ਵਿਧਾਇਕਾ ਇੰਦਰਜੀਤ ਕੌਰ ਨੇ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਨਕੋਦਰ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ
ਨਕੋਦਰ, 22 ਸਤੰਬਰ (ਗੁਰਵਿੰਦਰ ਸਿੰਘ)-‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਨਕੋਦਰ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ। ਵਿਧਾਇਕਾ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਪੱਖੀ ਫੈਸਲਿਆਂ ਅਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ।
ਨਕੋਦਰ, 22 ਸਤੰਬਰ (ਗੁਰਵਿੰਦਰ ਸਿੰਘ)-‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਨਕੋਦਰ ਵਿਖੇ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਉਨ੍ਹਾਂ ਲੋਕਾਂ ਨਾਲ ਘਰ-ਘਰ ਜਾ ਕੇ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵਲੋਂ ਆਪਣੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਯੋਜਨਾਵਾਂ ਤੋਂ ਜਾਣੂ ਕਰਵਾਇਆ। ਵਿਧਾਇਕਾ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਲੋਕ ਪੱਖੀ ਫੈਸਲਿਆਂ ਅਤੇ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਪਹਿਲਕਦਮੀਆਂ ਨੇ ਜ਼ਰੂਰੀ ਸੇਵਾਵਾਂ ’ਤੇ ਪਰਿਵਾਰਾਂ ਦੇ ਵਿੱਤੀ ਬੋਝ ਨੂੰ ਘਟਾਇਆ ਹੈ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਸਦਕਾ ਇੱਕ ਆਮ ਪਰਿਵਾਰ ਨੂੰ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤੇਜ਼ੀ ਨਾਲ ਤਰੱਕੀ ਦੇ ਰਾਹ ’ ֽ ਤੇ ਅੱਗੇ ਵਧ ਰਿਹਾ ਹੈ ਅਤੇ ਵਿਕਾਸ ਦੀ ਇਹ ਰਫ਼ਤਾਰ ਅੱਗੇ ਵੀ ਜਾਰੀ ਰਹੇਗੀ।