23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਅਸਲ੍ਹੇ ਸਮੇਤ ਕਾਬੂ ਕੀਤੇ ਯੂ ਟਿਊਬਰ ਅਤੇ ਉਸ ਦੇ ਸਾਥੀਆਂ ਦਾ 3 ਦਿਨਾਂ ਪੁਲਿਸ ਰਿਮਾਂਡ

ਜੰਡਿਆਲਾ ਮੰਜਕੀ, 22 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ’ਚ ਲਗਾਏ ਨਾਕੇ ’ਤੇ ਜਾਂਚ ਦੌਰਾਨ ਚੌਕੀ ਇੰਚਾਰਜ ’ਤੇ ਗੋਲੀਆਂ ਚਲਾਉਣ ਵਾਲੇ ਯੂ-ਟਿਊਬਰ ਮਨਪ੍ਰੀਤ ਸਿੰਘ ਉਰਫ਼ ਮਨੀ ਸ਼ੋਕਰ ਅਤੇ ਉਸ ਦੇ ਸਾਥੀਆਂ ਮਿਹਰ ਸਿੰਘ ਉਰਫ ਪ੍ਰਿੰਸ ਵਾਸੀ ਨਿਊ ਆਜ਼ਾਦ ਨਗਰ ਬਹਾਦਰਕੇ ਰੋਡ ਲੁਧਿਆਣਾ, ਦਿਲਪ੍ਰੀਤ ਸਿੰਘ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ। ਚੌਂਕੀ ਇੰਚਾਰਜ ਸਬ ਇੰਸਪੈਕਟਰ ਨਰਿੰਦਰ ਮੋਹਨ ਨੇ ਦੱਸਿਆ ਕਿ ਰਿਮਾਂਡ ਦੌਰਾਨ ਕਾਬੂ ਕੀਤੇ ਵਿਅਕਤੀਆਂ ਕੋਲੋਂ ਉਨ੍ਹਾਂ ਦੇ ਨਾਲ ਹੋਰ ਲੋਕਾਂ ਦੀ ਸ਼ਮੂਲੀਅਤ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Ad Position 21
No active advertisement
ਅਜੀਤ ਡੈਸਕ 23-09-2026
ਜੰਡਿਆਲਾ ਮੰਜਕੀ, 22 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਸਥਾਨਕ ਕਸਬੇ ’ਚ ਲਗਾਏ ਨਾਕੇ ’ਤੇ ਜਾਂਚ ਦੌਰਾਨ ਚੌਕੀ ਇੰਚਾਰਜ ’ਤੇ ਗੋਲੀਆਂ ਚਲਾਉਣ ਵਾਲੇ ਯੂ-ਟਿਊਬਰ ਮਨਪ੍ਰੀਤ ਸਿੰਘ ਉਰਫ਼ ਮਨੀ ਸ਼ੋਕਰ ਅਤੇ ਉਸ ਦੇ ਸਾਥੀਆਂ ਮਿਹਰ ਸਿੰਘ ਉਰਫ ਪ੍ਰਿੰਸ ਵਾਸੀ ਨਿਊ ਆਜ਼ਾਦ ਨਗਰ ਬਹਾਦਰਕੇ ਰੋਡ ਲੁਧਿਆਣਾ, ਦਿਲਪ੍ਰੀਤ ਸਿੰਘ ਦਾ ਤਿੰਨ ਦਿਨਾਂ ਪੁਲਿਸ ਰਿਮਾਂਡ ਲਿਆ ਗਿਆ ਹੈ। ਚੌਂਕੀ ਇੰਚਾਰਜ ਸਬ ਇੰਸਪੈਕਟਰ ਨਰਿੰਦਰ ਮੋਹਨ ਨੇ ਦੱਸਿਆ ਕਿ ਰਿਮਾਂਡ ਦੌਰਾਨ ਕਾਬੂ ਕੀਤੇ ਵਿਅਕਤੀਆਂ ਕੋਲੋਂ ਉਨ੍ਹਾਂ ਦੇ ਨਾਲ ਹੋਰ ਲੋਕਾਂ ਦੀ ਸ਼ਮੂਲੀਅਤ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪੁਲਿਸ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮਾਂ ਕੋਲੋਂ ਪੰਜ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਸਨ ਅਤੇ ਇਸ ਸਬੰਧੀ ਥਾਣਾ ਸਦਰ ਜਲੰਧਰ ’ਚ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਸੀ।
Ad Position 22
No active advertisement
ਪਿਛਲੀ ਖ਼ਬਰ ਸਾਲਾਂ ਤੋਂ ਲਟਕੀ ਕਾਜ਼ੀ ਮੰਡੀ ਦੀ ਅਧੂਰੀ ਪਈ 120 ਫੁੱਟੀ ਸੜਕ ਨੂੰ ਵੀ ਨਗਰ ਨਿਗਮ ਕਰੇਗਾ ਪੂਰਾ ਅਗਲੀ ਖ਼ਬਰ ਦੂਜੇ ਸੂਬਿਆਂ ਤੋਂ ਨਸ਼ੀਲੇ ਪਦਾਰਥ ਲਿਆ ਕੇ ਪੰਜਾਬ ’ਚ ਸਪਲਾਈ ਕਰਨ ਵਾਲੇ 3 ਗ੍ਰਿਫ਼ਤਾਰ
Ad Position 24