24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕੱਲ੍ਹ ਸਾਰੇ ਜ਼ਿਲ੍ਹਿਆਂ ’ਚ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦੇਵੇਗਾ ਐਸ.ਕੇ.ਐਮ. ਗੈਰ-ਸਿਆਸੀ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਦੇਸ਼ ਭਗਤ ਯਾਦਗਾਰ ਹਾਲ ਵਿਖੇ ਐਸ. ਕੇ.

Ad Position 21
No active advertisement
ਅਜੀਤ ਡੈਸਕ 24-09-2026
ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਦੇਸ਼ ਭਗਤ ਯਾਦਗਾਰ ਹਾਲ ਵਿਖੇ ਐਸ.ਕੇ.ਐਮ. ਗੈਰ-ਸਿਆਸੀ ਪੰਜਾਬ-ਹਰਿਆਣਾ ਚੈਪਟਰ ਦੀ ਮੀਟਿੰਗ ਲਖਵਿੰਦਰ ਸਿੰਘ ਔਲਖ ਅਤੇ ਬੀਬੀ ਪਰਮਜੀਤ ਕੌਰ ਸਾਂਈਆਵਾਲਾ ਦੀ ਪ੍ਰਧਾਨਗੀ ਹੇਠ ਹੋਈ । ਮੀਟਿੰਗ ’ਚ 25 ਸਤੰਬਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਡਿਪਟੀ ਕਮਿਸ਼ਨਰਾਂ ਰਾਹੀਂ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦੇਣ ਦਾ ਐਲਾਨ ਕੀਤਾ ਗਿਆ । ਮੀਟਿੰਗ ਵਿੱਚ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਗੁਰਸੇਵਕ ਸਿੰਘ ਧਾਲੀਵਾਲ, ਬਚਿੱਤਰ ਸਿੰਘ ਕੋਟਲਾ, ਨਿਰਮਲ ਸਿੰਘ, ਸੁੱਚਾ ਸਿੰਘ ਲੱਧੂ, ਦਵਿੰਦਰ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ ਅਤੇ ਹਰਕੀਰਤ ਸਿੰਘ ਢੇਸਪੁਰਾ ਸਮੇਤ ਕਿਸਾਨ ਆਗੂ ਹਾਜ਼ਰ ਸਨ । ਆਗੂਆਂ ਨੇ ਝੋਨੇ ਦੀ ਸਰਕਾਰੀ ਖਰੀਦ, ਨਮੀ ਦੀ ਛੋਟ, ਪਰਾਲੀ ਲਈ 6,000 ਪ੍ਰਤੀ ਏਕੜ ਮੁਆਵਜ਼ਾ ਅਤੇ ਡੀ.ਏ.ਪੀ. ਦੀ ਬਿਨਾਂ ਟੈਗਿੰਗ ਸਪਲਾਈ ਦੀ ਵੀ ਮੰਗ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਡੈਮੋਕ੍ਰੇਟਿਕ ਕੌਂਸਲ ਨੇ 27 ਵਿਦਿਆਰਥਣਾਂ ਦੀ ਪੜ੍ਹਾਈ ਦਾ ਜ਼ਿੰਮਾ ਚੁੱਕਿਆ ਅਗਲੀ ਖ਼ਬਰ ਗੁਰੂ ਰਵਿਦਾਸ ਚੌਕ ਦੇ ਨਜ਼ਦੀਕ ਚੱਲਦਾ ਸ਼ਰਾਬ ਦਾ ਠੇਕਾ ਤੁਰੰਤ ਬੰਦ ਕੀਤਾ ਜਾਵੇ-ਬੁੱਗਾ
Ad Position 24