24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ

ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਨੇ ਮੰਗਲਵਾਰ ਨੂੰ ਹੋਰਨਾਂ ਜੱਜ ਸਾਹਿਬਾਨ ਸਮੇਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਦੌਰਾ ਕਰਦਿਆਂ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਰਤਨ ਦੂਆ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 23-09-2026
ਜਲੰਧਰ, 22 ਸਤੰਬਰ (ਜਤਿੰਦਰ ਪੰਮੀ)-ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਨੇ ਮੰਗਲਵਾਰ ਨੂੰ ਹੋਰਨਾਂ ਜੱਜ ਸਾਹਿਬਾਨ ਸਮੇਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦਾ ਦੌਰਾ ਕਰਦਿਆਂ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਐਸੋਸੀਏਸ਼ਨ ਦੇ ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਰਤਨ ਦੂਆ ਦੀ ਅਗਵਾਈ ਹੇਠ ਸਮੂਹ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਆਰ.ਕੇ. ਭੱਲਾ, ਐਡਵੋਕੇਟ ਬਲਵਿੰਦਰਜੀਤ ਸਿੰਘ ਲੱਕੀ, ਸੀਨੀਅਰ ਐਡਵੋਕੇਟ ਮਨਦੀਪ ਸਿੰਘ ਸਚਦੇਵਾ ਅਤੇ ਐਡਵੋਕੇਟ ਰਾਹੁਲ ਰਾਮਪਾਲ ਸ਼ਰਮਾ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਬਾਰ ਤੇ ਬੈਂਚ ਵਿਚਕਾਰ ਆਪਸੀ ਸਮਝ, ਸਤਿਕਾਰ ਅਤੇ ਬਿਹਤਰ ਤਾਲਮੇਲ ਬਣਾਈ ਰੱਖਣ ’ਤੇ ਜ਼ੋਰ ਦਿੱਤਾ ਗਿਆ। ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਤਨ ਦੂਆ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਿਆ ਸੂਦ ਨੇ ਬਾਰ ਤੇ ਬੈਂਚ ਵਿਚਕਾਰ ਆਪਸੀ ਸਹਿਯੋਗ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਐਸੋਸੀਏਸ਼ਨ ਦੇ ਸਕੱਤਰ ਐਡਵੋਕੇਟ ਅਮਰਿੰਦਰ ਸਿੰਘ ਥਿੰਦ, ਸੀਨੀਅਰ ਮੀਤ ਪ੍ਰਧਾਨ ਕੁਨਾਲ ਗੋਇਲ, ਮੀਤ ਪ੍ਰਧਾਨ ਸੁਦੇਸ਼ ਕੁਮਾਰੀ, ਜੂਨੀਅਰ ਮੀਤ ਪ੍ਰਧਾਨ ਐਡਵੋਕੇਟ ਰੌਬਿਨ ਸੇਠੀ, ਸੰਯੁਕਤ ਸਕੱਤਰ ਐਡਵੋਕੇਟ ਧੀਰਜ ਭਗਤ ਅਤੇ ਕਾਰਜਕਾਰਨੀ ਮੈਂਬਰਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ, ਮਧੂ ਰਚਨਾ, ਸੰਜੀਵ ਬਾਂਸਲ ਤੇ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪੋਰਟਸ ਹੱਬ ਨੇੜੇ ਇਕ ਮਹੀਨੇ ਤੋਂ ਸੀਵਰੇਜ ਦਾ ਟੋਆ ਬਣਿਆ ਲੋਕਾਂ ਲਈ ਖ਼ਤਰਾ ਅਗਲੀ ਖ਼ਬਰ ਪੰਜਾਬ ਟਰੱਸਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ’ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ’ਤੇ ਕੀਤੀਆਂ ਵਿਚਾਰਾਂ
Ad Position 24