23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਪੋਰਟਸ ਕਾਲਜ ਵਿਖੇ ਬੂਟੇ ਲਗਾਏ ਗਏ

ਜਲੰਧਰ, 22 ਸਤੰਬਰ (ਡਾ. ਜਤਿੰਦਰ ਸਾਬੀ )-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਸਥਾਪਨਾ ਦਿਵਸ ਦੇ ਸ਼ੁਭ ਮੌਕੇ ਨੂੰ ਸਮਰਪਿਤ ਸਪੋਰਟਸ ਕਾਲਜ, ਜਲੰਧਰ ਵਿਖੇ ਬੂਟਾ ਲਗਾਓ ਮੁਹਿੰਮ ਆਰੰਭੀ ਗਈ।

Ad Position 21
No active advertisement
ਅਜੀਤ ਡੈਸਕ 23-09-2026
ਜਲੰਧਰ, 22 ਸਤੰਬਰ (ਡਾ. ਜਤਿੰਦਰ ਸਾਬੀ )-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਸਥਾਪਨਾ ਦਿਵਸ ਦੇ ਸ਼ੁਭ ਮੌਕੇ ਨੂੰ ਸਮਰਪਿਤ ਸਪੋਰਟਸ ਕਾਲਜ, ਜਲੰਧਰ ਵਿਖੇ ਬੂਟਾ ਲਗਾਓ ਮੁਹਿੰਮ ਆਰੰਭੀ ਗਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ, ਸਟਾਫ ਅਤੇ ਵਿਦਿਆਰਥੀਆਂ ਨੇ ਕਾਲਜ ਕੈਂਪਸ ਵਿੱਚ ਛਾਂ-ਦਾਰ ਅਤੇ ਫਲਦਾਰ ਬੂਟੇ ਲਗਾਏ ਗਏ। ਇਸ ਮੌਕੇ ਪ੍ਰਿੰਸੀਪਲ ਸਾਹਿਬ ਨੇ ਕਿਹਾ ਕਿ ਸਪੋਰਟਸ ਯੂਨੀਵਰਸਿਟੀ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਯੋਗਦਾਨ ਪਾ ਰਹੀ ਹੈ। ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਅਤੇ ਖਿਡਾਰੀਆਂ ਨੂੰ ਵੀ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਕਾਲਜ ਵਿਦਿਆਰਥਣ ਮਨੀਸ਼ਾ ਨੇ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਬਾਰੇ ਸੰਖੇਪ ਜਾਣਕਾਰੀ ਦਿੱਤੀ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਿੰਮਖਾਨਾ ਕਲੱਬ ’ਚ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਗਾ ਕੇ ਨੱਚਣ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵਲੋਂ ਕਾਰਵਾਈ ਦੀ ਮੰਗ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਹੋਈ 32 ਹਫ਼ਤਿਆਂ ਦੀ ਗੰਭੀਰ ਇਕਲੈਮਪਸੀਆ ਨਾਲ ਪੀੜਤ 19 ਸਾਲਾ ਮਹਿਲਾ ਦੀ ਸਫ਼ਲ ਨਾਰਮਲ ਡਲਿਵਰੀ
Ad Position 24