24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਕਿਸਾਨ ਨਾਲ ਲੁੱਟ-ਖੋਹ ਦੀ ਕੋਸ਼ਿਸ਼, ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਫਿਲੌਰ, 23 ਸਤੰਬਰ (ਸਤਿੰਦਰ ਸ਼ਰਮਾ)-ਲੁੱਟ ਖੋਹ ਦੀਆਂ ਵਾਰਦਾਤਾਂ ਕਾਰਨ ਇਲਾਕੇ ਦੇ ਲੋਕ ਦਹਿਸ਼ਤ ਦੇ ਮਾਹੌਲ ’ਚ ਜਿਉਣ ਲਈ ਮਜ਼ਬੂਰ ਹਨ। ਨੇੜਲੇ ਪਿੰਡ ਹਰੀਪੁਰ ਨੇੜੇ ਆਪਣੇ ਖੂਹ ਵੱਲ ਜਾ ਰਹੇ ਇਕ ਕਿਸਾਨ ਨੂੰ ਮੋਟਰਸਾਈਕਲ ’ਤੇ ਸਵਾਰ ਕਥਿਤ ਤੌਰ ’ਤੇ 2 ਨੌਜਵਾਨਾਂ ਨੇ ਰੋਕ ਲਿਆ ਅਤੇ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ।

Ad Position 21
No active advertisement
ਅਜੀਤ ਡੈਸਕ 24-09-2026
ਫਿਲੌਰ, 23 ਸਤੰਬਰ (ਸਤਿੰਦਰ ਸ਼ਰਮਾ)-ਲੁੱਟ ਖੋਹ ਦੀਆਂ ਵਾਰਦਾਤਾਂ ਕਾਰਨ ਇਲਾਕੇ ਦੇ ਲੋਕ ਦਹਿਸ਼ਤ ਦੇ ਮਾਹੌਲ ’ਚ ਜਿਉਣ ਲਈ ਮਜ਼ਬੂਰ ਹਨ। ਨੇੜਲੇ ਪਿੰਡ ਹਰੀਪੁਰ ਨੇੜੇ ਆਪਣੇ ਖੂਹ ਵੱਲ ਜਾ ਰਹੇ ਇਕ ਕਿਸਾਨ ਨੂੰ ਮੋਟਰਸਾਈਕਲ ’ਤੇ ਸਵਾਰ ਕਥਿਤ ਤੌਰ ’ਤੇ 2 ਨੌਜਵਾਨਾਂ ਨੇ ਰੋਕ ਲਿਆ ਅਤੇ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਉਸ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਸਥਾਨਕ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਕਿਸਾਨ ਮੱਖਣ ਸਿੰਘ ਨੇ ਦੱਸਿਆ ਕਿ ਉਹ ਘਰ ਤੋਂ ਆਪਣੇ ਖੂਹ ਵੱਲ ਜਾ ਰਿਹਾ ਸੀ, ਅਚਾਨਕ ਇਕ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਨੇ ਉਸ ਨੂੰ ਜਬਰਦਸਤੀ ਰੋਕ ਲਿਆ ਅਤੇ ਤੇੇਜਧਾਰ ਹਥਿਆਰਾਂ ਦੀ ਨੋਕ ’ਤੇ ਪੈਸਿਆਂ ਦੀ ਮੰਗ ਕੀਤੀ। ਉਸ ਨੇ ਦੱਸਿਆ ਕਿ ਉਸ ਨੇ ਉਕਤ ਨੌਜਵਾਨਾਂ ਨੂੰ ਦੱਸਿਆ ਕਿ ਉਸ ਕੋਲ ਤਾਂ ਸਿਰਫ ਬਟੂਆਂ ਹੀ ਹੈ, ਹੋਰ ਕੁੱਝ ਨਹੀਂ ਹੈ। ਉਸ ਨੇ ਦੱਸਿਆ ਕਿ ਅਜਿਹਾ ਸੁਣ ਕੇ ਉਕਤ ਨੌਜਵਾਨਾਂ ਨੇ ਉਸ ’ਤੇ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਮੱਖਣ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ ਬਚਾਓ ਵਿਚ ਆਪਣੇ ਹੱਥ ਬਾਂਹ ਅੱਗੇ ਕਰ ਲਏ ਅਤੇ ਉਹ ਬੁਰੀ ਤਰਾਂ ਜ਼ਖਮੀ ਹੋ ਗਿਆ। ਉਸ ਨੇ ਦੱਸਿਆ ਕਿ ਉਕਤ ਨੌਜਵਾਨ ਨਸ਼ੇ ’ਚ ਧੁੱਤ ਸਨ ਅਤੇ ਜਦੋਂ ਉਥੋਂ ਉਹ ਮੋਟਰਸਾਈਕਲ ’ਤੇ ਫਰਾਰ ਹੋਏ ਤਾਂ ਅੱਗੇ ਜਾ ਕੇ ਇਕ ਦਰਖ਼ਤ ਨਾਲ ਟਕਰਾ ਗਏ ਅਤੇ ਪਿੰਡ ਵਾਲਿਆਂ ਨੇ ਉਨ੍ਹਾਂ ਨੂੰ ਕਾਬੂ ਕਰਕੇ ਫਿਲੌਰ ਪੁਲਿਸ ਦੇ ਹਵਾਲੇ ਕਰ ਦਿੱਤਾ। ਪਿੰਡ ਹਰੀਪੁਰ ਦੇ ਸਰਪੰਚ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਪੁਲਿਸ ਨੂੰ ਸੂਚਿਤ ਕੀਤਾ ਹੈ ਕਿ ਪਿੰਡ ਵਿਚ ਬਿਨਾਂ ਨੰਬਰ ਪਲੇਟਾਂ ਵਾਲੇ ਕੁਝ ਮੋਟਰਸਾਇਕਲ ਘੁੰਮਦੇ ਵੇਖੇ ਗਏ ਹਨ ਪਰ ਪੁਲਿਸ ਨੇ ਧਿਆਨ ਨਹੀਂ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ਵਿਚ ਗਸ਼ਤ ਵਧਾਈ ਜਾਵੇ ਤਾਂ ਜੋ ਅਪਰਾਧੀਆਂ ਨੂੰ ਨੱਥ ਪਾਈ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ 26 ਦੀ ਮੋਗਾ ਰੈਲੀ ’ ਚ ਹੁੰਮ ਹੁੰਮਾ ਕੇ ਪੁੱਜੋ - ਤਰਸੇਮ ਪੀਟਰ ਅਗਲੀ ਖ਼ਬਰ ਏ.ਐਸ.ਆਈ. ਮਨਦੀਪ ਸਿੰਘ ਨੇ ਸੰਭਾਲਿਆ ਪੁਲਿਸ ਚੌਕੀ ਅੱਪਰਾ ਦਾ ਚਾਰਜ
Ad Position 24