26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਗੜ੍ਹਾ ’ਚ ਗੁੰਡਾਗਰਦੀ ਕਰਦਿਆਂ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਗੰਭੀਰ ਜ਼ਖ਼ਮੀ, 3 ਗ੍ਰਿਫ਼ਤਾਰ

ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਗੜ੍ਹਾ ਦੇ ਵਾਲਮੀਕਿ ਮੁਹੱਲੇ ’ਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਏ ਖੂਨੀ ਟਕਰਾਅ ਦੌਰਾਨ ਇਕ ਨੌਜਵਾਨ ’ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਮਿੰਟੂ ਵਾਸੀ ਈਦਗਾਹ ਮੁਹੱਲਾ ਵਜੋਂ ਦੱਸੀ ਜਾ ਰਹੀ ਹੈ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

Ad Position 21
No active advertisement
ਗੜ੍ਹਾ ’ਚ ਹੋਏ ਖ਼ੂਨੀ ਟਕਰਾਅ ਦੌਰਾਨ ਨੌਜਵਾਨ ’ਤੇ ਹਮਲਾ ਕਰਨ ਵੇਲੇ ਦੀ ਸੀ. ਸੀ. ਟੀ. ਵੀ. ’ਚ ਕੈਦ ਹੀ ਹੋਈ ਵਾਰਦਾਤ ਦੀ ਤਸਵੀਰ। ਤਸਵੀਰ-ਮੁਨੀਸ਼ 26-09-2026
ਜਲੰਧਰ, 25 ਸਤੰਬਰ (ਜਤਿੰਦਰ ਪੰਮੀ)-ਗੜ੍ਹਾ ਦੇ ਵਾਲਮੀਕਿ ਮੁਹੱਲੇ ’ਚ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਏ ਖੂਨੀ ਟਕਰਾਅ ਦੌਰਾਨ ਇਕ ਨੌਜਵਾਨ ’ਤੇ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਮਿੰਟੂ ਵਾਸੀ ਈਦਗਾਹ ਮੁਹੱਲਾ ਵਜੋਂ ਦੱਸੀ ਜਾ ਰਹੀ ਹੈ, ਜਿਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਘਟਨਾ ਵੀਰਵਾਰ ਸ਼ਾਮ ਦੀ ਦੱਸੀ ਜਾ ਰਹੀ ਹੈ, ਜਿਸ ਦਾ ਖੁਲਾਸਾ ਦੇਰ ਰਾਤ ਹੋਇਆ। ਪੁਲਿਸ ਨੇ ਇਸ ਮਾਮਲੇ ’ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਸਾਰੀ ਘਟਨਾ ਮੌਕੇ ’ਤੇ ਲੱਗੇ ਸੀ.ਸੀ.ਟੀ.ਵੀ . ਕੈਮਰੇ ’ਚ ਕੈਦ ਹੋ ਗਈ। ਫੁਟੇਜ ’ਚ ਦਿਖਾਈ ਦੇ ਰਿਹਾ ਹੈ ਕਿ ਕੁਝ ਹਮਲਾਵਰਾਂ ਵਲੋਂ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਤਾਬੜਤੋੜ ਵਾਰ ਕੀਤੇ ਜਾ ਰਹੇ ਹਨ। ਇਸ ਦੌਰਾਨ ਗਲੀ ਦੇ ਕੁੱਤੇ ਨੇ ਜ਼ਖ਼ਮੀ ਨੌਜਵਾਨ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਹਮਲਾਵਰ ਕੁਝ ਸਮੇਂ ਲਈ ਉਥੋਂ ਹਟ ਗਏ। ਹਾਲਾਂਕਿ ਕੁਝ ਦੇਰ ਬਾਅਦ ਮੁਲਜ਼ਮ ਮੁੜ ਮੌਕੇ ’ਤੇ ਆਏ ਅਤੇ ਹਥਿਆਰ ਲਹਿਰਾ ਕੇ ਮੁੜ ਨੌਜਵਾਨ ’ਤੇ ਹਮਲਾ ਕਰ ਦਿੱਤਾ। ਨੌਜਵਾਨ ਲਹੂ-ਲੁਹਾਨ ਹੋ ਕੇ ਡਿੱਗ ਪਿਆ, ਜਿਸ ਨੂੰ ਇਕੱਠੇ ਹੋਏ ਮੁਹੱਲਾ ਵਾਸੀਆਂ ਨੇ ਚੁੱਕ ਕੇ ਹਸਪਤਾਲ ਪਹੁੰਚਾਇਆ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੇ ਇਸ ਮਾਮਲੇ ’ਚ ਕਾਰਵਾਈ ਕਰਦਿਆਂ ਵਾਰਦਾਤ ਦੇ ਮੁੱਖ ਮੁਲਜ਼ਮ ਚੇਤਨ ਉਰਫ਼ ਚੇਲੂ, ਉਸ ਦਾ ਭਰਾ ਲਵਿਸ਼ ਅਤੇ ਇਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ 100 ਬੱਸਾਂ ਦੇ ਕਾਫ਼ਲੇ ਨਾਲ ਉੱਤਰੀ ਹਲਕੇ ਦੇ ਲੋਕ ਅਮਿਤ ਸ਼ਾਹ ਦੀ ਰੈਲੀ ’ਚ ਹੋਣਗੇ ਸ਼ਾਮਿਲ-ਭੰਡਾਰੀ ਅਗਲੀ ਖ਼ਬਰ ਰਾਜਪਾਲ ਗੁਲਾਬ ਚੰਦ ਕਟਾਰੀਆ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਵਿਖੇ ਨਤਮਸਤਕ ਹੋਏ
Ad Position 24