23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਪੋਰਟਸ ਹੱਬ ਨੇੜੇ ਇਕ ਮਹੀਨੇ ਤੋਂ ਸੀਵਰੇਜ ਦਾ ਟੋਆ ਬਣਿਆ ਲੋਕਾਂ ਲਈ ਖ਼ਤਰਾ

ਜਲੰਧਰ, 22 ਸਤੰਬਰ (ਸ਼ਿਵ)-ਸ਼ਹੀਦ ਬਾਬੂ ਲਾਭ ਸਿੰਘ ਨਗਰ ਵੱਲ ਬਣ ਰਹੇ ਸਪੋਰਟਸ ਹੱਬ ਦੇ ਨੇੜੇ ਬਲਟਨ ਪਾਰਕ ਦੇ ਗੇਟ ਦੇ ਬਾਹਰ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਕਾਰਨ ਟੋਆ ਪੁੱਟਿਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਕਾਰਨ ਰਸਤਾ ਬੰਦ ਪਿਆ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਜਲੰਧਰ, 22 ਸਤੰਬਰ (ਸ਼ਿਵ)-ਸ਼ਹੀਦ ਬਾਬੂ ਲਾਭ ਸਿੰਘ ਨਗਰ ਵੱਲ ਬਣ ਰਹੇ ਸਪੋਰਟਸ ਹੱਬ ਦੇ ਨੇੜੇ ਬਲਟਨ ਪਾਰਕ ਦੇ ਗੇਟ ਦੇ ਬਾਹਰ ਪਿਛਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਕਾਰਨ ਟੋਆ ਪੁੱਟਿਆ ਹੋਇਆ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਕਾਰਨ ਰਸਤਾ ਬੰਦ ਪਿਆ ਹੈ ਅਤੇ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਲੋਕਾਂ ਨੇ ਦੱਸਿਆ ਕਿ ਟੋਏ ਵਿੱਚ ਸੀਵਰੇਜ ਦਾ ਪਾਣੀ ਭਰਿਆ ਹੋਣ ਕਾਰਨ ਰਾਤ ਸਮੇਂ ਇੱਥੋਂ ਲੰਘਣ ਵਾਲੇ ਲੋਕਾਂ ਲਈ ਹਾਦਸੇ ਦਾ ਖਤਰਾ ਬਣਿਆ ਹੋਇਆ ਹੈ। ਉਨ੍ਹਾਂ ਮੁਤਾਬਕ ਟੋਆ ਕਾਫੀ ਡੂੰਘਾ ਹੋਣ ਕਾਰਨ ਕੋਈ ਵਿਅਕਤੀ ਇਸ ਵਿਚ ਡਿੱਗ ਕੇ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਮੌਕੇ ਦਾ ਤੁਰੰਤ ਜਾਇਜ਼ਾ ਲੈ ਕੇ ਸੀਵਰੇਜ ਦੀ ਸਮੱਸਿਆ ਦੂਰ ਕੀਤੀ ਜਾਵੇ ਅਤੇ ਟੋਏ ਨੂੰ ਭਰ ਕੇ ਰਸਤਾ ਆਵਾਜਾਈ ਲਈ ਖੋਲ੍ਹਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ’ਚ ਸਵਾਈਨ ਫਲੂ ਦੇ 2 ਹੋਰ ਨਵੇਂ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ 25 ਹੋਈ ਅਗਲੀ ਖ਼ਬਰ ਜ਼ਿਲ੍ਹਾ ਤੇ ਸੈਸ਼ਨ ਜੱਜ ਵਲੋਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਟੀਮ ਨਾਲ ਮੁਲਾਕਾਤ
Ad Position 24