23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸਿਹਤ ਵਿਭਾਗ ਵਲੋਂ ਐਚ.ਆਈ.ਵੀ. ਅਤੇ ਬ੍ਰੇਕ ਫ੍ਰੀ ਇਲਾਜ ਮੁਹਿੰਮ ਸੰਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

ਕਰਤਾਰਪੁਰ, 22 ਸਤੰਬਰ ( ਭਜਨ ਸਿੰਘ)-ਸਿਵਲ ਸਰਜਨ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ. ਐਮ.

Ad Position 21
No active advertisement
ਅਜੀਤ ਡੈਸਕ 23-09-2026
ਕਰਤਾਰਪੁਰ, 22 ਸਤੰਬਰ ( ਭਜਨ ਸਿੰਘ)-ਸਿਵਲ ਸਰਜਨ ਜਲੰਧਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਸ.ਐਮ.ਓ. ਡਾ. ਰਵਿੰਦਰ ਕੌਰ ਦੀ ਅਗਵਾਈ ਹੇਠ ਸੀ.ਐਚ.ਸੀ. ਕਰਤਾਰਪੁਰ ਅਧੀਨ ਪਿੰਡਾਂ ਵਿੱਚ ਐਚ.ਆਈ.ਵੀ. ਸਬੰਧੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਮੌਕੇ ਲੋਕਾਂ ਨੂੰ ਐਚ.ਆਈ.ਵੀ. ਤੋਂ ਬਚਾਅ, ਇਸ ਦੇ ਫੈਲਾਅ ਦੇ ਕਾਰਨਾਂ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਕਰਵਾਉਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਆਈ.ਸੀ.ਟੀ.ਸੀ. ਸਟਾਫ਼ ਹਰਮੀਤ ਕੌਰ ਅਤੇ ਸਰਵਣਪਾਲ ਸਿੰਘ ਵਲੋਂ ਲੋਕਾਂ ਨੂੰ ਐਚ.ਆਈ.ਵੀ. ਸਬੰਧੀ ਜਾਗਰੂਕ ਕੀਤਾ ਗਿਆ ਅਤੇ ਐਚ.ਆਈ.ਵੀ. ਟੈਸਟਿੰਗ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਐਚ.ਆਈ.ਵੀ. ਦੀ ਸਮੇਂ ਸਿਰ ਪਛਾਣ ਹੋਣ ਨਾਲ ਵਿਅਕਤੀ ਨੂੰ ਸਹੀ ਇਲਾਜ ਅਤੇ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਸੀ.ਐਚ.ਸੀ. ਕਰਤਾਰਪੁਰ ਦੀ ਸੀ.ਐਚ.ਓ. ਕਮਲੇਸ਼ ਅਤੇ ਏ.ਐਨ.ਐਮ. ਸਰਬਜੀਤ ਕੌਰ ਵਲੋਂ ਵੀ ਲੋਕਾਂ ਨੂੰ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਧਾਰਨਾ ਤੋਂ ਬਚਣ ਅਤੇ ਲੋੜ ਪੈਣ ’ਤੇ ਸਿਹਤ ਵਿਭਾਗ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕ ੀਤਾ ਗਿਆ। ਇਸ ਜਾਗਰੂਕਤਾ ਮੁਹਿੰਮ ਦੌਰਾਨ ਪਿੰਡ ਦੇ ਸਰਪੰਚ ਹਰਵਿੰਦਰ ਸਿੰਘ ਨੇ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਪਿੰਡ ਵਾਸੀਆਂ ਨੂੰ ਸਿਹਤ ਵਿਭਾਗ ਦੀਆਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਐਸ.ਐਮ.ਓ. ਡਾ. ਰਵਿੰਦਰ ਕੌਰ ਨੇ ਕਿਹਾ ਕਿ ਐਚ.ਆਈ.ਵੀ. ਸਬੰਧੀ ਜਾਗਰੂਕਤਾ, ਸਮੇਂ ਸਿਰ ਜਾਂਚ ਅਤੇ ਇਲਾਜ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਐਚ.ਆਈ.ਵੀ. ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਨੇੜਲੇ ਸਿਹਤ ਕੇਂਦਰ ਅਤੇ ਆਈ.ਸੀ.ਟੀ.ਸੀ . ਕੇਂਦਰ ਨਾਲ ਸੰਪਰਕ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਲੋਂ ਟੋਰਾਂਟੋ ਵਿਖੇ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਹਲਕਾ ਇੰਚਾਰਜ ਦੀ ਅਗਵਾਈ ’ਚ ਪੰਥਕ ਇਕੱਠ ਲਈ ਜਥਾ ਰਵਾਨਾ
Ad Position 24