24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਨੇ ਵੱਖ-ਵੱਖ ਸਕੂਲਾਂ ’ਚ ਮਿਡ-ਡੇ ਮੀਲ ਸਕੀਮ ਦਾ ਲਿਆ ਜਾਇਜ਼ਾ

ਜਲੰਧਰ, 23 ਸਤੰਬਰ (ਜਤਿੰਦਰ ਪੰਮੀ)-ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹੇ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਿਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਰਾਇਆ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਸਰਕਾਰੀ ਮਿਡਲ ਸਕੂਲ ਰੁੜਕਾ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੜਾ ਪਿੰਡ ਦਾ ਦੌਰਾ ਕੀਤਾ।

Ad Position 21
No active advertisement
ਅਜੀਤ ਡੈਸਕ 24-09-2026
ਜਲੰਧਰ, 23 ਸਤੰਬਰ (ਜਤਿੰਦਰ ਪੰਮੀ)-ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਜ਼ਿਲ੍ਹੇ ਦੇ ਅਚਨਚੇਤ ਦੌਰੇ ਦੌਰਾਨ ਨੈਸ਼ਨਲ ਫੂਡ ਸਕਿਓਰਿਟੀ ਐਕਟ, 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗੋਰਾਇਆ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਤੇ ਸਰਕਾਰੀ ਮਿਡਲ ਸਕੂਲ ਰੁੜਕਾ ਖੁਰਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਬੜਾ ਪਿੰਡ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ-ਡੇ ਮੀਲ ਸਕੀਮ ਦਾ ਜਾਇਜ਼ਾ ਲਿਆ ਅਤੇ ਸਟਾਫ਼ ਨੂੰ ਮਿਡ-ਡੇ ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਤੇ ਰਾਸ਼ਨ ਨੂੰ ਸੁਰੱਖਿਅਤ ਢੰਗ ਨਾਲ ਰੱਖਣ ਦੀਆਂ ਹਦਾਇਤਾਂ ਕੀਤੀਆਂ। ਉਪਰੰਤ ਆਂਗਣਵਾੜੀ ਕੇਂਦਰਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਬਾਅਦ ਮੈਂਬਰ ਕਮਿਸ਼ਨ ਨੇ ਰਾਸ਼ਨ ਡਿਪੂਆਂ ਦਾ ਨਿਰੀਖਣ ਕੀਤਾ ਅਤੇ ਕਣਕ ਦੀ ਵੰਡ ਸਬੰਧੀ ਮੌਕੇ ’ਤੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਲਾਡੋਵਾਲੀ ਰੇਲਵੇ ਫਾਟਕ ਦੀ ਟੁੱਟੀ ਸੜਕ ਦੀ ਕਰਵਾਈ ਮੁਰੰਮਤ, ਲੋਕਾਂ ਨੂੰ ਮਿਲੀ ਰਾਹਤ ਅਗਲੀ ਖ਼ਬਰ ਚੰਦਨ ਗਰੇਵਾਲ ਤੇ ਰਾਜ ਕੁਮਾਰ ਰਾਜੂ ਨੇ ਸੰਤ ਨਿਰੰਜਨ ਦਾਸ ਤੋਂ ਅਸ਼ੀਰਵਾਦ ਲਿਆ
Ad Position 24