24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਖਿਡਾਰੀਆਂ ਤੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਮੰਚ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ-ਸਕਾਈ ਰਾਈਡਰਜ਼

ਜਲੰਧਰ, 23 ਸਤੰਬਰ (ਡਾ. ਜਤਿੰਦਰ ਸਾਬੀ)-ਪੀ.

Ad Position 21
No active advertisement
ਅਜੀਤ ਡੈਸਕ 24-09-2026
ਜਲੰਧਰ, 23 ਸਤੰਬਰ (ਡਾ. ਜਤਿੰਦਰ ਸਾਬੀ)-ਪੀ.ਐੱਮ. ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-2, ਜਲੰਧਰ ਛਾਉਣੀ ਵਿਖੇ ਹਿੰਦੀ ਦਿਵਸ ਤਹਿਤ ਕਰਵਾਈਆਂ ਗਈਆਂ ਵੱਖ-ਵੱਖ ਪ੍ਰਤੀਯੋਗਤਾਵਾਂ ਦੇ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕਾਈ ਰਾਈਡਰਜ਼ ਵੈੱਲਫੇਅਰ ਸੁਸਾਇਟੀ ਵੱਲੋਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਗਿਆ।ਸਕਾਈ ਰਾਈਡਰਜ਼ ਗਰੁੱਪ ਦੀ ਪ੍ਰਧਾਨ ਡਾ. ਰੀਨਾ ਮਲਹੋਤਰਾ ਦੀ ਅਗਵਾਈ ਹੇਠ ਡਾ. ਬਲਜੀਤ ਕੌਰ, ਸਿਮਰਜੀਤ ਸਿੰਘ, ਹਰਮੀਤ ਸਿੰਘ, ਰਾਜੇਸ਼ ਰਾਣਾ, ਮੋਨਾ, ਸੰਜੀਵ ਅਤੇ ਅਮਰਪ੍ਰੀਤ ਕੌਰ ਨੇ ਵਿਦਿਆਰਥੀਆਂ ਨਾਲ ਮਿਲ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਕਵਿਤਾ ਵਾਚਨ ਮੁਕਾਬਲੇ ਵਿੱਚ ਪ੍ਰਿਯੰਕਾ, ਪਿਤਾਂਜਲੀ, ਜਾਨਵੀ ਅਤੇ ਅਨਮ ਨੂੰ ਪੁਰਸਕਾਰ ਦਿੱਤੇ ਗਏ, ਜਦਕਿ ਨਿਬੰਧ ਲੇਖਨ ਵਿੱਚ ਪ੍ਰਤਿਮਾ, ਗੁਰਲੀਨ, ਸਾਕਸ਼ੀ ਅਤੇ ਪੂਰਵਿਕਾ ਨੇ ਸਨਮਾਨ ਹਾਸਲ ਕੀਤਾ। ਇਸ ਤੋਂ ਇਲਾਵਾ ਪ੍ਰਾਇਮਰੀ ਵਿਭਾਗ ਦੇ ਵਿਦਿਆਰਥੀਆਂ ਨੂੰ ਸਮੂਹ ਗੀਤ ਦੀ ਸ਼ਾਨਦਾਰ ਪੇਸ਼ਕਾਰੀ ਲਈ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸਕਾਈ ਰਾਈਡਰਜ਼ ਵੈਲਫੇਅਰ ਸੁਸਾਇਟੀ ਦੇ ਨੁਮਾਇੰਦਿਆਂ ਨੇ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣ ਕੇ ਉਨ੍ਹਾਂ ਨੂੰ ਸਹੀ ਮੰਚ ਅਤੇ ਹੌਸਲਾ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਪੀ.ਐੱਮ. ਸ੍ਰੀ ਕੇਂਦਰੀ ਵਿਦਿਆਲਿਆ ਨੰਬਰ-2 ਜਲੰਧਰ ਛਾਉਣੀ ਦੇ ਪ੍ਰਿੰਸੀਪਲ ਰਵਿੰਦਰ ਕੁਮਾਰ, ਕੋਆਰਡੀਨੇਟਰ ਸੁਸ਼ੀਲ ਕੁਮਾਰ ਸਮੇਤ ਸਮੂਹ ਅਧਿਆਪਕ ਅਤੇ ਸਟਾਫ਼ ਮੈਂਬਰ ਹਾਜ਼ਰ ਸਨ। ਸਕੂਲ ਪ੍ਰਬੰਧਕਾਂ ਵੱਲੋਂ ਸਕਾਈ ਰਾ ਈਡਰਜ਼ ਵੈਲਫੇਅਰ ਸੁਸਾਇਟੀ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅੱਜ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ-ਕੁਲਦੀਪ ਲੁਬਾਣਾ ਅਗਲੀ ਖ਼ਬਰ ਜ਼ਿਲ੍ਹਾ ਫੁੱਟਬਾਲ ਐਸੋਸੀਏਸ਼ਨ ਜਲੰਧਰ ਦੀ ਸਰਬਸੰਮਤੀ ਨਾਲ ਚੋਣ
Ad Position 24