23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਸ਼ਿਆਂ ਵਿਰੁੱਧ ਭਾਜਪਾ ਦੀ ਯਾਤਰਾ 28 ਨੂੰ ਨਡਾਲਾ ਪੁੱਜੇਗੀ

ਨਡਾਲਾ, 22 ਸਤੰਬਰ (ਰਘਬਿੰਦਰ ਸਿੰਘ)-ਪੰਜਾਬ ਵਿਚ ਨਸ਼ਿਆਂ ਵਿਰੁੱਧ ਭਾਜਪਾ ਵਲੋਂ ਸ਼ੁਰੂ ਕੀਤੀ ਗਈ ਜਾਗਰੂਕਤਾ ਯਾਤਰਾ ਨੂੰ ਲੈ ਕੇ ਅੱਜ ਨਡਾਲਾ ਵਿਖੇ ਭਾਜਪਾ ਆਗੂ ਸਾਹਿਲ ਬਾਵਾ ਦੇ ਸਥਾਨ ‘ਤੇ ਇੱਕ ਅਹਿਮ ਮੀਟਿੰਗ ਹੋਈ | ਮੀਟਿੰਗ ਦੀ ਅਗਵਾਈ ਜ਼ਿਲ੍ਹਾ ਕਪੂਰਥਲਾ ਭਾਜਪਾ ਪ੍ਰਧਾਨ ਚੇਤਨ ਸੂਰੀ ਅਤੇ ਹਲਕਾ ਭੁਲੱਥ ਦੇ ਕਨਵੀਨਰ ਰਮੇਸ਼ ਸ਼ਰਮਾ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਭਾਜਪਾ ਆਗੂ ਅਮਨਦੀਪ ਸਿੰਘ ਗੋਰਾ ਗਿੱਲ ਨੇ ਦੱਸਿਆ ਕਿ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਯਾਤਰਾ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਹੁੰਦੀ ਹੋਈ 28 ਸਤੰਬਰ ਨੂੰ ਦੁਪਹਿਰ 1 ਵਜੇ ਨਡਾਲਾ ਵਿਖੇ ਪਹੁੰਚੇਗੀ | ਉਨ੍ਹਾਂ ਦੱਸਿਆ ਕਿ ਯਾਤਰਾ ਦਾ ਸੁਭਾਨਪੁਰ ਰੋਡ ਸਥਿਤ ਗੁਰਾਇਆ ਜਿੰਮ ਨੇੜੇ ਭਾਜਪਾ ਵਰਕਰਾਂ ਤੇ ਆਗੂਆਂ ਵੱਲੋਂ ਸਵਾਗਤ ਕੀਤਾ ਜਾਵੇਗਾ |ਗੋਰਾ ਗਿੱਲ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਮਾਜ ਨਾਲ ਜੁੜਿਆ ਗੰਭੀਰ ਮਸਲਾ ਹੈ ਅਤੇ ਇਸ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਸਮੇਂ ਦੀ ਲੋੜ ਹੈ | ਉਨ੍ਹਾਂ ਭਾਜਪਾ ਵਰਕਰਾਂ ਅਤੇ ਇਲਾਕਾ ਵਾਸੀਆਂ ਨੂੰ 28 ਸਤੰਬਰ ਨੂੰ ਨਡਾਲਾ ਪਹੁੰਚ ਰਹੀ ਯਾਤਰਾ ਦੇ ਸਵਾਗਤ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਰਮਨਦੀਪ ਸਿੰਘ, ਸੰਤੋਖ ਸਿੰਘ, ਸਤਨਾਮ ਸਿੰਘ, ਹਰਵਿੰਦਰ ਹੈਪੀ, ਜੀਤ ਸਿੰਘ, ਵਿਪਨ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਵਰਕਰ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 23-09-2026

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ’ਚ ਸੀਵਰੇਜ ਤੇ ਟਰੀਟਮੈਂਟ ਪਲਾਂਟ ਦੇ ਪ੍ਰਾਜੈਕਟ ਤੈਅ ਸਮੇਂ ’ਚ ਮੁਕੰਮਲ ਹੋਣਗੇ -ਬਾਲ ਮੁਕੰਦ ਸ਼ਰਮਾ ਅਗਲੀ ਖ਼ਬਰ ਬੈਂਕ ਜਾ ਰਹੇ ਵਿਅਕਤੀ ਕੋਲੋਂ ਦਾਤਰ ਦੀ ਨੋਕ ’ਤੇ 3 ਹਜ਼ਾਰ ਰੁਪਏ ਖੋਹ ਕੇ ਲੁਟੇਰੇ ਫ਼ਰਾਰ
Ad Position 24