22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਸ਼੍ਰੋ. ਅ. ਦ. ਨੇ ਮਨਜੀਤ ਸਿੰਘ ਖ਼ਾਲਸਾ ਨੂੰ ਵਿਧਾਨ ਸਭਾ ਹਲਕਾ ਫਿਲੌਰ ਦਾ ਬੁਲਾਰਾ ਨਿਯੁਕਤ ਕੀਤਾ

ਅੱਪਰਾ, 22 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਜੀਤ ਸਿੰਘ ਖਾਲਸਾ ਨੂੰ ਵਿਧਾਨ ਸਭਾ ਹਲਕਾ ਫਿਲੌਰ ਦਾ ਬੁਲਾਰਾ ਨਿਯੁਕਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਬਲਦੇਵ ਸਿੰਘ ਖਹਿਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 23-09-2026
ਅੱਪਰਾ, 22 ਸਤੰਬਰ (ਦਲਵਿੰਦਰ ਸਿੰਘ ਅੱਪਰਾ)- ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਵਲੋਂ ਮਨਜੀਤ ਸਿੰਘ ਖਾਲਸਾ ਨੂੰ ਵਿਧਾਨ ਸਭਾ ਹਲਕਾ ਫਿਲੌਰ ਦਾ ਬੁਲਾਰਾ ਨਿਯੁਕਤ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਬਲਦੇਵ ਸਿੰਘ ਖਹਿਰਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਥ, ਪੰਜਾਬ ਅਤੇ ਪੰਜਾਬੀਅਤ ਦੀ ਚੜ੍ਹਦੀ ਕਲਾ ਲਈ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਮਨਜੀਤ ਸਿੰਘ ਖਾਲਸਾ (ਛੋਕਰਾਂ) ਨੂੰ ਵਿਧਾਨ ਸਭਾ ਹਲਕਾ ਫਿਲੌਰ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ। ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਪਾਰਟੀ ਲੀਡਰਸ਼ਿਪ ਵਲੋਂ ਜੋ ਮਾਣ ਉਹਨਾਂ ਨੂੰ ਬਖਸ਼ਿਆ ਗਿਆ ਹੈ, ਉਹ ਇਸ ਲਈ ਸੁਖਬੀਰ ਸਿੰਘ ਬਾਦਲ, ਬਲਦੇਵ ਸਿੰਘ ਖਹਿਰਾ ਅਤੇ ਸਮੁੱਚੀ ਲੀਡਰਸ਼ਿਪ ਦੇ ਧੰਨਵਾਦੀ ਹਨ। ਉਹਨਾਂ ਅੱਗੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਕੁਲਦੀਪ ਸਿੰਘ ਜੌਹਲ ਮੈਂਬਰ ਜਨਰਲ ਕੌਂਸਲ, ਬਲਾਕ ਪ੍ਰਧਾਨ ਅਮਰਜੀਤ ਸਿੰਘ ਕਟਾਣਾ, ਕੁਲਦੀਪ ਸਿੰਘ ਬਾਜਵਾ, ਰਣਜੀਤ ਸਿੰਘ ਰਾਣਾ ਮੈਂਬਰ ਪੰਚਾਇਤ, ਹਰਦੀਪ ਸਿੰਘ ਗੁਲਾਟੀ, ਸਤਵਿੰਦਰ ਸਿੰਘ ਡਿੰਪੀ, ਅਮਰੀਕ ਸਿੰਘ ਸੈਂਹਬੀ, ਸਾਬਕਾ ਪੰਚ ਰਜਿੰਦਰ ਕੁਮਾਰ ਬਾਂਕਾ, ਅਵਤਾਰ ਸਿੰਘ ਛੋਕਰਾਂ, ਰਣਦੀਪ ਕੁਮਾਰ ਰਿੰਪੀ ਅਤੇ ਇਲਾਕੇ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਮਨਜੀਤ ਸਿੰਘ ਖਾਲਸਾ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸੰਤੁਲਿਤ ਜੀਵਨ ਜਿਊਣ ਦੀ ਕਲਾ ਸਿਖਾਉਂਦਾ ਹੈ ਆਯੁਰਵੇਦ-ਡਾ. ਮਨੂੰ ਹੱਲਣ ਅਗਲੀ ਖ਼ਬਰ ਨਾਜਾਇਜ਼ ਪਿਸਤੌਲ, 2 ਜ਼ਿੰਦਾ ਕਾਰਤੂਸ ਤੇ 200 ਨਸ਼ੀਲੀਆਂ ਗੋਲੀਆਂ ਸਮੇਤ 4 ਕਾਬੂ
Ad Position 24