17 ਨਸ਼ੀਲੀਆਂ ਗੋਲੀਆਂ ਸਮੇਤ 1 ਵਿਅਕਤੀ ਕਾਬੂ
ਬਿਲਗਾ, 23 ਸਤੰਬਰ ( ਤਜਿੰਦਰ ਕੁਮਾਰ)- ਸਥਾਨਕ ਪੁਲਿਸ ਨੇ 17 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਬਿਲਗਾ ਨੇ ਦੱਸਿਆ ਕਿ ਮਿਤੀ 22-09-2026 ਨੂੰ ਐਸ.
ਬਿਲਗਾ, 23 ਸਤੰਬਰ ( ਤਜਿੰਦਰ ਕੁਮਾਰ)- ਸਥਾਨਕ ਪੁਲਿਸ ਨੇ 17 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਬਿਲਗਾ ਨੇ ਦੱਸਿਆ ਕਿ ਮਿਤੀ 22-09-2026 ਨੂੰ ਐਸ.ਆਈ. ਗੋਬਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਪਿੰਡ ਮਹਿਸਮਪੁਰ ਤੋਂ ਰੂਪੋਵਾਲ ਨੂੰ ਜਾਂਦੀ ਲਿੰਕ ਸੜਕ ‘ਤੇ ਮੌਜੂਦ ਸੀ। ਇਸ ਦੌਰਾਨ ਓੰਕਾਰ ਸਿੰਘ ਉਰਫ਼ ਤਾਰੀ ਪੁੱਤਰ ਲੇਟ ਕੇਸਰ ਸਿੰਘ ਵਾਸੀ ਪਿੰਡ ਮਹਿਸਮਪੁਰ, ਥਾਣਾ ਬਿਲਗਾ ਨੂੰ ਸ਼ੱਕ ਦੇ ਆਧਾਰ ‘ਤੇ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 17 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਵੱਲੋਂ ਦੋਸ਼ੀ ਖਿਲਾਫ਼ ਮੁਕੱਦਮਾ ਨੰਬਰ 148 ਤਹਿਤ ਥਾਣਾ ਬਿਲਗਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਤੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ।