ਵੱਖ-ਵੱਖ ਥਾਵਾਂ ’ਤੇ ਰੇਲ ਗੱਡੀ ਹੇਠਾਂ ਆਉਣ ਕਾਰਨ 2 ਵਿਅਕਤੀਆਂ ਦੀ ਮੌਤ
ਚੁਗਿੱਟੀ/ ਜੰਡੂ ਸਿੰਘਾ,25 ਸਤੰਬਰ (ਨਰਿੰਦਰ ਲਾਗੂ)-ਥਾਣਾ ਜੀ. ਆਰ.
ਚੁਗਿੱਟੀ/ ਜੰਡੂ ਸਿੰਘਾ,25 ਸਤੰਬਰ (ਨਰਿੰਦਰ ਲਾਗੂ)-ਥਾਣਾ ਜੀ.ਆਰ.ਪੀ. ਅਧੀਨ ਆਉਂਦੀਆਂ ਵੱਖ -ਵੱਖ ਥਾਵਾਂ ’ਤੇ ਰੇਲ ਗੱਡੀ ਹੇਠ ਆਉਣ ਕਾਰਨ 2 ਅਣਪਛਾਤੇ ਵਿਅਕਤੀਆਂ ਦੀ ਮੌਤ ਹੋ ਗਈ। ਇਸ ਸਬੰਧੀ ਇਤਲਾਹ ਮਿਲਣ ’ਤੇ ਮੌਕੇ ‘ਤੇ ਪਹੁੰਚੀ ਉਕਤ ਥਾਣੇ ਦੀ ਪੁਲਿਸ ਵਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ’ਚ ਰੱਖਵਾਇਆ ਗਿਆ ਹੈ। ਥਾਣਾ ਜੀ. ਆਰ. ਪੀ. ਦੀ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਥਾਨਕ ਗੁਰੂ ਨਾਨਕਪੁਰਾ ਰੇਲਵੇ ਫਾਟਕ ਫਾਟਕ ਲਾਗੇ ਰੇਲ ਗੱਡੀ ਹੇਠ ਆਉਣ ਕਾਰਨ ਮਰੇ ਵਿਅਕਤੀ ਦੀ ਉਮਰ 60 ਸਾਲ ਦੇ ਕਰੀਬ ਹੈ ਜੋ ਕਿ ਦੇਖਣ ਤੋਂ ਸਧਾਰਨ ਲੱਗਦਾ ਹੈ। ਇਸੇ ਤਰ੍ਹਾਂ ਸਿਟੀ ਰੇਲਵੇ ਸਟੇਸ਼ਨ ‘ਤੇ ਪਲੇਟਫਾਰਮ ਨੰਬਰ 5 ਦੇ ਲਾਗੇ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਦੇ ਮੂੰਹ ਜਾ ਪਏ ਵਿਅਕਤੀ ਦੀ ਉਮਰ 50 ਸਾਲ ਦੇ ਲਗਭਗ ਹੈ। ਪੁਲਿਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਦੋਹਾਂ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ ਜਿਸ ਕਾਰਨ ਉਨ੍ਹਾਂ ਦੀਆਂ ਲਾਸ਼ਾਂ ਨੂੰ ਪਛਾਣ ਹਿੱਤ 72 ਘੰਟਿਆਂ ਲਈ ਸਿਵਲ ਹਸਪਤਾਲ ਵਿਖੇ ਰੱਖਵਾਇਆ ਗਿਆ ਹੈ।