24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਟਕਸਾਲੀ ਅਕਾਲੀ ਆਗੂ ਰਣਤੇਜ ਸਿੰਘ ਪੋਵਾਰ ‘ਆਪ’ ਵਿਚ ਸ਼ਾਮਿਲ, ਮੁੱਖ ਮੰਤਰੀ ਨੇ ਕੀਤਾ ਸਵਾਗਤ

ਜਲੰਧਰ, 23 ਸਤੰਬਰ (ਜਤਿੰਦਰ ਪੰਮੀ)-ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਪਾਰਟੀ ’ਚ ਸ਼ਾਮਿਲ ਹੋਏ ਰਣਤੇਜ ਸਿੰਘ ਪੋਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਰਸਮੀ ਤੌਰ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ‘ਆਪ’ ਵਿਚ ਸ਼ਾਮਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 24-09-2026
ਜਲੰਧਰ, 23 ਸਤੰਬਰ (ਜਤਿੰਦਰ ਪੰਮੀ)-ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਤ ਰਣਤੇਜ ਸਿੰਘ ਪੋਵਾਰ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਚੰਡੀਗੜ੍ਹ ਵਿਖੇ ਪਾਰਟੀ ’ਚ ਸ਼ਾਮਿਲ ਹੋਏ ਰਣਤੇਜ ਸਿੰਘ ਪੋਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਰਸਮੀ ਤੌਰ ’ਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ‘ਆਪ’ ਵਿਚ ਸ਼ਾਮਲ ਕਰਵਾਇਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਅਤੇ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਣਤੇਜ ਸਿੰਘ ਪੋਵਾਰ ਵਰਗੇ ਸੂਝਵਾਨ ਅਤੇ ਪਰੰਪਰਾਗਤ ਪਰਿਵਾਰਕ ਪਿਛੋਕੜ ਵਾਲੇ ਆਗੂ ਦੇ ਆਉਣ ਨਾਲ ਜਲੰਧਰ ਅਤੇ ਆਸ-ਪਾਸ ਦੇ ਖੇਤਰ ਵਿੱਚ ਪਾਰਟੀ ਸੰਗਠਨ ਨੂੰ ਹੋਰ ਬਲ ਮਿਲੇਗਾ। ਅਸੀਂ ਸਭ ਮਿਲ ਕੇ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਦਿਨ-ਰਾਤ ਕੰਮ ਕਰਦੇ ਰਹਾਂਗੇ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਰਣਤੇਜ ਸਿੰਘ ਪੋਵਾਰ ਨੇ ਮੁੱਖ ਮੰਤਰੀ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੇ ਵਿਕਾਸ ਕਾਰਜਾਂ ਤੋਂ ਬੇਹੱਦ ਪ੍ਰਭਾਵਿਤ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਜਨਤਾ ਦੀ ਸੇਵਾ ਲਈ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰਨਗੇ। ਦੱਸਣਯੋਗ ਹੈ ਕਿ ਉਹ ਟਕਸਾਲੀ ਅਕਾਲੀ ਗਿਆਨੀ ਸ਼ੰਕਰ ਸਿੰਘ ਦੇ ਪੜਪੋਤੇ ਤੇ ਬੀਰ ਸਿੰਘ ਦੇ ਪੋਤੇ ਹਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸੋਢਲ ਮੇਲਾ ਭਲਕੇ-ਨਿਗਰਾਨੀ ਲਈ ਨਗਰ ਨਿਗਮ , ਟਰੱਸਟ ਨੇ ਵੀ ਬਣਾਇਆ ਕੰਟਰੋਲ ਰੂਮ ਅਗਲੀ ਖ਼ਬਰ ਲਾਡੋਵਾਲੀ ਰੇਲਵੇ ਫਾਟਕ ਦੀ ਟੁੱਟੀ ਸੜਕ ਦੀ ਕਰਵਾਈ ਮੁਰੰਮਤ, ਲੋਕਾਂ ਨੂੰ ਮਿਲੀ ਰਾਹਤ
Ad Position 24