25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਮੈਂਬਰ ਪੰਚਾਇਤ ਮੋਹਣ ਲਾਲ ਦੀ ਮੌਤ ਮਾਮਲੇ ’ਚ ਸਮਰਾੜੀ ਚੌਕ ਅੱਪਰਾ ’ਚ ਧਰਨਾ

ਅੱਪਰਾ, 25 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਬੀਤੇ ਦਿਨੀਂ ਕਸਬਾ ਅੱਪਰਾ ਤੇਜ਼ ਰਫ਼ਤਾਰ ਕਾਰ ਦੀ ਸਾਈਕਲ ਨਾਲ ਹੋਈ ਟੱਕਰ ਕਾਰਨ ਕਸਬਾ ਅੱਪਰਾ ਦੇ ਮੈਂਬਰ ਪੰਚਾਇਤ ਮੋਹਣ ਲਾਲ ਦਾ ਦਿਹਾਂਤ ਹੋ ਗਿਆ ਸੀ। ਪੁਲਿਸ ਪ੍ਰਸਾਸ਼ਨ ਨੇ ਕਾਰਵਾਈ ਕਰਦਿਆਂ ਪਰਚਾ ਦਰਜ ਕਰਕੇ ਕਾਰ ਸਵਾਰ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Ad Position 21
No active advertisement
ਅਜੀਤ ਡੈਸਕ 26-09-2026
ਅੱਪਰਾ, 25 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਬੀਤੇ ਦਿਨੀਂ ਕਸਬਾ ਅੱਪਰਾ ਤੇਜ਼ ਰਫ਼ਤਾਰ ਕਾਰ ਦੀ ਸਾਈਕਲ ਨਾਲ ਹੋਈ ਟੱਕਰ ਕਾਰਨ ਕਸਬਾ ਅੱਪਰਾ ਦੇ ਮੈਂਬਰ ਪੰਚਾਇਤ ਮੋਹਣ ਲਾਲ ਦਾ ਦਿਹਾਂਤ ਹੋ ਗਿਆ ਸੀ। ਪੁਲਿਸ ਪ੍ਰਸਾਸ਼ਨ ਨੇ ਕਾਰਵਾਈ ਕਰਦਿਆਂ ਪਰਚਾ ਦਰਜ ਕਰਕੇ ਕਾਰ ਸਵਾਰ 2 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਸਬੰਧੀ ਸਾਰੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸਮਰਾੜੀ ਚੌਂਕ ਅੱਪਰਾ ਵਿਖੇ ਬਸਪਾ ਵਲੋਂ ਆਵਾਜਾਈ ਰੋਕ ਕੇ ਧਰਨਾ ਲਗਾਇਆ ਗਿਆ। ਇਸ ਮੌਕੇ ਅੱਪਰਾ ਵਾਸੀਆਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਸਥਾਨਕ ਨੁਮਾਇੰਦੇ ਵੀ ਧਰਨੇ ’ਚ ਸ਼ਾਮਲ ਹੋਏ। ਵੱਖ ਵੱਖ ਆਗੂਆਂ ਨੇ ਧਰਨਾਕਾਰੀਆਂ ਨੁੰ ਸੰਬੋਧਨ ਕਰਦਿਆਂ ਮੰਗ ਰੱਖੀ ਕਿ ਉਕਤ ਘਟਨਾ ’ਚ ਸ਼ਾਮਲ 2 ਹੋਰ ਨੌਜਵਾਨਾ ਨੂੰ ਵੀ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਜਿੰਨੀ ਦੇਰ ਤੱਕ ਬਾਕੀ ਰਹਿੰਦੇ ਕਥਿਤ ਦੋਸ਼ੀਆਂ ਦੀ ਗ੍ਰਿਫਤਾਰੀ ਨਹੀਂ ਹੁੰਦੀ, ਧਰਨਾ ਜਾਰੀ ਰਹੇਗਾ ਅਤੇ ਪੰਚ ਮੋਹਣ ਲਾਲ ਦੇ ਮ੍ਰਿਤਕ ਸਰੀਰ ਦਾ ਅੰਤਮ ਸਸਕਾਰ ਨਹੀਂ ਕੀਤਾ ਜਾਵੇਗਾ। ਬਾਅਦ ਦੁਪਹਿਰ ਡੀ.ਐਸ.ਪੀ. ਫਿਲੌਰ ਭਰਤ ਮਸੀਹ ਮੌਕੇ ’ਤੇ ਪਹੁੰਚੇ, ਉਹਨਾਂ ਨੇ ਸਮੂਹ ਆਗੂਆਂ ਨਾਲ ਮੀਟਿੰਗ ਕਰਕੇ ਭਰੋਸਾ ਦੁਆਇਆ ਕਿ ਉਕਤ 2 ਨੌਜਵਾਨਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਪ੍ਰਸਾਸ਼ਨ ਵਲੋਂ ਮਿਲੇ ਭਰੋਸੇ ਉਪਰੰਤ ਧਰਨਾ ਸਮਾਪਤ ਕਰ ਦਿੱਤਾ ਗਿਆ ਅਤੇ ਪੰਚ ਮੋਹਣ ਲਾਲ ਦੀ ਮ੍ਰਿਤਕ ਦੇਹ ਦਾ ਸਸਕਾਰ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ (ਵਿਗਿਆਨਿਕ) ਦੀ ਮੀਟਿੰਗ ਅਗਲੀ ਖ਼ਬਰ ਪੰਜਾਬ ’ਚ 1.27 ਕਰੋੜ ਤੋਂ ਵੱਧ ਸਿਹਤ ਕਾਰਡ ਰਜਿਸਟਰਡ-ਡਾ. ਚੱਬੇਵਾਲ
Ad Position 24