26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਅਸਲ੍ਹੇ ਦਾ ਦਿਖਾਵਾ ਕਰ ਕੇ ਫਾਇਰ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, ਲਾਇਸੰਸੀ ਅਸਲ੍ਹਾ ਵੀ ਕੀਤਾ ਜ਼ਬਤ

ਸੋਸ਼ਲ ਮੀਡੀਆ ’ਤੇ ਫਾਇਰਿੰਗ ਦੀ ਵੀਡੀਓ ਵਾਇਰਲ ਹੋਣ ’ਤੇ ਪੁਲਿਸ ਵਲੋਂ ਤੁਰੰਤ ਕਾਰਵਾਈ ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਕਾਲਾ ਸੰਘਿਆ ਰੋਡ ’ਤੇ ਗੱਡੀ ਵਿੱਚੋਂ ਤੇ ਬਾਹਰ ਨਿਕਲ ਕੇ ਹਥਿਆਰਾਂ ਦਾ ਦਿਖਾਵਾ ਕਰਦਿਆਂ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫਾਇਰ ਕਰਨ ਲਈ ਵਰਤੇ ਗਏ ਲਾਇਸੈਂਸੀ ਹਥਿਆਰ ਵੀ ਜ਼ਬਤ ਕਰ ਲਏ ਹਨ ।

Ad Position 21
No active advertisement
ਹਥਿਆਰਾਂ ਦਾ ਦਿਖਾਵਾ ਕਰਦਿਆਂ ਫਾਇਰਿੰਗ ਕਰਦੇ ਨੌਜਵਾਨ ਦੀ ਵਾਇਰਲ ਵੀਡੀਓ ’ਚ ਲਈ ਗਈ ਫੋਟੋ। ਤਸਵੀਰ : ਮੁਨੀਸ਼ 26-09-2026
ਸੋਸ਼ਲ ਮੀਡੀਆ ’ਤੇ ਫਾਇਰਿੰਗ ਦੀ ਵੀਡੀਓ ਵਾਇਰਲ ਹੋਣ ’ਤੇ ਪੁਲਿਸ ਵਲੋਂ ਤੁਰੰਤ ਕਾਰਵਾਈ
ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਕਾਲਾ ਸੰਘਿਆ ਰੋਡ ’ਤੇ ਗੱਡੀ ਵਿੱਚੋਂ ਤੇ ਬਾਹਰ ਨਿਕਲ ਕੇ ਹਥਿਆਰਾਂ ਦਾ ਦਿਖਾਵਾ ਕਰਦਿਆਂ ਫਾਇਰਿੰਗ ਕਰਨ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਫਾਇਰ ਕਰਨ ਲਈ ਵਰਤੇ ਗਏ ਲਾਇਸੈਂਸੀ ਹਥਿਆਰ ਵੀ ਜ਼ਬਤ ਕਰ ਲਏ ਹਨ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ ਤੇ ਅਮਨਦੀਪ ਸਿੰਘ ਅਮਨਾ ਦੋਵੇਂ ਵਾਸੀ ਨਿਊ ਰਸੀਲਾ ਨਗਰ ਬਸਤੀ ਦਾਨਿਸ਼ਮੰਦਾਂ ਵਜੋਂ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਘਟਨਾ 23 ਸਤੰਬਰ ਦੀ ਰਾਤ 9.30 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ ਜਦੋਂਕਿ ਦੋਵਾਂ ਵਿਰੁੱਧ ਮਾਮਲਾ 24 ਸਤੰਬਰ ਨੂੰ ਦਰਜ ਕੀਤਾ ਗਿਆ ਸੀ। ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਮਾਧਵੀ ਸ਼ਰਮਾ ਨੇ ਦੱਸਿਆ ਕਿ ਉਕਤ ਫਾਇਰਿੰਗ ਕੀਤੇ ਜਾਣ ਦੇ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿੱਚ ਦੋ ਨੌਜਵਾਨ ਅਸਲ੍ਹੇ ਨਾਲ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਹਨ। ਇਹ ਮਾਮਲਾ ਵੀਰਵਾਰ ਨੂੰ ਹੀ ਥਾਣਾ ਡਵੀਜ਼ਨ ਨੰਬਰ 5 ਦੇ ਧਿਆਨ ਵਿੱਚ ਆਇਆ, ਜਿਸ ’ਤੇ ਕਮਿਸ਼ਨਰੇਟ ਪੁਲਿਸ ਵਲੋਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਥਾਣਾ ਡਵੀਜ਼ਨ ਨੰਬਰ 5 ਵਿਖੇ ਬੀ. ਐੱਨ. ਐੱਸ. ਦੀ ਧਾਰਾ 135 ਤਹਿਤ ਦਰਜ ਕੀਤਾ ਗਿਆ ਹੈ ਅਤੇ ਵੀਡੀਓ ’ਚ ਫਾਇਰਿੰਗ ਕਰਦੇ ਦਿਖਾਈ ਦੇ ਰਹੇ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏ.ਡੀ.ਸੀ.ਪੀ.-2 ਨੇ ਦੱਸਿਆ ਕਿ ਫਾਇਰਿੰਗ ਲਈ ਵਰਤੇ ਗਏ ਦੋਵੇਂ ਹਥਿਆਰ ਲਾਇਸੈਂਸੀ ਹਨ।
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਵਲੋਂ ਪ੍ਰਾਈਵੇਟ ਪਾਸਪੋਰਟ ਏਜੰਟ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਰੇਲ ਗੱਡੀ ਹੇਠਾਂ ਆਉਣ ਕਾਰਨ 2 ਵਿਅਕਤੀਆਂ ਦੀ ਮੌਤ
Ad Position 24