰਕਾਰ ਵਲੋਂ ਹੀ ਦਿੱਤਾ ਜਾਵੇਗਾ। ਉੱਘੇ ਸਮਾਜ ਸੇਵਕ ਤੇ ਉਕਤ ਪਾਰਟੀ ਦੇ ਸੀਨੀਅਰ ਆਗੂ ਨੰਬਰਦਾਰ ਸੁਰੇਸ਼ ਕਲੇਰ ਅਤੇ ਸੰਜੀਵ ਭੱਟੀ ਸਾਬਕਾ ਸਰਪੰਚ ਨੇ ਦੱਸਿਆ ਕਿ ਯਾਤਰਾ ਦੌਰਾਨ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ, ਨੈਣਾਂ ਦੇਵੀ ਤੇ ਆਸਪਾਸ ਦੇ ਇਲਾਕੇ ਵਿਚ ਸਥਿਤ ਹੋਰ ਗੁਰੂ ਘਰਾਂ ਦੇ ਦਰਸ਼ਨ ਕਰ ਸਕਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਨਾਲ ਹਰ ਵਰਗ ਦੇ ਲੋਕਾਂ ਦੇ ਮਨਾਂ ਵਿੱਚ ਭਾਰੀ ਉਤਸ਼ਾਹ ਤੇ ਖੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕਰਦਿਆਂ ਆਖਿਆ ਕਿ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਨਤੀਜਾ ਇਹ ਹੋਵੇਗਾ ਕਿ 2027 ’ਚ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ। । ਇਸ ਮੌਕੇ ਗ੍ਰੰਥੀ ਮੇਜਰ ਸਿੰਘ, ਪ੍ਰਧਾਨ ਸੰਤੋਸ਼ ਕੁਮਾਰੀ, ਲਾਲ ਚੰਦ, ਮੋਹਨ ਲਾਲ, ਸਰਪੰਚ ਮਨੋਜ ਕੁਮਾਰ, ਪੰਚ ਸੁਨੀਤਾ , ਪੰਚ ਹਰਵਿੰਦਰ ਸਿੰਘ, ਪੰਚ ਸੁਰਿੰਦਰ , ਪੰਚ ਪਤੀ ਪ੍ਰੇਮ ਕੁਮਾਰ, ਪ੍ਰਕਾਸ਼ ਰਾਮ ਵਿਰਦੀ, ਗੁਰਪ੍ਰੀਤ ਕਲੇਰ, ਕੇਵਲ ਕ੍ਰਿਸ਼ਨ , ਨੀਰਜ ਸ਼ਰਮਾ,ਦੇਵ ਰਾਜ ਕਲੇਰ, ਦਵਿੰਦਰ ਸਿੰਘ ਤੇ ਹੋਰ ਸਮਰਥਕ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੂਡੋ ਦੇ ਸੁਨਹਿਰੇ ਭਵਿੱਖ ਲਈ ਵੱਖ-ਵੱਖ ਰਾਜਾਂ ’ਚ ਖੋਲ੍ਹੀਆਂ ਜਾਣਗੀਆਂ ਜੂਡੋ ਅਕੈਡਮੀਆਂ-ਮੁਕੇਸ਼ ਕੁਮਾਰ ਅਗਲੀ ਖ਼ਬਰ ਅਣ-ਅਧਿਕਾਰਤ ਉਸਾਰੀ ਸੰਬੰਧੀ ਨਗਰ ਨਿਗਮ ਵਲੋਂ ਇਕ ਹਸਪਤਾਲ ਨੂੰ ਨੋਟਿਸ
Ad Position 24