26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਵਿਜੀਲੈਂਸ ਵਲੋਂ ਪ੍ਰਾਈਵੇਟ ਪਾਸਪੋਰਟ ਏਜੰਟ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਖੇਤਰੀ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ ਤਹਿਸੀਲ ਫਿਲੌਰ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਵਿਜੀਲੈਂਸ ਬਿਊਰੋ ਨੇ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਖੇਤਰੀ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ ਤਹਿਸੀਲ ਫਿਲੌਰ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸ ਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸੰਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸੰਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐੱਨ. ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਸਬੰਧੀ, ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋਏ ਅਗਲੀ ਖ਼ਬਰ ਅਸਲ੍ਹੇ ਦਾ ਦਿਖਾਵਾ ਕਰ ਕੇ ਫਾਇਰ ਕਰਨ ਵਾਲੇ 2 ਵਿਅਕਤੀ ਗ੍ਰਿਫ਼ਤਾਰ, ਲਾਇਸੰਸੀ ਅਸਲ੍ਹਾ ਵੀ ਕੀਤਾ ਜ਼ਬਤ
Ad Position 24