25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪ੍ਰਦੀਪ ਖੁੱਲਰ ਵਲੋਂ ਬਸਤੀ ਬਾਵਾ ਖੇਲ ਮੰਡਲ ਦੀ ਨਵੀਂ ਟੀਮ ਦਾ ਐਲਾਨ

ਜਲੰਧਰ, 24 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਬਸਤੀ ਬਾਵਾ ਖੇਲ ਮੰਡਲ ਦੇ ਪ੍ਰਧਾਨ ਪ੍ਰਦੀਪ ਖੁੱਲਰ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰੇਰਣਾ ਨਾਲ ਮੰਡਲ ਦੀ ਨਵੀਂ ਟੀਮ ਦਾ ਐਲਾਨ ਕੀਤਾ। ਇਸ ਮੌਕੇ ਪ੍ਰਦੀਪ ਖੁੱਲਰ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਨੂੰ ਮਿਲਜੁਲ ਕੇ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨਾ ਹੋਵੇਗਾ।

Ad Position 21
No active advertisement
ਅਜੀਤ ਡੈਸਕ 25-09-2026
ਜਲੰਧਰ, 24 ਸਤੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੇ ਬਸਤੀ ਬਾਵਾ ਖੇਲ ਮੰਡਲ ਦੇ ਪ੍ਰਧਾਨ ਪ੍ਰਦੀਪ ਖੁੱਲਰ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਪ੍ਰੇਰਣਾ ਨਾਲ ਮੰਡਲ ਦੀ ਨਵੀਂ ਟੀਮ ਦਾ ਐਲਾਨ ਕੀਤਾ। ਇਸ ਮੌਕੇ ਪ੍ਰਦੀਪ ਖੁੱਲਰ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਾਰੇ ਵਰਕਰਾਂ ਨੂੰ ਮਿਲਜੁਲ ਕੇ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਹਰ ਵਰਕਰ ਆਪਣੀ ਜ਼ਿੰਮੇਵਾਰੀ ਨਿਭਾਏ। ਜਲੰਧਰ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਤੇ ਹਲਕਾ ਇੰਚਾਰਜ ਸ਼ੀਤਲ ਅੰਗੁਰਾਲ ਨੇ ਨਵੇਂ ਅਹੁਦੇਦਾਰਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਰੇ ਮਿਲ ਕੇ ਸੰਗਠਨ ਨੂੰ ਅੱਗੇ ਲੈ ਕੇ ਜਾਣਗੇ। ਇਸ ਮੌਕੇ ਨਵੇਂ ਅਹੁਦੇਦਾਰਾਂ ਨੇ ਸੰਗਠਨ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਮਰਨ ਉਪਰੰਤ ਅੱਖਾਂ ਦਾਨ ਕਰ ਕੇ ਹੋਰ ਜ਼ਿੰਦਗੀਆਂ ਨੂੰ ਰੌਸ਼ਨ ਕੀਤਾ ਜਾ ਸਕਦਾ ਹੈ- ਐਸ. ਐੱਮ. ਸਿੰਘ ਅਗਲੀ ਖ਼ਬਰ ਆਗਾਜ਼ ਐੱਨ.ਜੀ.ਓ. ਅਤੇ ਆਲ ਇੰਡੀਆ ਹਿਊਮਨ ਰਾਈਟਸ ਨੇ ਥੈਲਾਸੀਮਿਕ ਬੱਚਿਆਂ ਲਈ ਲਗਾਇਆ ਖ਼ੂਨਦਾਨ ਕੈਂਪ
Ad Position 24