23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜਿੰਮਖਾਨਾ ਕਲੱਬ ’ਚ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਗਾ ਕੇ ਨੱਚਣ ਦੇ ਮਾਮਲੇ ’ਚ ਸਿੱਖ ਜਥੇਬੰਦੀਆਂ ਵਲੋਂ ਕਾਰਵਾਈ ਦੀ ਮੰਗ

ਜਲੰਧਰ, 22 ਸਤੰਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 23-09-2026
ਜਲੰਧਰ, 22 ਸਤੰਬਰ (ਐੱਮ. ਐੱਸ. ਲੋਹੀਆ)-ਜਿੰਮਖਾਨਾ ਕਲੱਬ ’ਚ ਚੱਲ ਰਹੇ ਇਕ ਧਾਰਮਿਕ ਸਮਾਗਮ ਦੌਰਾਨ ਗੁਰਬਾਣੀ ਨੂੰ ਗਾ ਕੇ ਹਾਜ਼ਰ ਵਿਅਕਤੀਆਂ ਵਲੋਂ ਉਸ ’ਤੇ ਨੱਚਣ ਦੇ ਮਾਮਲੇ ਦੀ ਵੀਡੀਓ ਵਾਇਰਲ ਹੋਣ ’ਤੇ ਸਿੱਖ ਜਥੇਬੰਦੀਆਂ ਨੇ ਇਸ ’ਤੇ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਸ਼ਿਕਾਇਤ ਦੇਣ ਵਾਲਿਆਂ ’ਚ ਸ਼ਾਮਿਲ ਹਰਜਿੰਦਰ ਸਿੰਘ ਜਿੰਦਾ ਨੇ ਕਿਹਾ ਕਿ ਪ੍ਰੋਗਰਾਮ ’ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਗ਼ਲਤ ਢੰਗ ਨਾਲ ਗਾ ਕੇ ਹਾਜ਼ਰ ਵਿਅਕਤੀ ਦੇ ਨੱਚਣ ਦੀ ਘਟਨਾ ਨਾਲ ਸਿੱਖ ਜਗਤ ’ਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਇਸ ਲਈ ਜਥੇਬੰਦੀਆਂ ਵਲੋਂ ਘਟਨਾ ਦੇ ਪਿੱਛੇ ਜੋ ਵਿਅਕਤੀ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਮੌਕੇ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਸਿੰਘ ਸਭਾਵਾਂ ਦੇ ਆਗੂ ਗੁਰਮੀਤ ਸਿੰਘ ਬਿੱਟੂ, ਹਰਜੋਤ ਸਿੰਘ ਲੱਕੀ, ਬਲਦੇਵ ਸਿੰਘ (ਗਤਕਾ ਮਾਸਟਰ), ਜਸਵੰਤ ਸਿੰਘ ਸੁਭਾਨਾ, ਅਮਰਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਬੀਰ ਸਿੰਘ ਸੁਭਾਨਾ, ਆਕਾਸ਼ਦੀਪ ਸਿੰਘ , ਜੱਟ ਸਿੱਖ ਕੌਂਸਲ ਤੋਂ ਲਾਲੀ, ਆਵਾਜ਼-ਏ-ਕੌਮ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਕਰਤਾਰਪੁਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਤਿਗੁਰੂ ਕਬੀਰ ਜੀ ਲਈ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਵਾਲੇ ਖ਼ਿਲਾਫ਼ ਕਾਰਵਾਈ ਦੀ ਮੰਗ ਅਗਲੀ ਖ਼ਬਰ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸਪੋਰਟਸ ਕਾਲਜ ਵਿਖੇ ਬੂਟੇ ਲਗਾਏ ਗਏ
Ad Position 24