21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਰਿਵਾਰ ਵਲੋਂ ਕਾਲੋਨੀ ਦੇ ਬਾਹਰ ਧਰਨਾ, ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਕੀਤੀ ਤੇਜ਼

ਮਕਸੂਦਾਂ, 21 ਸਤੰਬਰ (ਸੌਰਵ ਮਹਿਤਾ)-ਸ਼ਹੀਦ ਭਗਤ ਸਿੰਘ ਕਾਲੋਨੀ ਨੇੜੇ ਝੁੱਗੀਆਂ ’ਚੋਂ ਇੱਕ ਸਾਲਾ ਬੱਚੇ ਦੇ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰਾਂ ਵਲੋਂ ਕਾਲੋਨੀ ਦੇ ਬਾਹਰ ਧਰਨਾ ਲਗਾ ਕੇ ਬੱਚੇ ਦੀ ਜਲਦ ਭਾਲ ਕਰਨ ਦੀ ਮੰਗ ਕੀਤੀ ਗਈ। ਧਰਨੇ ਕਾਰਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ।

Ad Position 21
No active advertisement
ਅਜੀਤ ਡੈਸਕ 22-09-2026
ਮਕਸੂਦਾਂ, 21 ਸਤੰਬਰ (ਸੌਰਵ ਮਹਿਤਾ)-ਸ਼ਹੀਦ ਭਗਤ ਸਿੰਘ ਕਾਲੋਨੀ ਨੇੜੇ ਝੁੱਗੀਆਂ ’ਚੋਂ ਇੱਕ ਸਾਲਾ ਬੱਚੇ ਦੇ ਗੁੰਮ ਹੋਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਬੱਚੇ ਦੇ ਪਰਿਵਾਰਕ ਮੈਂਬਰਾਂ ਵਲੋਂ ਕਾਲੋਨੀ ਦੇ ਬਾਹਰ ਧਰਨਾ ਲਗਾ ਕੇ ਬੱਚੇ ਦੀ ਜਲਦ ਭਾਲ ਕਰਨ ਦੀ ਮੰਗ ਕੀਤੀ ਗਈ। ਧਰਨੇ ਕਾਰਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਹੋਈ। ਸੂਚਨਾ ਮਿਲਣ ’ਤੇ ਥਾਣਾ ਡਵੀਜ਼ਨ ਨੰਬਰ 1 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਪਰਿਵਾਰ ਨੂੰ ਬੱਚੇ ਦੀ ਭਾਲ ਲਈ ਹਰ ਸੰਭਵ ਕਾਰਵਾਈ ਕਰਨ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ। ਬੱਚੇ ਦੇ ਪਿਤਾ ਸ਼ੰਕਰ ਨੇ ਦੱਸਿਆ ਕਿ 16 ਸਤੰਬਰ ਦੀ ਰਾਤ ਉਹ ਆਪਣੀ ਪਤਨੀ ਮਮਤਾ ਅਤੇ ਬੱਚੇ ਸਮੇਤ ਘਰ ਦੇ ਬਾਹਰ ਸੁੱਤੇ ਹੋਏ ਸਨ। ਤੜਕੇ ਜਦੋਂ ਉਨ੍ਹਾਂ ਦੀ ਅੱਖ ਖੁੱਲ੍ਹੀ ਤਾਂ ਬੱਚਾ ਉਨ੍ਹਾਂ ਦੇ ਕੋਲ ਨਹੀਂ ਸੀ। ਆਸ-ਪਾਸ ਕਾਫ਼ੀ ਭਾਲ ਕਰਨ ਦੇ ਬਾਵਜੂਦ ਬੱਚੇ ਦਾ ਕੋਈ ਪਤਾ ਨਹੀਂ ਲੱਗਾ। ਪਰਿਵਾਰ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਸੀ। ਪੁਲਿਸ ਅਨੁਸਾਰ ਮਾਮਲੇ ਦੀ ਸ਼ੁਰੂਆਤੀ ਜਾਂਚ ਦੌਰਾਨ ਜਦੋਂ ਬੱਚੇ ਦੇ ਮਾਤਾ-ਪਿਤਾ ਦੇ ਬਿਆਨ ਦਰਜ ਕੀਤੇ ਜਾ ਰਹੇ ਸਨ ਤਾਂ ਬੱਚੇ ਦੀ ਮਾਤਾ ਮਮਤਾ ਉਥੋਂ ਚਲੀ ਗਈ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਉਹ ਬਿਹਾਰ ਸਥਿਤ ਆਪਣੇ ਪੇਕੇ ਪਰਿਵਾਰ ਕੋਲ ਚਲੀ ਗਈ ਸੀ। ਪੁਲਿਸ ਵਲੋਂ ਉਸ ਦੇ ਪਿਤਾ ਨਾਲ ਸੰਪਰਕ ਕਰਕੇ ਉਸ ਨੂੰ ਵਾਪਸ ਬੁਲਾਇਆ ਗਿਆ। ਮਮਤਾ ਦੇ ਵਾਪਸ ਆਉਣ ਉਪਰੰਤ ਵੀ ਬੱਚੇ ਦਾ ਕੋਈ ਪਤਾ ਨਾ ਲੱਗਣ ’ਤੇ ਮਾਮਲੇ ਦੀ ਜਾਂਚ ਅੱਗੇ ਵਧਾਈ ਗਈ। ਮੌਕੇ ’ਤੇ ਪੁੱਜੇ ਥਾਣਾ ਡਵੀਜ਼ਨ ਨੰਬਰ 1 ਦੇ ਪ੍ਰਭਾਰੀ ਜਸਪਾਲ ਸਿੰਘ ਨੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਬੱਚੇ ਦੀ ਭਾਲ ਲਈ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸੋਮਵਾਰ ਨੂੰ ਹੀ ਥਾਣੇ ਦਾ ਚਾਰਜ ਸੰਭਾਲਿਆ ਹੈ। ਮਾਮਲਾ ਧਿਆਨ ’ਚ ਆਉਂਦੇ ਹੀ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਪਾਕਿ ਵਲੋਂ ਅਫ਼ਗਾਨਿਸਤਾਨ ’ਤੇ ਹਵਾਈ ਹਮਲੇ-28 ਅੱਤਵਾਦੀ ਹਲਾਕ ਅਗਲੀ ਖ਼ਬਰ ਚੌਕੀ ਇੰਚਾਰਜ ’ਤੇ ਗੋਲੀ ਚਲਾਉਣ ਵਾਲੇ ਯੂ-ਟਿਊਬਰ ਨੂੰ ਪਿਸਤੌਲ ਵੇਚਣ ਵਾਲਾ 4 ਪਿਸਤੌਲਾਂ ਤੇ 2 ਜ਼ਿੰਦਾ ਰੌਂਦਾਂ ਸਮੇਤ ਗ੍ਰ...
Ad Position 24