ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਕਾਰਜਪ੍ਰਣਾਲੀ ਭਾਰਤ ਦੀਆਂ ਲੋਕਤੰਤਰਿਕ ਕਦਰਾਂ ਕੀਮਤਾਂ ਨੂੰ ਕਰ ਰਹੀ ਹੈ ਖ਼ਤਮ-ਰਜਿੰਦਰ ਸੰਧੂ
ਅੱਪਰਾ, 25 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਸੰਵਿਧਾਨਿਕ ਸੰਸਥਾ ਭਾਰਤੀ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਦੀ ਕਾਰਜਪ੍ਰਣਾਲੀ ਭਾਰਤ ਦੀਆਂ ਲੋਕਤੰਤਰਿਕ ਕਦਰਾਂ ਕੀਮਤਾਂ ਨੂੰ ਖ਼ਤਮ ਕਰ ਕੇ ਭਾਰਤੀ ਸੰਵਿਧਾਨ ਬਦਲਣ ਦੇ ਭਾਜਪਾ ਦੇ ਲੁਕਵੇਂ ਏਜੰਡੇ ਨੂੰ ਪੂਰਾ ਕਰਨ ’ਚ ਲੱਗੀ ਹੋਈ ਹੈ। ਇਹ ਪ੍ਰਗਟਾਵਾ ਹਲਕਾ ਫਿਲੌਰ ਦੇ ਕਾਂਗਰਸੀ ਆਗੂ ਰਜਿੰਦਰ ਸੰਧੂ ਦੁਆਰਾ ਅੱਪਰਾ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ।
ਅੱਪਰਾ, 25 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਸੰਵਿਧਾਨਿਕ ਸੰਸਥਾ ਭਾਰਤੀ ਚੋਣ ਕਮਿਸ਼ਨ ਦੇ ਮੁਖੀ ਗਿਆਨੇਸ਼ ਕੁਮਾਰ ਦੀ ਕਾਰਜਪ੍ਰਣਾਲੀ ਭਾਰਤ ਦੀਆਂ ਲੋਕਤੰਤਰਿਕ ਕਦਰਾਂ ਕੀਮਤਾਂ ਨੂੰ ਖ਼ਤਮ ਕਰ ਕੇ ਭਾਰਤੀ ਸੰਵਿਧਾਨ ਬਦਲਣ ਦੇ ਭਾਜਪਾ ਦੇ ਲੁਕਵੇਂ ਏਜੰਡੇ ਨੂੰ ਪੂਰਾ ਕਰਨ ’ਚ ਲੱਗੀ ਹੋਈ ਹੈ। ਇਹ ਪ੍ਰਗਟਾਵਾ ਹਲਕਾ ਫਿਲੌਰ ਦੇ ਕਾਂਗਰਸੀ ਆਗੂ ਰਜਿੰਦਰ ਸੰਧੂ ਦੁਆਰਾ ਅੱਪਰਾ ਵਿਖੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਜਪਾ ਵਲੋਂ ਚੋਣ ਕਮਿਸ਼ਨਰ ਨੂੰ ਖੁੱਲ੍ਹੇ ਤੌਰ ’ਤੇ ਧਾਂਦਲੀਆਂ ਦੀ ਛੋਟ ਦਿੱਤੀ ਗਈ। ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰਕਿਰਿਆ ਅਤੇ ਹੋਰ ਫ਼ੈਸਲਿਆਂ ਵਿੱਚ ਪਾਰਦਰਸ਼ਤਾ ਦੀ ਘਾਟ ਕਾਰਨ ਭਾਜਪਾ ਜਿੱਤ ਪ੍ਰਾਪਤ ਕਰ ਰਹੀ ਹੈ। ਮੱਖ ਚੋਣ ਕਮਿਸ਼ਨਰ ਵਲੋਂ ਤਿੰਨ ਕਮਿਸ਼ਨਰਾਂ ਦੁਆਰਾ ਬਹੁਮਤ ਰਾਹੀਂ ਫੈਸਲਾ ਲੈਣਾ ਹੁੰਦਾ ਹੈ ਪਰ ਗਿਆਨੇਸ਼ ਕੁਮਾਰ ਬਾਕੀ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਭਾਜਪਾ ਨੂੰ ਚੋਣਾਂ ਜਿਤਾਉਣ ਵਿੱਚ ਸਹਾਇਕ ਫੈਸਲੇ ਲੈਂਦੇ ਰਹੇ। ਜਦਕਿ ਉਹਨਾਂ ਦੇ ਸਹਿਕਰਮੀਆਂ ਵਲੋਂ ਲਗਾਤਾਰ ਉਹਨਾਂ ਦੇ ਫੈਸਲਿਆਂ ਖਿਲਾਫ਼ ਇਤਰਾਜ਼ ਦਰਜ ਕੀਤੇ ਗਏ ਸਨ । ਰਜਿੰਦਰ ਸੰਧੂ ਨੇ ਮੰਗ ਕੀਤੀ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਸਤੀਫ਼ਾ ਦੇਣ ਚਾਹੀਦਾ ਹੈ ਅਤੇ ਸੁਤੰਤਰ ਜਾਂਚ ਕਰਕੇ ਉਹਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।