23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਜਨਤਾ ਕਾਲਜ ਕਰਤਾਰਪੁਰ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਸਫ਼ਾਈ ਅਭਿਆਨ ਚਲਾਇਆ

ਕਰਤਾਰਪੁਰ, 22 ਸਤੰਬਰ (ਭਜਨ ਸਿੰਘ )-ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਦਲਜੀਤ ਸਿੰਘ ਦੀ ਅਗਵਾਹੀ ਹੇਠ ‘ ਐਨ. ਐਸ.

Ad Position 21
No active advertisement
ਅਜੀਤ ਡੈਸਕ 23-09-2026
ਕਰਤਾਰਪੁਰ, 22 ਸਤੰਬਰ (ਭਜਨ ਸਿੰਘ )-ਮਾਸਟਰ ਗੁਰਬੰਤਾ ਸਿੰਘ ਮੈਮੋਰੀਅਲ ਜਨਤਾ ਕਾਲਜ ਕਰਤਾਰਪੁਰ ਵਿਖੇ ਪ੍ਰਿੰਸੀਪਲ ਦਲਜੀਤ ਸਿੰਘ ਦੀ ਅਗਵਾਹੀ ਹੇਠ ‘ ਐਨ. ਐਸ. ਐਸ ਯੂਨਿਟ ਵਲੋਂ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ‘ ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕਾਲਜ ਦੇ ਕੈਂਪਸ’ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ । ਜਿਸ ਵਿੱਚ ਐਨ. ਐਸ. ਐਸ ਕੈਡਿਟ ਨੇ ਵੱਧ ਚੜ੍ਹ ਕੇ ਹਿੱਸਾ ਲਿਆ।ਇਸ ਮੌਕੇ ਪ੍ਰਿੰਸੀਪਲ ਦਲਜੀਤ ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਜਿੱਥੇ ਸਫ਼ਾਈ ਹੋਵੇਗੀ ਉੱਥੇ ਹੀ ਪ੍ਰਮਾਤਮਾ ਦਾ ਵਾਸ ਹੋਵੇਗਾ।ਇਹ ਸਿਰਫ਼ ਕਾਲਜ ਵਿਦਿਆਰਥੀਆਂ ਜਾਂ ਐਨ. ਐਸ. ਐਸ ਕੈਡਿਟ ਦੀ ਹੀ ਜ਼ਿੰਮੇਵਾਰੀ ਨਹੀਂ ਹੈ ਸਗੋਂ ਹਰ ਨਾਗਰਿਕ ਦਾ ਇਖ਼ਲਾਕੀ ਫ਼ਰਜ ਬਣਦਾ ਹੈ ਕਿ ਆਪਣੇ ਆਲੇ ਦੁਆਲੇ ਤੇ ਆਪਣੇ ਦੇਸ਼ ਨੂੰ ਸਾਫ਼ ਰੱਖਿਆ ਜਾਵੇ। ਕਾਲਜ ਦੀ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਤੇ ਸਕੱਤਰ ਸ੍ਰੀ ਹਰੀ ਪਾਲ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਆਪਣੀ ਧਰਤੀ ਨੂੰ ਸਾਫ਼ ਸੁਥਰਾ ਰੱਖ ਕੇ ਹੀ ਮਨੁੱਖ ਤੰਦਰੁਸਤੀ ਭਰਿਆ ਜੀਵਨ ਜੀਅ ਸਕਦਾ ਹੈ। ਇਸ ਮੌਕੇ ਪ੍ਰੋਗਰਾਮ ਅਫ਼ਸਰ ਡਾ. ਗੁਲਜ਼ਾਰ ਸਿੰਘ, ਡਾ. ਸਾਕਸ਼ੀ ਕਸ਼ਅੱਪ, ਡਾ. ਅਨੀਤਾ ਸ਼ਰਮਾ, ਡਾ. ਬੂਟਾ ਸਿੰਘ, ਮੈਡਮ ਏਕਤਾ ਤੇ ਮੈਡਮ ਤਜਿੰਦਰ ਕੌਰ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਅੱਡਾ ਕਾਲਾ ਬੱਕਰਾ ਵਿਖੇ ਬੱਸ ਨੇ ਐਕਟਿਵਾ ਨੂੰ ਮਾਰੀ ਟੱਕਰ ਐਕਟਿਵਾ ਸਵਾਰ ਮਾਂ-ਧੀ ਗੰਭੀਰ ਜ਼ਖਮੀ ਅਗਲੀ ਖ਼ਬਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਲੋਂ ਟੋਰਾਂਟੋ ਵਿਖੇ ਭਾਰਤ ਦੇ ਕੌਂਸਲ ਜਨਰਲ ਮਹਾਂਵੀਰ ਸਿੰਘਵੀ ਨਾਲ ਕੀਤੀ ਮੁਲਾਕਾਤ
Ad Position 24