ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਦੀ ਵੈੱਬਸਾਈਟ ਤਿਆਰ ਕਰਨ ਵਾਲੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਦੇ ਵਿਦਿਆਰਥੀਆਂ ਦਾ ਸਨਮਾਨ
ਆਦਮਪੁਰ, 23 ਸਤੰਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਵਲੋਂ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੇ ਛੇ ਵਿਦਿਆਰਥੀਆਂ ਦੀ ਵਿਸ਼ੇਸ਼ ਪ੍ਰਤਿਭਾ ਅਤੇ ਤਕਨੀਕੀ ਸਮਰੱਥਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਵੈੱਬਸਾਈਟ ਤਿਆਰ ਕਰਨ ਅਤੇ ਵਿਕਸਤ ਕਰਨ ਦੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਪੂਰਾ ਕੀਤਾ।
ਆਦਮਪੁਰ, 23 ਸਤੰਬਰ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਵਲੋਂ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੇ ਛੇ ਵਿਦਿਆਰਥੀਆਂ ਦੀ ਵਿਸ਼ੇਸ਼ ਪ੍ਰਤਿਭਾ ਅਤੇ ਤਕਨੀਕੀ ਸਮਰੱਥਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਵੈੱਬਸਾਈਟ ਤਿਆਰ ਕਰਨ ਅਤੇ ਵਿਕਸਤ ਕਰਨ ਦੇ ਪ੍ਰੋਜੈਕਟ ਨੂੰ ਸਫਲਤਾਪੂਰਵਕ ਪੂਰਾ ਕੀਤਾ। ਸਨਮਾਨਿਤ ਵਿਦਿਆਰਥੀਆਂ ’ਚ ਦੀਕਸ਼ਾਂਸ਼ੂ , ਗੌਰਵ , ਮਨਪ੍ਰੀਤ ਕੌਰ, ਸਤਿੰਦਰ ਕੌਰ, ਗੁਰਸ਼ਰਨਦੀਪ ਸਿੰਘ ਅਤੇ ਮਨਸ਼ਿੰਦਰ ਸਿੰਘ ਸ਼ਾਮਿਲ ਹਨ। ਯੂਨੀਵਰਸਿਟੀ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਗਮ ਦੌਰਾਨ ਮਾਣਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ, ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਅਤੇ ਕੰਪਿਊਟਰ ਸਾਇੰਸ ਅਤੇ ਐਪਲੀਕੇਸ਼ਨਜ਼ ਵਿਭਾਗ ਦੀ ਮੁਖੀ ਡਾ. ਨਿਰਮਲ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਅਤੇ ਉਪ-ਕੁਲਪਤੀ ਪ੍ਰੋ. (ਡਾ.) ਪਲਵਿੰਦਰ ਸਿੰਘ ਨੇ ਵਿਦਿਆਰਥੀਆਂ ਵੱਲੋਂ ਕਲਾਸਰੂਮ ਵਿੱਚ ਪ੍ਰਾਪਤ ਕੀਤੇ ਗਿਆਨ ਨੂੰ ਅਸਲ ਜੀਵਨ ਨਾਲ ਜੁੜੇ ਵਿਹਾਰਕ ਪ੍ਰੋਜੈਕਟ ਵਿੱਚ ਸਫਲਤਾਪੂਰਵਕ ਲਾਗੂ ਕਰਨ ਲਈ ਉਨ੍ਹਾਂ ਦੀ ਵਿਸ਼ੇਸ਼ ਸ਼ਲਾਘਾ ਕੀਤੀ। ਵਿਦਿਆਰਥੀਆਂ ਦੀ ਮਿਹਨਤ, ਤਕਨੀਕੀ ਮੁਹਾਰਤ ਅਤੇ ਯੂਨੀਵਰਸਿਟੀ ਲਈ ਪਾਏ ਯੋਗਦਾਨ ਨੂੰ ਸਨਮਾਨਿਤ ਕਰਦਿਆਂ ਮਾਣਯੋਗ ਚਾਂਸਲਰ ਅਤੇ ਉਪ-ਕੁਲਪਤੀ ਵੱਲੋਂ ਹਰੇਕ ਵਿਦਿਆਰਥੀ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤਾ ਗਿਆ।ਵਿਭਾਗ ਮੁਖੀ ਡਾ. ਨਿਰਮਲ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ।