23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪਿੰਡ ਵਿਰਕ ’ਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ

ਗੁਰਾਇਆ, 22 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਪਿੰਡ ਵਿਰਕ ’ਚ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ, ਬਲਾਕ ਸਮਿਤੀ ਰੁੜਕਾ ਕਲਾਂ ਦੀ ਚੇਅਰਪਰਸਨ ਵੀਨਾ ਬਸਰਾ, ਗ੍ਰਾਮ ਪੰਚਾਇਤ ਵਿਰਕ ਦੇ ਸਰਪੰਚ ਲਾਡੀ ਬਸਰਾ , ਵਰਿੰਦਰ ਸੈਣੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.

Ad Position 21
No active advertisement
ਅਜੀਤ ਡੈਸਕ 23-09-2026
ਗੁਰਾਇਆ, 22 ਸਤੰਬਰ (ਚਰਨਜੀਤ ਸਿੰਘ ਦੁਸਾਂਝ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਪਿੰਡ ਵਿਰਕ ’ਚ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ। ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ, ਬਲਾਕ ਸਮਿਤੀ ਰੁੜਕਾ ਕਲਾਂ ਦੀ ਚੇਅਰਪਰਸਨ ਵੀਨਾ ਬਸਰਾ, ਗ੍ਰਾਮ ਪੰਚਾਇਤ ਵਿਰਕ ਦੇ ਸਰਪੰਚ ਲਾਡੀ ਬਸਰਾ , ਵਰਿੰਦਰ ਸੈਣੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਮੌਜੂਦ ਰਹੇ। ਇਸ ਮੌਕੇ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਹੂਲਤ ਦਾ ਲਾਭ ਲੈਣ ਲਈ ਯੋਗ ਪਰਿਵਾਰ ਆਪਣਾ ਸਿਹਤ ਕਾਰਡ ਬਣਵਾਉਣ ਅਤੇ ਸਰਕਾਰੀ ਤੇ ਸੂਚੀਬੱਧ ਹਸਪਤਾਲਾਂ ਵਿੱਚ ਇਲਾਜ ਦੀ ਸਹੂਲਤ ਪ੍ਰਾਪਤ ਕਰਨ। ਸੀਨੀਅਰ ਮੈਡੀਕਲ ਅਫ਼ਸਰ ਡਾ. ਮੁਨੀਸ਼ ਸਾਗਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਯੋਗ ਪਰਿਵਾਰਕ ਮੈਂਬਰਾਂ ਦੇ ਸਿਹਤ ਕਾਰਡ ਪਹਿਲ ਦੇ ਆਧਾਰ ’ਤੇ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਅਗਲੀ ਖ਼ਬਰ ਪਵਨ ਟੀਨੂੰ ਵਲੋਂ ਆਦਮਪੁਰ ਵਿਖੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪ੍ਰਚਾਰ ਅਭਿਆਨ ਦੀ ਸ਼ੁਰੂਆਤ
Ad Position 24