23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਆਯੋਗ ਦੇ ਪ੍ਰਬੰਧਕਾਂ ਵਲੋਂ ਬੈਠਕ

ਚੁਗਿੱਟੀ/ਜੰਡੂ ਸਿੰਘਾ, 22 ਸਤੰਬਰ (ਨਰਿੰਦਰ ਲਾਗੂ)-ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਅਯੋਗ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਸਮਾਜ ’ਚ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਅਤੇ ਗ਼ਲਤ ਕੰਮਾਂ ’ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਕਾਨੂੰਨੀ ਪ੍ਰਕਿਰਿਆ ਤਹਿਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਚੁਗਿੱਟੀ/ਜੰਡੂ ਸਿੰਘਾ, 22 ਸਤੰਬਰ (ਨਰਿੰਦਰ ਲਾਗੂ)-ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਨੀਤੀ ਅਯੋਗ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਨੇ ਕਿਹਾ ਕਿ ਸਮਾਜ ’ਚ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਅਤੇ ਗ਼ਲਤ ਕੰਮਾਂ ’ਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਕਾਨੂੰਨੀ ਪ੍ਰਕਿਰਿਆ ਤਹਿਤ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਬੈਠਕ ਦੌਰਾਨ ਤਿਉਹਾਰਾਂ ਦੇ ਮੱਦੇਨਜ਼ਰ ਮਿਲਾਵਟੀ ਮਠਿਆਈਆਂ, ਨਕਲੀ ਪਨੀਰ ਅਤੇ ਹੋਰ ਮਿਲਾਵਟੀ ਖ਼ਾਦ ਪਦਾਰਥ ਵੇਚਣ ਵਾਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਮਾਮਲੇ ਵਿੱਚ ਸਬੰਧਤ ਵਿਭਾਗਾਂ ਨੂੰ ਜਾਣਕਾਰੀ ਦੇ ਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਵਾਉਣ ਲਈ ਕੰਮ ਕਰਨ ਬਾਰੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਅਜਿਹੇ ਏਜੰਟਾਂ ਸਬੰਧੀ ਵੀ ਗੱਲਬਾਤ ਕੀਤੀ ਗਈ ਜੋ ਕਥਿਤ ਤੌਰ ‘ਤੇ ਗ਼ਲਤ ਜਾਂ ਗੈਰ ਕਾਨੂੰਨੀ ਢੰਗ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ‘ਤੇ ਝੂਠੇ ਵਾਅਦੇ ਕਰਦੇ ਹਨ ਅਤੇ ਲੋਕਾਂ ਤੋਂ ਪੈਸੇ ਲੈ ਕੇ ਧੋਖਾਧੜੀ ਕਰਦੇ ਹਨ। ਅਜਿਹੀਆਂ ਸ਼ਿਕਾਇਤਾਂ ਦੀ ਜਾਂਚ ਕਰਵਾ ਕੇ ਮਾਮਲੇ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆਉਣ ਅਤੇ ਕਾਨੂੰਨ ਅਨੁਸਾਰ ਕਾਰਵਾਈ ਲਈ ਸਹਿਯੋਗ ਦੇਣ ਬਾਰੇ ਹਾਮੀ ਭਰੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਲਲਿਤ ਲਵਲੀ, ਦਲਜੀਤ ਸਿੰਘ ਅਰੋੜਾ, ਯਸ਼ਪਾਲ ਸਫਰੀ, ਬਲਵਿੰਦਰ ਸਿੰਘ, ਸੁਨੀਲ ਕੁਮਾਰ, ਦੀਪਕ ਕੁਮਾਰ, ਅਦਿਤਿਆ ਸ਼ਰਮਾ, ਵਿਕਾਸ, ਸਰਬਜੋਤ ਸਿੰਘ, ਮੰਨੀ, ਪ੍ਰਭਾਤ ਖੰਨਾ, ਵਿਨੋਦ ਕੁਮਾਰ, ਰਾਜ ਰਾਣੀ, ਸੋਨੀਆ ਤੇ ਸਤਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਵਰਕਸ਼ਾਪ ਦੇ ਗੇਟ ਮੂਹਰੇ ਰੋਸ ਵਿਖਾਵਾ ਅੱਜ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਜਲੰਧਰ ਦਿਹਾਤੀ ਪੁਲਿਸ ਵਲੋਂ ਸਬ-ਡਵੀਜ਼ਨ ਨਕੋਦਰ ’ਚ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ
Ad Position 24