25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆਗਾਜ਼ ਐੱਨ.ਜੀ.ਓ. ਅਤੇ ਆਲ ਇੰਡੀਆ ਹਿਊਮਨ ਰਾਈਟਸ ਨੇ ਥੈਲਾਸੀਮਿਕ ਬੱਚਿਆਂ ਲਈ ਲਗਾਇਆ ਖ਼ੂਨਦਾਨ ਕੈਂਪ

ਜਲੰਧਰ, 24 ਸਤੰਬਰ (ਐੱਮ. ਐੱਸ.

Ad Position 21
No active advertisement
ਕੈਂਪ ਦੌਰਾਨ ਖੂਨ ਦਾਨ ਕਰਨ ਵਾਲਿਆਂ ਦਾ ਸਨਮਾਨ ਕਰਦੇ ਹੋਏ ਇੰਜੀ. ਤਰਲੋਚਨ ਸਿੰਘ ਭਾਟੀਆ, ਪਰਮਪ੍ਰੀਤ ਸਿੰਘ ਵਿੱਟੀ, ਗੁਰਦੇਵ ਸਿੰਘ (ਗੋਲਡੀ ਭਾਟੀਆ) ਅਤੇ ਹੋਰ ਪ੍ਰਬੰਧਕ। ਤਸਵੀਰ : ਮੁਨੀਸ਼ 25-09-2026
ਜਲੰਧਰ, 24 ਸਤੰਬਰ (ਐੱਮ. ਐੱਸ. ਲੋਹੀਆ)-ਆਗਾਜ਼ ਐੱਨ.ਜੀ.ਓ. ਅਤੇ ਆਲ ਇੰਡੀਆ ਹਿਊਮਨ ਰਾਈਟਸ ਵਲੋਂ ਥੈਲਾਸੀਮਿਕ ਬੱਚਿਆਂ ਲਈ 51ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਬਲੱਡ ਬੈਂਕ, ਸਿਵਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਦੌਰਾਨ ਖੂਨ ਦੇ 45 ਯੂਨਿਟ ਇਕੱਠੇ ਹੋਏ। ਖੂਨਦਾਨੀਆਂ ’ਚ ਤਿੰਨ ਨੌਜਵਾਨ ਬੀਬੀਆਂ ਵਲੋਂ ਵੀ ਯੋਗਦਾਨ ਪਾਇਆ ਗਿਆ। ਆਗਾਜ਼ ਐੱਨ.ਜੀ.ਓ. ਦੇ ਪ੍ਰਧਾਨ ਪਰਮਪ੍ਰੀਤ ਸਿੰਘ ਵਿੱਟੀ ਅਤੇ ਰਣਜੀਤ ਸਿੰਘ ਗੋਲਡੀ ਨੇ ਜਾਣਕਾਰੀ ਦਿੱਤੀ ਕਿ ਇੰਜੀਨੀਅਰ ਤਰਲੋਚਨ ਸਿੰਘ ਭਾਟੀਆ ਦੀ ਰਹਿਨੁਮਾਈ ਹੇਠ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਲਈ ਸੰਸਥਾ ਵਲੋਂ ਨਿਰੰਤਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਕੈਂਪ ’ਚ ਆਏ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸੰਸਥਾ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ, ਇਸ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਗੁਰਦੇਵ ਸਿੰਘ (ਗੋਲਡੀ ਭਾਟੀਆ), ਗੁਰਜੀਤ ਸਿੰਘ ਪੋਪਲੀ, ਬਲਵਿੰਦਰ ਸਿੰਘ ਰਾਜੂ, ਇੰਦਰਪ੍ਰੀਤ ਸਿੰਘ ਸੋਢੀ, ਜਸਦੀਪ ਸਿੰਘ, ਰਾਜਾ ਸਿੰਘ, ਪ੍ਰਦੀਪ ਸਿੰਘ ਵਿੱਕੀ, ਸੁਖਜੀਤ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਗਗਨ ਭਾਟੀਆ, ਤੰਨੀ ਭਲਵਾਨ, ਗੋਬਿੰਦ ਨੀਲ, ਵਿਪਨ ਹਸਤੀਰ, ਨਵੀਨ, ਬਿਕਰਮਜੀਤ ਸਿੰਘ, ਗੁਰਵਿੰਦਰ ਸਿੰਘ ਲਾਟੀ, ਬਿਕਰਮਜੀਤ ਸਿੰਘ, ਵਿੱਕੀ ਅਨੰਦ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੰਦੀਪ ਸਿੰਘ, ਪ੍ਰਭਜੀਤ ਸਿੰਘ ਬੇਦੀ, ਰਾਗਵ ਮਿਸ਼ਰਾ, ਅਪਾਰਜੋਤ ਸਿੰਘ, ਸ਼ੰਟੂ ਸ਼ਰਮਾ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਦੀਪ ਖੁੱਲਰ ਵਲੋਂ ਬਸਤੀ ਬਾਵਾ ਖੇਲ ਮੰਡਲ ਦੀ ਨਵੀਂ ਟੀਮ ਦਾ ਐਲਾਨ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਲਾਪਰਵਾਹੀ, ਜੱਚਾ-ਬੱਚਾ ਵਾਰਡ ਦੇ ਬਾਹਰ ਹੀ ਔਰਤ ਨੇ ਦਿੱਤਾ ਬੱਚੇ ਨੂੰ ਜਨਮ
Ad Position 24