ਚੰਦਨ ਗਰੇਵਾਲ ਤੇ ਰਾਜ ਕੁਮਾਰ ਰਾਜੂ ਨੇ
ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ
ਜਲੰਧਰ, 23 ਸਤੰਬਰ (ਸ਼ਿਵ)-ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਸਮੇਤ ਹੋਰ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਆਗੂਆਂ ਨੇ ਸ੍ਰੀ ਨਿਰੰਜਨ ਦਾਸ ਤੋਂ ਅਸ਼ੀਰਵਾਲ ਪ੍ਰਾਪਤ ਕਰਦੇ ਹੋਏ ਪਰਮਪਿਤਾ ਪਰਮਾਤਮਾ ਤੋਂ ਅਰਦਾਸ ਕੀਤੀ ਕਿ ਮਹਾਰਾਜ ਦਾ ਅਸ਼ੀਰਵਾਦ ਇਸੇ ਤਰ੍ਹਾਂ ਨਾਲ ਸਾਰਿਆਂ ’ਤੇ ਬਣਿਆ ਰਹੇ ।
ਜਲੰਧਰ, 23 ਸਤੰਬਰ (ਸ਼ਿਵ)-ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਸਿਟੀ ਵਾਲਮੀਕਿ ਸਭਾ ਦੇ ਚੇਅਰਮੈਨ ਰਾਜ ਕੁਮਾਰ ਰਾਜੂ ਸਮੇਤ ਹੋਰ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਆਗੂਆਂ ਨੇ ਸ੍ਰੀ ਨਿਰੰਜਨ ਦਾਸ ਤੋਂ ਅਸ਼ੀਰਵਾਲ ਪ੍ਰਾਪਤ ਕਰਦੇ ਹੋਏ ਪਰਮਪਿਤਾ ਪਰਮਾਤਮਾ ਤੋਂ ਅਰਦਾਸ ਕੀਤੀ ਕਿ ਮਹਾਰਾਜ ਦਾ ਅਸ਼ੀਰਵਾਦ ਇਸੇ ਤਰ੍ਹਾਂ ਨਾਲ ਸਾਰਿਆਂ ’ਤੇ ਬਣਿਆ ਰਹੇ । ਇਸ ਮੌਕੇ ਉਨ੍ਹਾਂ ਨੇ ਸੰਤ ਨਿਰੰਜਨ ਦਾਸ ਨੂੰ ਪਦਮ ਸ੍ਰੀ ਐਵਾਰਡ ਮਿਲਣ ’ਤੇ ਸਿਟੀ ਵਾਲਮੀਕਿ ਸਭਾ ਵਲੋਂ ਹਾਰਦਕ ਸ਼ੁਭਕਾਮਨਾਵਾਂ ਅਤੇ ਵਧਾਈ ਵੀ ਦਿੱਤੀ। ਇਸ ਮੌਕੇ ਪ੍ਰਧਾਨ ਰਾਜੇਸ਼ ਭੱਟੀ, ਜਨਰਲ ਸਕੱਤਰ ਰਾਜੇਸ਼ ਪਦਮ ਵੀ ਹਾਜ਼ਰ ਸਨ।