25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਸਪੋਰਟਸ ਕਾਲਜ ਵਿਖੇ ਐਨ.ਸੀ.ਸੀ. ਕੈਡਿਟਾਂ ਨੇ ਬੂਟੇ ਲਗਾਏ

ਜਲੰਧਰ, 24 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੇ ਕੈਂਪਸ ਵਿੱਚ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 25-09-2026
ਜਲੰਧਰ, 24 ਸਤੰਬਰ (ਡਾ. ਜਤਿੰਦਰ ਸਾਬੀ)-ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਦੇ ਕੈਂਪਸ ਵਿੱਚ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਬੂਟੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਗਤੀਵਿਧੀ ਵਿੱਚ ਐਨ.ਸੀ.ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ। ਇਸ ਮੁਹਿੰਮ ਦਾ ਤਾਲਮੇਲ ਸੂਬੇਦਾਰ ਸੁਖਚੈਨ ਸਿੰਘ, ਪੰਜਾਬ 2 ਬਟਾਲੀਅਨ ਐਨ.ਸੀ.ਸੀ., ਜਲੰਧਰ ਅਤੇ ਡਾ. ਚਾਰੂ ਸ਼ਰਮਾ, ਸੀ.ਟੀ.ਓ., ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਲੋਂ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਕੈਡਿਟਾਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕੁਦਰਤ ਦੀ ਸੰਭਾਲ ਨੂੰ ਆਪਣੇ ਸਮਾਜਿਕ ਫਰਜ਼ ਦਾ ਹਿੱਸਾ ਬਣਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਡਾ. ਅਮਨਦੀਪ ਕੌਰ ਅਤੇ ਡਾ. ਮਨਦੀਪ ਸਿੰਘ ਨੇ ਵੀ ਗਤੀਵਿਧੀ ’ਚ ਸ਼ਾਮਿਲ ਹੋ ਕੇ ਕੈਡਿਟਾਂ ਦਾ ਹੌਸਲਾ ਵਧਾਇਆ ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 27 ਤੋਂ ਅਗਲੀ ਖ਼ਬਰ ਜੱਟ ਸਿੱਖ ਕੌਂਸਲ ਨੇ ਕੇ.ਸੀ.ਐੱਲ. ਇੰਸਟੀਚਿਊਟ ਆਫ਼ ਲਾਅਜ਼ ਵਿਖੇ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ
Ad Position 24