ਇਤਿਹਾਸਕ ਹੋਵੇਗੀ 30 ਦੀ ਅਮਿਤ ਸ਼ਾਹ ਦੀ ਰੈਲੀ - ਦਿਨੇਸ਼ ਢੱਲ
ਜਲੰਧਰ, 25 ਸਤੰਬਰ (ਸ਼ਿਵ)- ਪੰਜਾਬ ’ਚ ਵੱਧ ਰਹੀ ਨਸ਼ੇ ਦੀ ਸਮੱਸਿਆ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਕੜੀ ਤਹਿਤ 30 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਦਫ਼ਤਰ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਜਲੰਧਰ, 25 ਸਤੰਬਰ (ਸ਼ਿਵ)- ਪੰਜਾਬ ’ਚ ਵੱਧ ਰਹੀ ਨਸ਼ੇ ਦੀ ਸਮੱਸਿਆ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਨੇ ਜਨ-ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਇਸੇ ਕੜੀ ਤਹਿਤ 30 ਸਤੰਬਰ ਨੂੰ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਭਾਜਪਾ ਦਫ਼ਤਰ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਆਸ਼ੀਸ਼ ਸਹਿਗਲ ਨੇ ਕੀਤੀ। ਮੀਟਿੰਗ ਵਿਚ ਪਾਰਟੀ ਅਹੁਦੇਦਾਰਾਂ, ਕਾਰਕੁਨਾਂ ਅਤੇ ਨੌਜਵਾਨ ਆਗੂਆਂ ਨੇ ਹਿੱਸਾ ਲਿਆ ਅਤੇ ਯਾਤਰਾ ਨੂੰ ਕਾਮਯਾਬ ਬਣਾਉਣ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਦਿਨੇਸ਼ ਢੱਲ ਅਤੇ ਮਨੀਸ਼ ਵਿਜ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਮਾਜ ਦੇ ਹਰ ਵਰਗ ਮਾਪੇ, ਅਧਿਆਪਕ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ, ਖਿਡਾਰੀ, ਨੌਜਵਾਨ ਅਤੇ ਵਪਾਰਕ ਸੰਸਥਾਵਾਂ ਨੂੰ ਅੱਗੇ ਆਉਣਾ ਹੋਵੇਗਾ। ਭਾਜਪਾ ਮੰਡਲ ਪ੍ਰਧਾਨ ਆਸ਼ੀਸ਼ ਸਹਿਗਲ, ਅਸ਼ਵਨੀ ਦੀਵਾਨ, ਹੇਮੰਤ ਖੰਨਾ, ਮੱਖਣ ਸਿੰਘ, ਰਾਮਨਾਥ ਕਪੂਰ, ਅਕਬਰ ਸਲਮਾਨੀ, ਹਰੀਸ਼ ਮਹਿੰਦਰੂ, ਸਤਪਾਲ ਬਠਲਾ, ਦੀਪਕ ਸਰੀਨ, ਪ੍ਰਦੀਪ ਸ਼ਰਮਾ, ਰਾਜੇਸ਼ ਸ਼ਰਮਾ, ਸੰਦੀਪ ਗਗਨ, ਨਵਦੀਪ ਮਦਾਨ ਅਤੇ ਹੋਰ ਹਾਜ਼ਰ ਸਨ।