26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੋਢਲ ਮੇਲੇ ਮੌਕੇ ਹਰਿੰਦਰ ਸਿੰਘ ਢੀਂਡਸਾ ਤੇ ਸਾਥੀਆਂ ਵਲੋਂ ਸਟੇਜ ਲਗਾ ਕੇ ਸੰਗਤਾਂ ਦਾ ਸਵਾਗਤ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ੍ਰੀ ਸਿੱਧ ਬਾਬਾ ਸੋਢਲ ਦਾ ਸਾਲਾਨਾ ਮੇਲਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੰਦਰ ਵਿਖੇ ਹਾਜ਼ਰੀਆਂ ਭਰੀਆਂ।

Ad Position 21
No active advertisement
ਅਜੀਤ ਡੈਸਕ 26-09-2026
ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਸ੍ਰੀ ਸਿੱਧ ਬਾਬਾ ਸੋਢਲ ਦਾ ਸਾਲਾਨਾ ਮੇਲਾ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੰਦਰ ਵਿਖੇ ਹਾਜ਼ਰੀਆਂ ਭਰੀਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਵਲੋਂ ਸਟੇਜ ਲਗਾ ਕੇ ਸੰਗਤਾਂ ਦਾ ਸਵਾਗਤ ਕੀਤਾ ਗਿਆ ਅਤੇ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸੋਢਲ ਛਾਉਣੀ ਨਿਹੰਗ ਸਿੰਘਾਂ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਦਾਦੂਵਾਲ, ਮੀਤ ਪ੍ਰਧਾਨ ਪੰਜਾਬ ਰਣਜੀਤ ਸਿੰਘ ਰਾਣਾ ਅਤੇ ਪੀ.ਏ.ਸੀ. ਮੈਂਬਰ ਅਵਤਾਰ ਸਿੰਘ ਘੁੰਮਣ ਸਮੇਤ ਹੋਰ ਸ਼ਖ਼ਸੀਅਤਾਂ ਸਟੇਜ ’ਤੇ ਪਹੁੰਚੀਆਂ । ਇਸ ਮੌਕੇ ਉਨ੍ਹਾਂ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ । ਇਸ ਮੌਕੇ ਜਗਦੀਪ ਸਿੰਘ ਬਿਰਦੀ, ਦਲਜੀਤ ਸਿੰਘ ਲੰਮਾ ਪਿੰਡ, ਜਗਜੀਤ ਸਿੰਘ ਖਾਲਸਾ, ਸ਼ੇਰ ਸਿੰਘ ਬਾਜਵਾ, ਸੁਰਿੰਦਰ ਸਿੰਘ ਰਾਜ, ਪਲਵਿੰਦਰ ਸਿੰਘ ਭਾਟੀਆ, ਕਰਤਾਰ ਸਿੰਘ ਬਿੱਲਾ, ਮੇਜਰ ਸਿੰਘ ਕਾਹਲੋਂ, ਸਤਪਾਲ ਸਿੰਘ ਨੀਲਾ ਮਹਿਲ, ਸੁਰਿੰਦਰ ਪਾਲ ਰਾਜ, ਫੁੰਮਣ ਸਿੰਘ, ਗੁਰਜੀਤ ਸਿੰਘ ਮਰਵਾਹਾ, ਸੁਖਵਿੰਦਰ ਸਿੰਘ ਮੱਕੜ, ਤਰਲੋਚਨ ਸਿੰਘ ਬੀ.ਸੀ. ਵਿੰਗ, ਬਾਲ ਕਿਸ਼ਨ ਬਾਲਾ ਐੱਸ.ਸੀ. ਵਿੰਗ, ਗੁਲਪਾਲ ਸਿੰਘ ਢੀਂਡਸਾ, ਹਰਜਿੰਦਰ ਸਿੰਘ ਭਾਟ, ਸਿੱਖ ਜਤਿੰਦਰ ਸਿੰਘ ਰਿੰਕਾ ਅਤੇ ਬਹਾਦਰ ਸਿੰਘ ਜੈਮਲ ਨਗਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਪਟੇਲ ਹਸਪਤਾਲ ਅਤੇ ਪ੍ਰੀਤ ਫਰੈਂਡਜ਼ ਕਲੱਬ ਨੇ ਸੋਢਲ ਮੇਲੇ ’ਤੇ ਲਗਾਇਆ ਮੁਫ਼ਤ ਮੈਡੀਕਲ ਅਤੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਸੁਰਿੰਦਰ ਕੁਮਾਰ ਦੀ ਜੂਡੋ ਵਰਲਡ ਚੈਂਪੀਅਨਸ਼ਿਪ ਲਈ ਰੈਫਰੀ ਵਜੋਂ ਚੋਣ
Ad Position 24