25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਮੀਡੀਆ ਰਿਪੋਰਟ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ-ਲਾਡੀ

ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਲਾਡੀ ਨੇ ਮੀਡੀਆ ’ਚ ਛਪੀ ਇਕ ਰਿਪੋਰਟ ਦੇ ਹਵਾਲੇ ਨਾਲ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਰਿਪੋਰਟ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਲਗਾਏ ਜਾਂਦੇ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਹੋਰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਘੱਟੋ-ਘੱਟ 14 ਵਾਰ ਕਮਿਸ਼ਨ ਦੇ ਫੈਸਲਿਆਂ ਅਤੇ ਕਾਰਵਾਈਆਂ ਸਬੰਧੀ ਰਸਮੀ ਇਤਰਾਜ਼ ਦਰਜ ਕਰਵਾਏ ।

Ad Position 21
No active advertisement
ਰਵਿੰਦਰ ਸਿੰਘ ਲਾਡੀ 25-09-2026
ਜਲੰਧਰ, 24 ਸਤੰਬਰ (ਜਸਪਾਲ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਰਵਿੰਦਰ ਸਿੰਘ ਲਾਡੀ ਨੇ ਮੀਡੀਆ ’ਚ ਛਪੀ ਇਕ ਰਿਪੋਰਟ ਦੇ ਹਵਾਲੇ ਨਾਲ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਸ ਰਿਪੋਰਟ ਨਾਲ ਕਾਂਗਰਸੀ ਆਗੂ ਰਾਹੁਲ ਗਾਂਧੀ ਵਲੋਂ ਲਗਾਏ ਜਾਂਦੇ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਹੋਰ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਚੋਣ ਕਮਿਸ਼ਨਰ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਨੇ ਪਿਛਲੇ 10 ਮਹੀਨਿਆਂ ਦੌਰਾਨ ਘੱਟੋ-ਘੱਟ 14 ਵਾਰ ਕਮਿਸ਼ਨ ਦੇ ਫੈਸਲਿਆਂ ਅਤੇ ਕਾਰਵਾਈਆਂ ਸਬੰਧੀ ਰਸਮੀ ਇਤਰਾਜ਼ ਦਰਜ ਕਰਵਾਏ । ਰਿਪੋਰਟ ’ਚ ਵੋਟਰ ਸੂਚੀਆਂ ਵਿਚ ਨਵੇਂ ਨਾਂਅ ਸ਼ਾਮਿਲ ਕਰਨ ਤੇ ਨਾਂਅ ਹਟਾਉਣ, ਫਾਰਮ-6 ਵਿੱਚ ਤਬਦੀਲੀ ਅਤੇ ਵੋਟਰ ਡਾਟਾਬੇਸ ਨੂੰ ਕੇਂਦਰੀਕ੍ਰਿਤ ਕਰਨ ਸਮੇਤ ਹੋਰ ਮਾਮਲਿਆਂ ਦਾ ਜ਼ਿਕਰ ਕੀਤਾ ਗਿਆ ਹੈ । ਲਾਡੀ ਨੇ ਕਿਹਾ ਕਿ ਇਹ ਮਾਮਲਾ ਹੁਣ ਸਿਰਫ਼ ਚੋਣ ਕਮਿਸ਼ਨ ਦੇ ਅੰਦਰੂਨੀ ਮਤਭੇਦਾਂ ਤੱਕ ਸੀਮਤ ਨਹੀਂ ਰਿਹਾ, ਸਗੋਂ ਹਰ ਵੋਟਰ ਦੇ ਹੱਕ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਰਾਹੁਲ ਗਾਂਧੀ ਵਲੋਂ ਲੰਮੇ ਸਮੇਂ ਤੋਂ ਵੋਟਰ ਸੂਚੀਆਂ ਅਤੇ ਚੋਣ ਪ੍ਰਕਿਰਿਆ ਸਬੰਧੀ ਸਵਾਲ ਉਠਾਏ ਜਾ ਰਹੇ ਹਨ ਅਤੇ ਤਾਜ਼ਾ ਰਿਪੋਰਟ ਨੇ ਇਨ੍ਹਾਂ ਸਵਾਲਾਂ ਨੂੰ ਹੋਰ ਚਰਚਾ ਵਿੱਚ ਲਿਆ ਦਿੱਤਾ ਹੈ । ਰਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਜਨਤਕ ਤੌਰ ’ਤੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਦੋਵੇਂ ਚੋਣ ਕਮਿਸ਼ਨਰਾਂ ਵੱਲੋਂ ਦਰਜ ਕਰਵਾਏ ਗਏ ਇਤਰਾਜ਼ਾਂ ਵਿੱਚ ਕਿਹੜੇ ਮੁੱਦੇ ਉਠਾਏ ਗਏ ਅਤੇ ਉਨ੍ਹਾਂ ’ਤੇ ਕੀ ਕਾਰਵਾਈ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਕਾਂਗਰਸੀ ਵਰਕਰ ਹੁਣ ਤੋਂ ਹੀ ਕਮਰਕੱਸੇ ਕਰਨ-ਕਰਮਵੀਰ ਸਿੰਘ ਬੌਧ ਅਗਲੀ ਖ਼ਬਰ ਜੇ. ਆਰ. ਜੀ. ਐੱਮ. ਏ. ਦੇ ਵਫ਼ਦ ਵਲੋਂ ਡੀ. ਪੀ. ਆਈ. ਆਈ. ਟੀ. ਦੀ ਡਾਇਰੈਕਟਰ ਨਾਲ ਮੀਟਿੰਗ
Ad Position 24